ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਦਰਜ ਐੱਨਐੱਸਏ ਦੀ ਮਿਆਦ ਸਿਆਸੀ ਕਿੜ ਕਾਰਨ ਵਧਾਈ: ਹਵਾਰਾ ਕਮੇਟੀ

4675720
Total views : 5507565

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਰਣਜੀਤ ਸਿੰਘ ਰਾਣਾਨੇਸ਼ਟਾ 

ਹਵਾਰਾ ਕਮੇਟੀ ਨੇ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਨੇ ਖਡੂਰ ਸਾਹਿਬ ਹਲਕੇ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਦਰਜ ਐੱਨਐੱਸਏ ਦੀ ਮਿਆਦ ਸਿਆਸੀ ਕਿੜ ਕਾਰਨ ਵਧਾਈ ਹੈ।

ਹਵਾਰਾ ਕਮੇਟੀ ਦੇ ਆਗੂ ਪ੍ਰੋ. ਬਲਜਿੰਦਰ ਸਿੰਘ, ਬਾਪੂ ਗੁਰਚਰਨ ਸਿੰਘ ਅਤੇ ਡਾ. ਸੁਖਦੇਵ ਸਿੰਘ ਬਾਬਾ ਨੇ ਕਿਹਾ ਕਿ ਭਾਰਤ ਦੀ ਸੰਵਿਧਾਨਿਕ ਪ੍ਰਕਿਰਿਆ ਰਾਹੀਂ ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਜਿੱਤ ਪ੍ਰਾਪਤ ਕਰ ਕੇ ਸਹੁੰ ਚੁੱਕਣ ਦਾ ਕਾਨੂੰਨੀ ਹੱਕ ਸੰਵਿਧਾਨ ਦੀ ਧਾਰਾ 99 ਹੇਠ ਹਾਸਲ ਕੀਤਾ ਹੈ ਪਰ ਪੰਜਾਬ ਦੀ ਸਰਕਾਰ ਉਸ ਕੋਲੋਂ ਇਹ ਹੱਕ ਖੋਹਣਾ ਚਾਹੁੰਦੀ ਹੈ, ਜੋ ਕਿ ਹਲਕੇ ਦੇ ਵੋਟਰਾਂ ਨਾਲ ਧੱਕੇਸ਼ਾਹੀ ਅਤੇ ਵਿਸ਼ਵਾਸਘਾਤ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਰਵਿੰਦ ਕੇਜਰੀਵਾਲ ਪਹਿਲਾਂ ਹੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਮਨਜ਼ੂਰੀ ਨਹੀਂ ਦੇ ਰਹੇ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News