Total views : 5507403
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਬੱਬੂ ਬੰਡਾਲਾ,ਜਸਬੀਰ ਲੱਡੂ
ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਮਹੀਨਾ ਜਨਵਰੀ, 2024 ਦੌਰਾਨ ਜ਼ਿਲਾ ਤਰਨਤਾਰਨ ਦੇ 1,73,941 ਯੋਗ ਲਾਭਪਾਤਰੀਆਂ ਨੂੰ 26 ਕਰੋੜ 09 ਲੱਖ 11 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਪੈਨਸ਼ਨ ਸਕੀਮਾਂ ਤਹਿਤ ਸਹਾਇਤਾ ਰਾਸ਼ੀ ਦਾ ਭੁਗਤਾਨ ਆੱਨਲਾਈਨ ਅਦਾਇਗੀ ਰਾਹੀਂ ਸਿੱਧਾ ਯੋਗ ਲਾਭਪਾਤਰੀਆਂ ਦੇ ਬੈਂਕ ਖਾਤੇ ਵਿੱਚ ਕੀਤਾ ਜਾਂਦਾ ਹੈ।
ਉਹਨਾਂ ਦੱਸਿਆ ਕਿ ਪੈਨਸ਼ਨ ਸਕੀਮਾਂ ਅਧੀਨ ਮਹੀਨਾ ਮਈ, 2024 ਦੀ ਪੈਨਸ਼ਨ ਰਾਸ਼ੀ ਤਹਿਤ ਬੁਢਾਪਾ ਪੈਨਸ਼ਨ ਦੇ 1,17,573 ਲਾਭਪਾਤਰੀਆਂ ਨੂੰ 17 ਕਰੋੜ 63 ਲੱਖ 59 ਹਜ਼ਾਰ 500 ਰੁਪਏ, ਵਿਧਵਾ ਤੇ ਨਿਆਸ਼ਰਿਤ ਔਰਤਾਂ ਨੂੰ ਪੈਨਸ਼ਨ ਤਹਿਤ 29,355 ਲਾਭਪਾਤਰੀਆਂ ਨੂੰ 04 ਕਰੋੜ 40 ਲੱਖ 32 ਹਜ਼ਾਰ 500 ਰੁਪਏ ਅਤੇ 13,396 ਆਸ਼ਰਿਤ ਬੱਚਿਆਂ ਨੂੰ 02 ਕਰੋੜ 94 ਹਜ਼ਾਰ ਰੁਪਏ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ 13,617 ਦਿਵਿਆਂਗਜਨ ਪੈਨਸ਼ਰਾਂ ਨੂੰ 2 ਕਰੋੜ 04 ਲੱਖ 25 ਹਜ਼ਾਰ 500 ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਅਤੇ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਤਹਿਤ ਯੋਗ ਲਾਭਪਾਤਰੀਆਂ ਨੂੰ ਦਿੱਤੀ ਜਾ ਰਹੀ ਹੈ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੀ ਸਹੂਲਤ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਅਤੇ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਤਹਿਤ ਯੋਗ ਲਾਭਪਾਤਰੀਆਂ ਨੂੰ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੀ ਸਹੂਲਤ ਦਿੱਤੀ ਜਾ ਰਹੀ ਹੈ।
ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ 65 ਸਾਲ ਤੋ ਵੱਧ ਪੁਰਸ਼ਾਂ ਅਤੇ 58 ਸਾਲ ਤੋ ਵੱਧ ਉਮਰ ਦੀਆਂ ਔਰਤਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਉਹਨਾਂ ਦੱਸਿਆ ਕਿ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਪੈਨਸ਼ਨ ਦੇਣ ਦੀ ਸਕੀਮ ਅਧੀਨ 58 ਸਾਲ ਤੋਂ ਘੱਟ ਉਮਰ ਦੀਆਂ ਔਰਤਾਂ ਅਤੇ ਨਿਆਸ਼ਰਿਤ ਔਰਤਾਂ ਨੂੰ ਸਰਕਾਰ ਵੱਲੋ 1500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ।
ਇਸ ਤੋਂ ਇਲਾਵਾ ਆਸ਼ਰਿਤ ਬੱਚਿਆਂ ਦੀ ਵਿੱਤੀ ਸਹਾਇਤਾ ਸਕੀਮ ਅਧੀਨ ਵਿਧਵਾ ਔਰਤ ਦੇ ਦੋ ਬੱਚਿਆਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ, ਜਿਸ ਦੀ ਉਮਰ 21 ਸਾਲ ਤੋ ਵੱਧ ਨਾ ਹੋਵੇ।ਇਸ ਸਕੀਮ ਤਹਿਤ ਸਰਕਾਰ ਵੱਲੋ 1500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ।ਉਹਨਾਂ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਦੇਣ ਦੀ ਸਕੀਮ ਅਧੀਨ ਜਿਸ ਵਿਅਕਤੀ ਦੀ ਦਿਵਿਆਂਗਤਾ 50 ਫੀਸਦੀ ਜਾਂ ਇਸ ਤੋ ਵੱਧ ਹੋਵੇ ਉਸ ਨੂੰ 1500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-