ਨਸ਼ੇ ਦੀ ਓਵਰਡੋਜ ਨਾਲ ਮਰੇ ਨੌਜਵਾਨ ਦੀ ਮਾਂ ਨੇ ਪਿੱਟ ਪਿੱਟ ਕੇ ਸਰਕਾਰ ਨੂੰ ਪਾਈਆ ਲਾਹਨਤਾਂ

4676244
Total views : 5508486

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਬੱਬੂ ਬੰਡਾਲਾ, ਜਸਬੀਰ ਲੱਡੂ

ਪੰਜਾਬ ਸਰਕਾਰ ਵੱਲੋਂ ਸੂਬੇ ’ਚ ਨਸ਼ਿਆਂ ਨੂੰ ਖ਼ਤਮ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਸੂਬੇ ਅੰਦਰ ਆਏ ਦਿਨ ਨਸ਼ੇ ਦੀ ਭੇਟ ਚੜ੍ਹ ਨੋਜਵਾਨਾਂ ਦੀ ਮੋਤ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ।ਤਾਜ਼ਾ ਮਾਮਲਾ ਤਰਨਤਾਰਨ ਦੇ ਥਾਣਾ ਝਬਾਲ ਦੇ ਪਿੰਡ ਕੋਟ ਸਿਵਿਆਂ ਤੋ ਸਾਹਮਣੇ ਆਇਆ ਹੈ ਜਿਥੋਂ ਦੇ ਇੱਕ ਨੌਜਵਾਨ ਦੀ ਨਸ਼ੇ ਦੀ ਉਵਰਡੋਜ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਹਰਜੀਤ ਸਿੰਘ ਵੱਜੋਂ ਹੋਈ ਹੈ।

ਸਾਡੇ ਕੋਲ ਲੋੜੀਦੀ ਨਫਰੀ ਨਹੀ ਕਿਵੇ ਫੜੀਏ ਨਸ਼ਾ ਤਸਕਰ! ਕੀਰਨੇ ਪਾਂਉਦੀ ਮਾਂ ਨੇ ਦੋਸ਼ ਲਗਾਇਆ ਕਿ ਥਾਣਾ ਝਬਾਲ ਦੇ ਐਸ.ਐਚ.ਓ ਨੂੰ ਸੂਚਿਤ ਕਰਨ ਦੇ ਬਾਵਜੂਦ ਵੀ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਨਹੀਂ ਕੀਤੀ ਗਈ ਕੋਈ  ਕਾਰਵਾਈ

ਮ੍ਰਿਤਕ ਦੀ ਫਾਇਲ ਫੋਟੋ

ਮ੍ਰਿਤਕ ਦੀ ਮਾਂ ਨੇ ਆਪਣੇ ਬੇਟੇ ਦੀ ਮੌਤ ਬਾਅਦ ਪਿਟ ਪਿਟ ਕੇ ਸਰਕਾਰ ਨੂੰ ਲਾਹਨਤਾਂ ਪਾਉਂਦਿਆਂ ਕਿਹਾ ਸਰਕਾਰ ਦੇ ਦਾਅਵਿਆਂ ਦੇ ਬਾਵਜੂਦ ਇਲਾਕੇ ਵਿੱਚ ਸ਼ਰੇਆਮ ਨਸ਼ਾ ਵਿੱਕ ਰਿਹਾ ਹੈ, ਉਸ ਵੱਲੋਂ ਪੁਲਿਸ ਨੂੰ ਸੂਚਿਤ ਕਰਨ ਦੇ ਬਾਵਜੂਦ ਵੀ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ। ਅੰਤ ਉਸਦਾ ਪੁੱਤ ਨਸ਼ੇ ਦੀ ਭੇਟ ਚੜ੍ਹ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਉਸਦਾ ਵੱਡਾ ਬੇਟਾ ਪਹਿਲਾਂ ਕੈਂਸਰ ਦੀ ਭੇਟ ਚੜ੍ਹ ਗਿਆ ਸੀ ਤੇ ਹੁਣ ਹਰਜੀਤ ਦੀ ਮੌਤ ਕਾਰਨ ਉਸਦਾ ਘਰ ਖਾਲੀ ਹੋ ਗਿਆ ਹੈ। ਮ੍ਰਿਤਕ ਦੀ ਮਾਂ ਅਤੇ ਪਿੰਡ ਵਾਸੀਆਂ ਨੇ ਨਸ਼ਿਆਂ ਤੇ ਪੂਰੀ ਤਰ੍ਹਾਂ ਰੋਕ ਲਗਾਉਣ ਦੀ ਮੰਗ ਕੀਤੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News