Total views : 5509262
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਰਈਆ, ਬਾਬਾ ਬਕਾਲਾ / ਬਲਵਿੰਦਰ ਸਿੰਘ ਸੰਧੂ , ਗੋਰਵ ਸ਼ਰਮਾ
ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੋਂਗ ਨੇ ਕਿਹਾ ਹੈ ਕਿ ਸਰਕਾਰ ਵੱਲੋਂ ਝੋਨੇ ਦੀ ਫਸਲ ਲਈ ਕਿਸਾਨਾਂ ਨੂੰ ਅੱਠ ਘੰਟੇ ਰੋਜ਼ਾਨਾ ਬਿਜਲੀ ਦਿੱਤੀ ਜਾਵੇਗੀ।ਵਿਧਾਇਕ ਟੋਂਗ ਨੇ ਕਿਹਾ ਕਿ ਕਿਸਾਨ 15 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਹੋ ਗਈ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਣੀ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਉਤਸਾਹਿਤ ਕਰਨ ਲਈ 1500 ਰੁਪਏ ਪ੍ਰਤੀ ਏਕੜ ਰਾਹਤ ਰਾਸ਼ੀ ਦੇਣ ਦੀ ਯੋਜਨਾ ਬਣਾਈ ਗਈ ਹੈ।
ਟੋਂਗ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਪਾਣੀ ਦੀ ਸੰਜਮ ਨਾਲ ਵਰਤੋਂ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਪਾਣੀ ਦੇ ਸੰਕਟ ਤੋਂ ਬਚਿਆ ਜਾ ਸਕੇ।ਇਸ ਮੌਕੇ ਉਹਨਾਂ ਦੇ ਨਾਲ ਪੀਏ ਸਰਵਿੰਦਰ ਸਿੰਘ, ਬਲਾਕ ਪ੍ਰਧਾਨ ਰਾਜਕਰਨ ਸਿੰਘ,ਯੂਥ ਪ੍ਰਧਾਨ ਸੁਭਕਰਮਜੀਤ ਸਿੰਘ,ਬਲਾਕ ਪ੍ਰਧਾਨ ਫੁਲਵਿੰਦਰ ਸਿੰਘ, ਬਲਾਕ ਪ੍ਰਧਾਨ ਕੁਲਬੀਰ ਸਿੰਘ ਕਾਲੇਕੇ,ਸਰਬਜੀਤ ਸਿੰਘ ਖਲਚੀਆਂ,ਰਾਜ ਕੁਮਾਰ ਸਿੰਘ ਖਲਚੀਆਂ,ਜਸਕਰਨ ਸਿੰਘ ਰਤਨਗੜ੍ਹ ਆਦਿ ਹਾਜ਼ਰ ਸਨ ।ਖਬਰ ਨੂੰ ਵੱਧ ਤੋ ਵੱਧ ਤੋ ਅੱਗੇ ਸ਼ੇਅਰ ਕਰੋ-