ਜਦੋ! ਇਕ ਹੀ ਪ੍ਰੀਵਾਰ ਦੇ ਤਿੰਨ ਜੀਆਂ ਦੇ ਇਕੱਠੇ ਸ਼ਿਵੇ ਬਲੇ ਤਾਂ ਅੰਬਰ ਵੀ ਧਾਹਾਂ ਮਾਰ ਰੋਇਆ

4675608
Total views : 5507391

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਬਰਨਾਲਾ/ਬਾਰਡਰ ਨਿਊਜ ਸਰਵਿਸ 

ਪੰਜਾਬ ਵਿੱਚ ਸ਼ਨੀਵਾਰ  ਸ਼ਾਮ ਬਰਨਾਲਾ ਦੀ ਰਾਮ ਰਾਜ ਕਾਲੋਨੀ ‘ਚ ਲੂਕੰਡੇ ਖੜ੍ਹੇ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ।ਜਿਥੇ ਇੱਕ ਬਦੇ ਨੇ ਆਪਣੀ ਮਾਂ ਅਤੇ ਧੀ ਨੂੰ ਗੋਲੀ ਮਾਰ ਕੇ ਕਤਲ ਕਰਨ  ਤੋਂ ਬਾਅਦ ਉਸ ਨੇ ਖੁਦ ਨੂੰ ਵੀ ਗੋਲੀ ਮਾਰ ਲਈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਉਸ ਦੀ ਪਤਨੀ ਰੋਜ਼ਾਨਾ ਵਾਂਗ ਸ਼ਾਮ ਨੂੰ ਦੁੱਧ ਲੈਣ ਗਈ ਸੀ। ਇਸ ਤੋਂ ਬਾਅਦ ਮਾਨ ਨੇ ਆਪਣੇ ਰਿਵਾਲਵਰ ਨਾਲ ਵਾਰਦਾਤ ਨੂੰ ਅੰਜਾਮ ਦਿੱਤਾ। ਮ੍ਰਿਤਕਾਂ ਦੀ ਪਛਾਣ ਕੁਲਵੀਰ ਸਿੰਘ ਮਾਨ, ਉਸ ਦੀ ਮਾਤਾ ਬਲਵੰਤ ਕੌਰ ਅਤੇ ਧੀ ਨਿਮਰਤ ਕੌਰ ਵਜੋਂ ਹੋਈ ਹੈ। ਗੋਲੀਆਂ ਦੀ ਆਵਾਜ਼ ਸੁਣ ਕੇ ਜਦੋਂ ਉਸ ਦਾ ਪਾਲਤੂ ਕੁੱਤਾ ਭੌਂਕਣ ਲੱਗਾ ਤਾਂ ਕੁਲਵੀਰ ਨੇ ਮਰਨ ਤੋਂ ਪਹਿਲਾਂ ਕੁੱਤੇ ਨੂੰ ਵੀ ਗੋਲੀ ਮਾਰ ਦਿੱਤੀ। ਤਿੰਨਾਂ ਦਾ ਅੱਜ ਦੁਪਹਿਰ ਇਕੱਠੇ ਸਸਕਾਰ ਕਰ ਦਿੱਤਾ ਗਿਆ।

ਕੁਲਵੀਰ ਮਾਨ ਨੇ ਅੱਧੇ ਘੰਟੇ ਦੇ ਅੰਦਰ ਹੀ ਇਨ੍ਹਾਂ ਸਾਰੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ। ਉਸ ਦੀ ਪਤਨੀ ਰਮਨਦੀਪ ਕੌਰ ਕੁੱਤੇ ਲਈ ਦੁੱਧ ਲੈਣ ਗਈ ਹੋਈ ਸੀ। ਅੱਧੇ ਘੰਟੇ ਬਾਅਦ ਜਦੋਂ ਉਹ ਘਰ ਪਰਤੀ ਤਾਂ  ਉਨ੍ਹਾਂ ਘਰ ਵਿੱਚ ਚਾਰ ਲਾਸ਼ਾਂ ਖਿੱਲਰੀਆਂ ਪਈਆਂ ਦੇਖੀਆਂ।

ਘਰ ‘ਚ ਇਕੱਠੇ ਚਾਰ ਲਾਸ਼ਾਂ ਦੇਖ ਕੇ ਰਮਨਦੀਪ ਕੌਰ ਚੀਕਾਂ ਮਾਰਨ ਲੱਗ ਪਈ। ਉਸ ਦੀ ਆਵਾਜ਼ ਸੁਣ ਕੇ ਰਾਮ ਰਾਜ ਕਾਲੋਨੀ ਦੇ ਲੋਕ ਪਹੁੰਚ ਗਏ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਕੁਲਵੀਰ ਮਾਨ ਨੇ ਸਭ ਤੋਂ ਵੱਧ ਗੋਲੀਆਂ ਆਪਣੀ 21 ਸਾਲਾ ਧੀ ਨਿਮਰਤ ਕੌਰ ‘ਤੇ ਚਲਾਈਆਂ। ਉਹ ਕੁਝ ਸਮਾਂ ਪਹਿਲਾਂ ਕੈਨੇਡਾ ਤੋਂ ਆਪਣੇ ਮਾਤਾ-ਪਿਤਾ ਨਾਲ ਛੁੱਟੀਆਂ ਕੱਟਣ ਆਈ ਸੀ। ਕੁਲਵੀਰ ਨੇ ਆਪਣੇ ਲਾਇਸੈਂਸੀ ਰਿਵਾਲਵਰ ਤੋਂ ਆਪਣੀ ਬੇਟੀ ‘ਤੇ ਤਿੰਨ ਗੋਲੀਆਂ ਚਲਾਈਆਂ। ਫਿਰ ਉਸ ਨੇ ਬਜ਼ੁਰਗ ਮਾਂ ‘ਤੇ ਦੋ ਗੋਲੀਆਂ ਅਤੇ ਕੁੱਤੇ ‘ਤੇ ਇਕ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਕੁਲਵੀਰ ਮਾਨ ਪਹਿਲਾਂ ਸੰਘੇਟਾ ਰੋਡ ‘ਤੇ ਬਾਬਾ ਕਾਲਾ ਮਹਿਰ ਖੇਡ ਸਟੇਡੀਅਮ ਨੇੜੇ ਰਹਿੰਦਾ ਸੀ। ਕੁਝ ਸਮਾਂ ਪਹਿਲਾਂ ਹੀ ਉਨ੍ਹਾਂ ਨੇ 2 ਕਰੋੜ ਰੁਪਏ ਖਰਚ ਕੇ ਸ਼ਹਿਰ ਦੇ ਠੀਕਰੀਵਾਲਾ ਰੋਡ ‘ਤੇ ਰਾਮ ਰਾਜ ਕਾਲੋਨੀ ‘ਚ ਇਹ ਨਵਾਂ ਮਕਾਨ ਖਰੀਦਿਆ ਸੀ। ਉਹ ਕੈਨੇਡਾ ਵਿੱਚ ਪੜ੍ਹਦੀ ਆਪਣੀ ਧੀ ਨੂੰ ਵੀ ਕੈਨੇਡਾ ਵਿਚ ਆਪਣਾ ਘਰ ਲੈ ਕੇ ਦਿੱਤਾ ਸੀ।ਬਰਨਾਲਾ ਦੇ ਡੀਐਸਪੀ ਸਿਟੀ ਸਤਵੀਰ ਸਿੰਘ ਬੈਂਸ ਨੇ ਕਿਹਾ ਹੈ ਕਿ ਪੁਲਿਸ ਦੀ ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕੁਲਵੀਰ ਸਿੰਘ ਮਾਨ ਡਿਪ੍ਰੈਸ਼ਨ ਤੋਂ ਪੀੜਤ ਸੀ ਅਤੇ ਇਸ ਲਈ ਦਵਾਈਆਂ ਵੀ ਲੈ ਰਿਹਾ ਸੀ। ਕੁਝ ਸਮਾਂ ਪਹਿਲਾਂ ਉਸ ਦੀ ਸਰਜਰੀ ਵੀ ਹੋਈ ਸੀ। ਉਸ ਨੂੰ ਸੌਣ ਵਿਚ ਵੀ ਤਕਲੀਫ਼ ਹੁੰਦੀ ਸੀ।

ਡੀਐਸਪੀ ਨੇ ਦੱਸਿਆ ਕਿ ਘਰ ਵਿੱਚ ਲੱਗੇ ਸੀਸੀਟੀਵੀ ਕੈਮਰੇ ਤੋਂ ਪਤਾ ਲੱਗਦਾ ਹੈ ਕਿ ਕੁਲਵੀਰ ਨੇ ਸਭ ਤੋਂ ਪਹਿਲਾਂ ਆਪਣੀ ਕੁੜੀ ਨੂੰ ਮਾਰਿਆ। ਫਿਰ ਆਪਣੀ ਮਾਂ ਅਤੇ ਕੁੱਤੇ ਨੂੰ ਮਾਰ ਦਿੱਤਾ। ਇਸ ਤੋਂ ਬਾਅਦ ਉਸ ਨੇ ਖੁਦ ਨੂੰ ਗੋਲੀ ਮਾਰ ਲਈ। ਲਾਸ਼ਾਂ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਉਸ ਦਾ ਪੋਸਟਮਾਰਟਮ ਅੱਜ ਹੋਵੇਗਾ। ਪੁਲਿਸ ਨੇ ਕੁਲਵੀਰ ਦੀ ਪਤਨੀ ਦੇ ਬਿਆਨਾਂ ਤੋਂ ਬਾਅਦ ਧਾਰਾ 174 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News