Total views : 5841589

Total views : 5841589ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ਗੰਡੀ ਵਿੰਡ
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਿਟੀ-1, ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਭੋਲਾ ਸਿੰਘ (ਨੰਬਰ 27/ਸੰਗਰੂਰ) ਨੂੰ 21,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜਗਦੀਪ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸਨੇ ਆਪਣੇ ਦੋਸਤ ਤੋਂ ਜਗਰਾਜ ਸਿੰਘ ਨੂੰ ਟਰੱਕ ਖਰੀਦਣ ਬਦਲੇ 5,50,000 ਰੁਪਏ ਵਿਆਜ ‘ਤੇ ਦਿੱਤੇ ਸਨ ਇਸ ਉਪਰੰਤ ਜਦੋਂ ਸ਼ਿਕਾਇਤਕਰਤਾ ਨੇ ਜਗਰਾਜ ਸਿੰਘ ਨੂੰ ਉਸ ਦੇ ਲੋਨ ਦੇ ਪੈਸੇ ਵਾਪਸ ਕਰਨ ਲਈ ਕਿਹਾ ਤਾਂ ਉਸ ਨੂੰ ਪਤਾ ਲੱਗਾ ਕਿ ਉਕਤ ਟਰੱਕ ਪਹਿਲਾਂ ਹੀ ਜਗਰਾਜ ਸਿੰਘ ਨੇ ਬਲਜੀਤ ਸਿੰਘ ਵਾਸੀ ਪਿੰਡ ਅੰਧੇੜੀ, ਸੰਗਰੂਰ ਦੇ ਨਾਂ ‘ਤੇ ਟਰਾਂਸਫਰ ਕਰ ਦਿੱਤਾ ਹੈ।

ਇਸ ਉਪਰੰਤ ਟਰੱਕ ਦੇ ਨਵੇਂ ਮਾਲਕ ਨੇ ਉਕਤ ਥਾਣੇ ‘ਚ ਸ਼ਿਕਾਇਤ ਕਰ ਦਿੱਤੀ ਅਤੇ ਏ.ਐਸ.ਆਈ. ਭੋਲਾ ਸਿੰਘ ਨੇ ਮਾਮਲੇ ਦੀ ਜਾਂਚ ਕਰਨ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ 40,000 ਰੁਪਏ ਰਿਸ਼ਵਤ ਲੈਣ ਲਈ ਰਾਜ਼ੀ ਹੋ ਗਿਆ ਅਤੇ ਉਸ ਨੇ 19,000 ਰੁਪਏ ਐਡਵਾਂਸ ਲੈ ਲਏ ਸਨ ਅਤੇ ਹੁਣ ਰਿਸ਼ਵਤ ਦੇ ਬਕਾਇਆ 21000 ਰੁਪਏ ਦੀ ਮੰਗ ਕਰ ਰਿਹਾ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਏ.ਐਸ.ਆਈ. ਭੋਲਾ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 21,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।
10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਈ.ਐਸ.ਆਈ.ਸੀ. ਡਿਸਪੈਂਸਰੀ ਦਾ ਬ੍ਰਾਂਚ ਮੈਨੇਜਰ ਗ੍ਰਿਫ਼ਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਈ.ਐਸ.ਆਈ.ਸੀ. ਡਿਸਪੈਂਸਰੀ, ਫੋਕਲ ਪੁਆਇੰਟ, ਲੁਧਿਆਣਾ ਦੇ ਬ੍ਰਾਂਚ ਮੈਨੇਜਰ ਅਨਿਲ ਕੁਮਾਰ ਕਥੂਰੀਆ ਨੂੰ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮਾਮਲਾ ਢੰਡਾਰੀ ਖੁਰਦ, ਲੁਧਿਆਣਾ ਸਿਟੀ ਦੇ ਵਸਨੀਕ ਅਨੁਜ ਕੁਮਾਰ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।

ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸਦੇ ਦੋਸਤ ਦੀ ਪਤਨੀ ਨੂੰ ਪੈਨਸ਼ਨ ਜਾਰੀ ਕਰਾਉਣ ਬਦਲੇ ਈ.ਐਸ.ਆਈ.ਸੀ. ਲੁਧਿਆਣਾ ਦੇ ਉਕਤ ਬ੍ਰਾਂਚ ਮੈਨੇਜਰ ਨੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਸ਼ਿਕਾਇਤਕਰਤਾ ਵੱਲੋਂ ਲਾਏ ਗਏ ਦੋਸ਼ ਸਹੀ ਪਾਏ ਗਏ ਕਿਉਂਕਿ ਜ਼ੁਬਾਨੀ ਸਬੂਤਾਂ ਦੇ ਨਾਲ-ਨਾਲ ਸ਼ਿਕਾਇਤਕਰਤਾ ਤੇ ਮੁਲਜ਼ਮ ਦਰਮਿਆਨ ਹੋਈ ਗੱਲਬਾਤ ਦੀ ਰਿਕਾਰਡਿੰਗ ਤੋਂ ਇਸ ਦਾ ਸਬੂਤ ਮਿਲਦਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਭਲਕੇ ਉਸਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-