





Total views : 5895726







Total views : 5895726ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਤਰਨਤਾਰਨ/ਬੱਬੂ ਬੰਡਾਲਾ,ਜਸਬੀਰ ਲੱਡੂ
ਜ਼ਿਲ੍ਹੇ ਵਿੱਚ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ ਅਤੇ ਮਾਲ ਵਿਭਾਗ ਦੇ ਕੰਮਕਾਜ਼ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਬਕਾਇਆ ਪਏ ਕੇਸਾਂ ਦੇ ਜਲਦੀ ਨਿਪਟਾਰੇ ਤੇ ਫੁਟਕਲ ਬਕਾਇਆਂ ਦੀ ਵਸੂਲੀ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ।
ਸਮੂਹ ਅਧਿਕਾਰੀਆਂ ਨੂੰ ਮਿੱਥੇ ਗਏ ਟੀਚੇ ਅਨੁਸਾਰ ਕੇਸਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼
![]()
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ, ਐੱਸ. ਡੀ. ਐੱਮ. ਤਰਨਤਾਰਨ ਸ੍ਰੀ ਸਿਮਰਨਦੀਪ ਸਿੰਘ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਸਚਿਨ ਪਾਠਕ ਅਤੇ ਜ਼ਿਲਾ ਮਾਲ ਅਫ਼ਸਰ ਸ੍ਰੀ ਨਵਕੀਰਤ ਸਿੰਘ ਤੋਂ ਇਲਾਵਾ ਮਾਲ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੂਹ ਅਧਿਕਾਰੀ ਮਿੱਥੇ ਗਏ ਟੀਚੇ ਅਨੁਸਾਰ ਕੇਸਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣ।ਉਨਾਂ ਕਿਹਾ ਕਿ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਤਰਾਂ ਦੇ ਕੰਮ ਲਈ ਪਰੇਸ਼ਾਨੀ ਪੇਸ਼ ਨਹੀਂ ਆਉਣੀ ਚਾਹੀਦੀ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਬਕਾਇਆ ਕੋਰਟ ਕੇਸਾਂ ਦੀ ਰਿਪੋਰਟ ਤਿਆਰ ਕਰਕੇ ਇਨ੍ਹਾਂ ਦੇ ਨਿਪਟਾਰੇ ਲਈ ਆਪਸੀ ਤਾਲਮੇਲ ਨੂੰ ਯਕੀਨੀ ਬਣਾਇਆ ਜਾਵੇ।
ਉਨਾਂ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲੇ੍ਹ ਵਿੱਚ ਬਕਾਇਆ ਪਈਆਂ ਜਮ੍ਹਾਂਬੰਦੀਆਂ ਜਲਦੀ ਤੋਂ ਜਲਦੀ ਦਾਖਲ ਕਰਨੀਆਂ ਯਕੀਨੀ ਬਣਾਈਆਂ ਜਾਣ।ਇਸ ਮੌਕੇ ਉਨਾਂ ਤਕਸੀਮ ਦੇ ਅਦਾਲਤੀ ਕੇਸਾਂ, ਜ਼ਮੀਨ ਦੇ ਖਾਨਗੀ ਵੰਡ ਦੇ ਕੇਸਾਂ, ਝਗੜੇ ਤੋਂ ਰਹਿਤ ਅਤੇ ਝਗੜੇ ਵਾਲੇ ਇੰਤਕਾਲਾਂ, ਜਮ੍ਹਾਂਬੰਦੀ ਅਤੇ ਵਸੀਕਾ ਦੇ ਨਿਪਟਾਰੇ ਸਬੰਧੀ ਅਫ਼ਸਰ ਵਾਰ ਜਾਣਕਾਰੀ ਲਈ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸੇ ਤਰਾਂ ਉਨਾਂ ਤਹਿਸੀਲ ਵਾਰ ਵਸੂਲੀ ਦੇ ਕੰਮ ਦਾ ਜਾਇਜ਼ਾ ਵੀ ਲਿਆ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-