ਬੱਲੇ ਨੀ ਪੰਜਾਬ ਦੀਓ ਸ਼ੇਰ ਬੱਚੀਓ ! ਪੰਜਾਬ ਦੀਆਂ 3 ਧੀਆਂ ਦੀ ਇੰਡੀਅਨ ਏਅਰ ਫੋਰਸ ਅਕੈਡਮੀ ਵਿੱਚ ਹੋਈ ਚੋਣ

4676827
Total views : 5509249

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬੀ.ਐਨ.ਈ ਬਿਊਰੋ

ਪੰਜਾਬ ਦੀਆਂ ਤਿੰਨ ਧੀਆਂ ਨੇ ਵੱਕਾਰੀ ਇੰਡੀਅਨ ਏਅਰ ਫੋਰਸ ਅਕੈਡਮੀ, ਡੁੰਡੀਗਲ ਵਿਖੇ ਪ੍ਰੀ-ਕਮਿਸ਼ਨ ਸਿਖਲਾਈ ਵਿਚ ਸਿਲੈਕਟ ਹੋ ਕੇ ਨਾ ਸਿਰਫ ਆਪਣੇ ਮਾਪਿਆਂ ਦਾ ਬਲਕਿ ਪੂਰੇ ਪੰਜਾਬ ਦਾ ਮਾਣ ਵਧਾਇਆ ਹੈ। ਉਨ੍ਹਾਂ ਦੀ ਟ੍ਰੇਨਿੰਗ ਜੁਲਾਈ 2024 ਤੋਂ ਸ਼ੁਰੂ ਹੋਵੇਗੀ।

ਪੰਜਾਬ ਦੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐਫਪੀਆਈ) ਦੀਆਂ ਤਿੰਨ ਮਹਿਲਾ ਕੈਡਿਟਾਂ ਦੀ ਇੰਡੀਅਨ ਏਅਰ ਫੋਰਸ ਅਕੈਡਮੀ ਵਿੱਚ ਚੋਣ ਹੋਈ ਹੈ। ਉਨ੍ਹਾਂ ਨੂੰ ਪ੍ਰੀ-ਕਮਿਸ਼ਨ ਸਿਖਲਾਈ ਲਈ ਚੁਣਿਆ ਗਿਆ ਹੈ। ਸਿਖਲਾਈ ਜੁਲਾਈ 2024 ਤੋਂ ਸ਼ੁਰੂ ਹੋਵੇਗੀ। ਇਸ ਦੇ ਨਾਲ ਹੀ ਰੋਜ਼ਗਾਰ ਜਨਰੇਸ਼ਨ ਸਕਿੱਲ ਮੰਤਰੀ ਅਮਨ ਅਰੋੜਾ ਨੇ ਤਿੰਨਾਂ ਕੈਡਿਟਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਤਿੰਨੇ ਧੀਆਂ ਹੋਰ ਲੜਕੀਆਂ ਲਈ ਰੋਲ ਮਾਡਲ ਬਣਨਗੀਆਂ। ਪਿਛਲੇ ਸਾਲ ਸੰਸਥਾ ਵਿੱਚ ਕੁੜੀਆਂ ਲਈ ਐਨਡੀਏ ਦੀ ਤਿਆਰੀ ਵਿੰਗ ਸ਼ੁਰੂ ਕੀਤੀ ਗਈ ਸੀ। ਹੁਣ ਦੂਜੇ ਬੈਚ ਦੀ ਟ੍ਰੇਨਿੰਗ ਚੱਲ ਰਹੀ ਹੈ।

ਪਠਾਨਕੋਟ ਦੀ ਰਹਿਣ ਵਾਲੀ ਮਹਿਲਾ ਕੈਡੇਟ ਹਰਨੂਰ ਸਿੰਘ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਵਿਕਰਮ ਸਿੰਘ ਬੈਂਸ ਦੀ ਧੀ ਹੈ। ਜਦੋਂਕਿ ਕੈਡੇਟ ਕ੍ਰਿਤੀ ਐਸ ਬਿਸ਼ਟ ਪੀਏਸੀਐਲ ਨੰਗਲ ਦੇ ਸੀਨੀਅਰ ਇੰਜੀਨੀਅਰ ਸ਼ਕਤੀ ਸ਼ਰਨ ਸਿੰਘ ਦੀ ਧੀ ਹੈ। ਜਲੰਧਰ ਦੀ ਰਹਿਣ ਵਾਲੀ ਕੈਡੇਟ ਅਲੀਸ਼ਾ ਪਹਿਲਾਂ ਹੀ ਇੰਡੀਅਨ ਨੇਵਲ ਅਕੈਡਮੀ ਵਿੱਚ ਸਿਖਲਾਈ ਲੈ ਰਹੀ ਹੈ। ਉਸ ਦੇ ਪਿਤਾ ਸੁਨੀਲ ਦੱਤ ਇੱਕ ਪ੍ਰਾਈਵੇਟ ਸਕੂਲ ਅਧਿਆਪਕ ਹਨ।ਸੰਸਥਾ ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ. (ਸੇਵਾਮੁਕਤ) ਨੇ ਕਿਹਾ ਕਿ ਇਹ ਪ੍ਰਾਪਤੀ ਸੂਬੇ ਦੀਆਂ ਹੋਰ ਲੜਕੀਆਂ ਨੂੰ ਵੱਖ-ਵੱਖ ਹਥਿਆਰਬੰਦ ਬਲਾਂ ਦੀਆਂ ਪ੍ਰੀ-ਕਮਿਸ਼ਨ ਸਿਖਲਾਈ ਅਕੈਡਮੀਆਂ ਵਿੱਚ ਭੇਜਣ ਲਈ ਉਨ੍ਹਾਂ ਦੇ ਯਤਨਾਂ ਨੂੰ ਹੋਰ ਹੁਲਾਰਾ ਦੇਵੇਗੀ। ਉਨ੍ਹਾਂ ਨੇ ਭਾਰਤੀ ਹਵਾਈ ਸੈਨਾ ਵਿੱਚ ਇਨ੍ਹਾਂ ਮਹਿਲਾ ਕੈਡਿਟਾਂ ਨੂੰ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News