ਸੀਨੀਅਰ ਪੱਤਰਕਾਰ ਸਤਿਬੀਰ ਭੀਲ ਨੂੰ ਸਦਮਾ! ਮਾਤਾ ਜੀ ਸਵਰਗਵਾਸ

4675610
Total views : 5507393

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅਟਾਰੀ/ਰਣਜੀਤ ਸਿੰਘ ਰਾਣਾਨੇਸ਼ਟਾ

ਸਰਹੱਦੀ ਖੇਤਰ ਦੇ ਨਾਮਵਰ ਭੀਲ ਪ੍ਰੀਵਾਰ ਨੂੰ ਉਸ ਸਮੇ ਗਹਿਰਾ ਸਦਮਾ ਲੱਗਾ ਜਦ ਸੀਨੀਅਰ ਪੱਤਰਕਾਰ ਸਤਿਬੀਰ ਭੀਲ ਦੇ ਸਤਿਕਾਰਯੋਗ ਮਾਤਾ ਜੀ ਬੀਬੀ ਜਗੀਰ ਕੌਰ (85) ਪਤਨੀ ਸਾਬਕਾ ਸਰਪੰਚ ਸਵ ਤਰਲੋਕ ਸਿੰਘ ਭੀਲ ਅੱਜ ਅਚਾਨਕ ਇਸ ਫਾਨੀ ਸੰਸਾਰ ਤੋਂ ਕੂਚ ਕਰ ਗਏ।

ਜਿੰਨ੍ਹਾਂ ਦਾ ਅੰਤਿਮ ਸਸਕਾਰ ਦੇਰ ਸ਼ਾਮ ਗਏ ਪੂਰੀਆਂ ਸਿੱਖ ਰਵਾਇਤਾਂ ਅਨੁਸਾਰ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ। ਇਸ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰ ਤੇ ਪੱਤਰਕਾਰ ਸਤਬੀਰ ਸਿੰਘ ਭੀਲ ਦੇ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕਰਨ ਵਾਲਿਆਂ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਸਥਾਨਕ ਆਗੂਆਂ, ਸਮਾਜ ਸੇਵੀ ਤੇ ਧਾਰਮਿਕ ਸੰਗਠਨਾ ਤੋਂ ਇਲਾਵਾ ਕਈ ਅਹਿਮ ਸ਼ਖਸ਼ੀਅਤਾਂ ਅਤੇ ਪੱਤਰਕਾਰਾਂ ਦੇ ਨਾਮ ਸ਼ਾਮਲ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News