Total views : 5509263
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਐਡਵੋਕੇਟ ਉਪਿੰਦਰਜੀਤ ਸਿੰਘ
ਅੰਮ੍ਰਿਤਸਰ ਕਮਿਸ਼ਨਰੇਟ ਵਿਚ ਵੱਡਾ ਬਦਲਾਅ ਕੀਤਾ ਗਿਆ ਹੈ। ਵੱਖ-ਵੱਖ ਥਾਣਿਆਂ ਤੇ ਪੁਲਿਸ ਚੌਕੀਆਂ ‘ਤੇ 3 ਸਾਲ ਤੋਂ ਵੱਧ ਸਮੇਂ ਤੋਂ ਤਾਇਨਾਤ ਐੱਸਆਈ, ਏਐੱਸਆਈ ਤੇ ਹੈੱਡ ਕਾਂਸਟੇਬਲ ਦਾ ਵੱਖ-ਵੱਖ ਥਾਵਾਂ ‘ਤੇ ਟਰਾਂਸਫਰ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਥਾਣਿਆਂ ਵਿਚ ਕਿਸੇ ਵੀ ਮੁਲਾਜ਼ਮ ਦੇ ਤਿੰਨ ਸਾਲ ਤੋਂ ਵੱਧ ਤੱਕ ਪੋਸਟਿੰਗ ਨਾ ਕਰਨ ਦਾ ਫੈਸਲਾ ਵੀ ਗਿਆ ਹੈ।
ਜਿਸ ਤਹਿਤ ਅੱਜ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਕਮਿਸ਼ਨਰ ਸ: ਰਣਜੀਤ ਸਿੰਘ ਢਿਲ਼ੋ ਆਈ.ਪੀ.ਐਸ ਨੇ 112 ਅਜਿਹੇ ਮੁਲਾਜਮਾਂ ਦੀ ਬਦਲੀਆ ਕਰਨ ਦੇ ਹੁਕਮ ਜਾਰੀ ਕੀਤੇ ਹਨ ਜੋ ਇਕ ਥਾਣੇ ਵਿਚ ਤਿੰਨ ਸਾਲਾਂ ਤੋ ਵੱਧ ਸਮੇ ਤੋ ਤਾਇਨਾਤ ਸਨ।
ਨਸ਼ੇ ਖਿਲਾਫ ਐਕਸ਼ਨ ਲੈਂਦੇ ਹੋਏ ਪੁਲਿਸ ਵਿਚ ਵੱਡੇ ਪੱਧਰ ‘ਤੇ ਤਬਦੀਲੀ ਕਰਨ ਦਾ ਫੈਸਲਾ ਲਿਆ ਹੈ। 3 ਸਾਲ ਤੋਂ ਵੱਧ ਸਮੇਂ ਤੋਂ ਇਕ ਹੀ ਥਾਣੇ ਵਿਚ ਤਾਇਨਾਤ ਐੱਸਆਈ, ਏਐੱਸਆਈ ਤੇ ਹੈੱਡ ਕਾਂਸਟੇਬਲਾਂ ਨੂੰ ਬਦਲਿਆ ਗਿਆ ਹੈ। ਪੰਜਾਬ ਪੁਲਿਸ ਨੇ ਨਸ਼ੇ ਦੇ ਕਾਰੋਬਾਰ ‘ਤੇ ਸ਼ਿਕੰਜਾ ਕੱਸਣ ਤੇ ਅਪਰਾਧੀਆਂ ਨਾਲ ਨਿਪਟਣ ਲਈ ਕਾਫੀ ਸਖਤ ਰਣਨੀਤੀ ਬਣਾਈ ਹੈ।
ਦੱਸ ਦੇਈਏ ਕਿ DGP ਗੌਰਵ ਯਾਦਵ ਨੇ ਕੁਝ ਦਿਨ ਪਹਿਲਾਂ ਹੀ ਐੱਸਐੱਚਓ ਤੋਂ ਲੈ ਕੇ ਉੱਚ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਜ਼ਰੀਏ ਮੀਟਿੰਗ ਕੀਤੀ ਸੀ। ਉਨ੍ਹਾਂ ਨੇ ਅਪਰਾਧ, ਨਸ਼ੀਲੇ ਪਦਾਰਥ ਦੀ ਤਸਕਰੀ ਤੇ ਅੱਤਵਾਦ ਨਾਲ ਕਿਵੇਂ ਨਿਪਟਣਾ ਹੈ, ਇਸ ਦੇ ਗੁਰ ਵੀ ਉਨ੍ਹਾਂ ਨੂੰ ਸਿਖਾਏ ਸਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਸੀ ਕਿ ਉਨ੍ਹਾਂ ਨੂੰ ਰੋਜ਼ਾਨਾ ਸਵੇਰੇ 11 ਵਜੇ ਤੋਂ ਇਕ ਤੱਕ ਆਪਣੇ ਦਫਤਰ ਵਿਚ ਬੈਠਣਾ ਹੈ। ਨਾਲ ਹੀ ਲੋਕਾਂ ਦੀਆਂ ਦਿੱਕਤਾਂ ਨੂੰ ਪਹਿਲ ਦੇ ਆਧਾਰ ‘ਤੇ ਨਿਪਟਾਉਣਾ ਹੈ ਤਾਂ ਕਿ ਲੋਕਾਂ ਨੂੰ ਕੋਈ ਦਿੱਕਤ ਨਾ ਆਵੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ–