ਪੁਲਿਸ ਦੇ ਸਬ ਇੰਸਪੈਕਟਰ ਨੇ ਕੀਤਾ ਅਜਿਹਾ ਕੰਮ ਕਿ ਸਾਰੇ ਪਾਸੇ ਹੋਣ ਲੱਗੀ ਵਾਹਵਾ ਵਾਹਵਾ

4676149
Total views : 5508270

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ 

 ਸਮਾਜ ਵਿੱਚ ਜਿਥੇ ਕਈ ਰੱਬੀ ਰੂਹਾਂ ਮਾਲਿਕ ਨੂੰ ਧਿਆਨ ਵਿੱਚ ਰੱਖ ਕੇ ਭਲਾਈ ਦੇ ਕੰਮ ਕਰਦੀਆਂ ਹਨਉਥੇ ਵਿਲੱਖਣ ਸਖਸ਼ੀਅਤ ਸ੍ਰ ਦਲਜੀਤ ਸਿੰਘ ਸਬ ਇੰਸਪੈਕਟਰ ਟੈ੍ਰਫਿਕ ਐਜੂਕੇਸ਼ਨ ਸੈਲ ਆਪ ਮੁਹਾਰੇ ਆ ਜਾਂਦੇ ਹਨ। ਇਹ ਅਧਿਕਾਰੀ ਸਮਾਜ ਨੂੰ ਵੱਡੀ ਦੇਣ ਹਨ ਜਿੰਨਾਂ ਦੇ ਉਪਰਾਲੇ ਸਦਕਾ ਲੋੜਵੰਦਾਂ ਦੀਆਂ ਅੱਖਾਂ ਦੇ ਆਪਰੇਸ਼ਨਬਨਾਉਟੀ ਅੰਗਆਪਣੇ ਹੀ ਪਰਿਵਾਰਾਂ ਦੇ ਹੱਥੋਂ ਸਿ਼ਕਾਰ ਹੋਏ ਗਰੀਬ ਲੋੜਵੰਦ ਧੀਆਂ ਦੇ ਆਨੰਦ ਕਾਰਜ ਕਰਵਾ ਕੇ ਮਾਪਿਆਂ ਨੂੰ ਜਿੰਮੇਵਾਰੀ ਤੋਂ ਮੁਕਤ ਕੀਤਾ ਜਾਂਦਾ ਹੈ।

ਲੋੜਵੰਦ ਪਰਿਵਾਰ ਦੀ ਧੀ ਦਾ ਆਨੰਦ ਕਾਰਜ ਕਰਵਾ ਕੇ  ਸਿੱਧ ਕੀਤਾ ਕਿ ਪੁਲਿਸ ਅਮਨ ਕਾਨੂੰਨ ਕਾਇਮ ਰੱਖਣ ਦੇ ਨਾਲ ਨਾਲ ਲੋੜਵੰਦਾਂ ਦ ਕੰਮ ਵੀ ਆਂਉਦੀ ਏ

ਇਹ ਮਿਸਾਲ ਪਿਛਲੇ ਦਿਨੀਂ ਬਹੁਤ ਹੀ ਲੋੜਵੰਦ ਪਰਿਵਾਰ ਦੀ ਵੀਡੀਓ ਵਾਇਰਲ ਕਰਨ ਉਪਰੰਤ ਦਾਨੀ ਸੱਜਣਆਪਣੇ ਵੱਲੋਂ ਸਵੈ ਯੋਗਦਾਨ ਸਦਕਾ ਗਰੀਬ ਦੀ ਧੀ ਦੇ ਆਨੰਦ ਕਾਰਜ ਸਮੇਂ ਮਾਮਾ ਹੋਣ ਦਾ ਫਰਜ ਅਦਾ ਕੀਤਾ। ਧੀ ਦੇ ਵਿਆਹ ਤੋਂ ਪਹਿਲਾਂ ਸ਼ਗਨਾਂ ਦੇ ਕੰਮ ਵਿੱਚ ਜਿਥੇ ਰਿਸ਼ਤੇਦਾਰਾਂ ਵੱਲੋਂ ਆਉਣ ਤੋਂ ਆਨਾਕਾਨੀ ਕੀਤੀ ਜਾਂਦੀ ਸੀ ਉਥੇ ਇਨ੍ਹਾਂ ਵੱਲੋਂ ਪਾਏ ਯੋਗਦਾਨ ਸਦਕਾ ਆਨੰਦ ਕਾਰਜ ਵਾਲੇ ਦਿਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਹਾਜਰੀ ਭਰੀ। ਮਾਪਿਆਂ ਦੇ ਚਿਹਰੇ ਤੇ ਕਾਰਜ ਨੂੰ ਲੈ ਕੇ ਜਿਥੇ ਮਾਯੂਸੀ ਛਾਈ ਸੀ ਉਥੇ ਵਿਆਹ ਵਾਲੇ ਦਿਨ ਬੜੇ ਹੀ ਚਾਅ ਅਤੇ ਮਲਾਰਾਂ ਵੇਖਣ ਨੂੰ ਮਿਲੇ ,ਆਨੰਦ ਕਾਰਜ ਮੌਕੇ ਇਹ ਵੇਖਣ ਨੂੰ ਮਿਲਿਆ ਕਿ ਵਾਹਿਗੁਰੂ ਜਿਥੇ ਆਪ ਸਹਾਈ ਹੁੰਦੇ ਉਥੇ ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮ ਕਰਾਵਣਿ ਆਇਆ ਰਾਮ ਰੱਬੀ ਰੂਹ ਸਹਾਈ ਹੁੰਦੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News