ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਪੁਲਿਸ ਨੇ ਕੀਤਾ ਕਾਬੂ

4675721
Total views : 5507566

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਬੀੜ੍ਹ ਸਾਹਿਬ/ਰਣਜੀਤ ਸਿੰਘ ਰਾਣਾਨੇਸ਼ਟਾ 

ਤਰਨਤਾਰਨ ਜ਼ਿਲ੍ਹੇ ਦੇ ਪਿੰਡ ਠੱਠਾ ’ਚ ਸਥਿਤ ਮਾਝੇ ਦੇ ਪ੍ਰਸਿੱਧ ਧਾਰਮਿਕ ਅਸਥਾਨ  ਤੇ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੀ ਤਾਰੁੰਤ ਸੂਚਨਾ ਗੁ: ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਤੇ ਮੁੱਖ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਵਲੋ ਥਾਣਾਂ ਝਬਾਲ ਵਿਖੇ ਦਿੱਤੀ ਗਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਆਗੂ ਵੀ ਤਾਰੁੰਤ ਘਟਨਾ ਸਥਾਨ ‘ਤੇ ਪੁੱਜੇ।

ਸੰਗਤਾਂ ‘ਚ ਭਾਰੀ ਰੋਸ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਝਬਾਲ ਦੇ ਐਸਐਚਓ ਜੱਸਾ ਸਿੰਘ ਨੇ ਦੱਸਿਆ ਕਿ ਫੜੇ ਗਏ ਵਿਆਕਤੀ ਦੀ ਕਰਮਜੀਤ ਸਿੰਘ ਪੁੱਤਰ ਹਰਦਿਆਲ ਸਿੰਘ ਵਾਸੀ ਭੋਜੀਆ ਹਾਲ ਵਾਸੀ ਬਾਬਾ ਜੱਲਣ ਕਲੋਨੀ ਝਬਾਲ ਵਜੋਂ ਹੋਈ ਹੈ।

ਜੋ ਕਿ ਪਹਿਲਾਂ ਵੀ ਗੁਰਦੁਆਰਾ ਸਾਹਿਬ ਵਿਖੇ ਸੇਵਾ ਕਰਨ ਜਾਂਦਾ ਸੀ ਅਤੇ 10-15 ਸਾਲ ਤੋਂ ਹੀ ਇੱਥੇ ਸੇਵਾ ਕਰ ਰਿਹਾ ਸੀ ਤਾਂ ਅਚਾਨਕ ਅੱਜ ਉਸਦੇ ਦਿਮਾਗ ਵਿੱਚ ਕੀ ਆਇਆ ਉਸਨੇ ਦਰਬਾਰ ਸਾਹਿਬ ਵਿੱਚੋਂ ਗੁਟਕਾ ਸਾਹਿਬ ਲਿਆ ਕੇ ਉਸਦੀ ਬੇਅਦਬੀ ਕਰ ਦਿੱਤੀ ।ਫਿਲਹਾਲ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।ਇਸ ਘਟਨਾ ਨਾਲ ਸੰਗਤਾਂ ਵਿਚ ਵੱਡਾ ਰੋਸ ਪਾਇਆ ਜਾ ਰਿਹਾ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

 

Share this News