Total views : 5508271
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚਵਿੰਡਾ ਦੇਵੀ/ਵਿੱਕੀ ਭੰਡਾਰੀ
ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਚਵਿੰਡਾ ਦੇਵੀ ਵਿੱਚ ਅਧਿਆਪਕਾਂ ਵੱਲੋਂ ਸਕੂਲ ‘ਚ ਯੋਗਾ ਦਿਵਸ ਮਨਾਇਆ ਗਿਆ। ਅੰਤਰਰਾਸ਼ਟਰੀ ਯੋਗਾ ਦਿਵਸ, ਹਰ ਸਾਲ 21 ਜੂਨ ਨੂੰ ਮਨਾਇਆ ਜਾਂਦਾ ਹੈ, ਇਸ ਦਿਨ ਯੋਗਾ ਅਭਿਆਸ ਦੇ ਮਹੱਤਵ ਅਤੇ ਲਾਭ ‘ਤੇ ਜ਼ੋਰ ਦਿੱਤਾ ਜਾਂਦਾ ਹੈ। ਸੰਯੁਕਤ ਰਾਸ਼ਟਰ ਦੁਆਰਾ 2014 ਵਿੱਚ ਇਹ ਦਿਨ ਸਥਾਪਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਅਸ਼ਵਨੀ ਕਪੂਰ, ਐੱਮ.ਡੀ ਕੋਮਲ ਕਪੂਰ ਅਤੇ ਪ੍ਰਿੰਸੀਪਲ ਪ੍ਰਵੀਨ ਸ਼ਰਮਾ ਨੇ ਅਧਿਆਪਕਾਂ ਨਾਲ ਗੱਲਬਾਤ ਕਰਦਿਆਂ ਇਹ ਦੱਸਿਆ ਕਿ ਇਹ ਦਿਨ ਸਿਹਤ ਅਤੇ ਤੰਦਰੁਸਤੀ ਲਈ ਯੋਗਾ ਦੀ ਸੰਪੂਰਨ ਪਹੁੰਚ ਨੂੰ ਉਜਾਗਰ ਕਰਦਾ ਹੈ।
ਇਹ ਦੁਨੀਆ ਭਰ ਦੇ ਲੋਕਾਂ ਨੂੰ ਯੋਗ ਦਾ ਅਭਿਆਸ ਕਰਨ ਲਈ ਇਕੱਠਾ ਕਰਦਾ ਹੈ ਅਤੇ ਇਸਦੇ ਸਰੀਰਕ, ਮਾਨਸਿਕ ਅਤੇ ਅਧਿਆਤਮਿਕ ਲਾਭ ਨੂੰ ਉਤਸ਼ਾਹਿਤ ਕਰਦਾ ਹੈ। ਅੰਤਰਰਾਸ਼ਟਰੀ ਯੋਗ ਦਿਵਸ ਦਾ ਉਦੇਸ਼ ਯੋਗਾ ਦੇ ਅਭਿਆਸ ਦੁਆਰਾ ਸਦਭਾਵਨਾ ਅਤੇ ਸ਼ਾਂਤੀ ਨੂੰ ਉਤਸ਼ਾਹਿਤ ਕਰਨਾ ਹੈ।ਇਸ ਮੌਕੇ ਸਕੂਲ ਦੇ ਅਕਾਦਮਿਕ ਫੈਸੀਈਲੇਟਰ ਨਿਤਿਕਾ ਸੇਠੀ, ਕੋਆਰਡੀਨੇਟਰ ਰਾਜਵਿੰਦਰ ਕੌਰ, ਕੋਆਰਡੀਨੇਟਰ ਹਰਪ੍ਰੀਤ ਸਿੰਘ ਅਤੇ ਸਮੂਹ ਸਕੂਲ ਸਟਾਫ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-