Total views : 5507073
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਅੱਜ ਨਗਰ ਨਿਗਮ ਅੰਮ੍ਰਿਤਸਰ ਅਤੇ ਟ੍ਰੈਫਿਕ ਪੁਲਿਸ ਅੰਮ੍ਰਿਤਸਰ ਦੇ ਅਧਿਕਾਰੀਆਂ ਨੇ ਹੈਰੀਟੇਜ ਸਟਰੀਟ ‘ਤੇ ਸੜਕਾਂ ਅਤੇ ਫੁੱਟਪਾਥਾਂ ‘ਤੇ ਕੀਤੇ ਕਬਜ਼ਿਆਂ ਨੂੰ ਹਟਾਉਣ ਲਈ ਸਾਂਝਾ ਅਭਿਆਨ ਚਲਾਇਆ, ਜਿਸ ਦੇ ਨਤੀਜੇ ਵਜੋਂ ਕਬਜ਼ਾਧਾਰੀਆਂ ਵੱਲੋਂ ਸੜਕਾਂ ‘ਤੇ ਵੇਚੇ ਜਾ ਰਹੇ ਅੱਠ ਟਰੱਕ ਸਾਮਾਨ ਦੇ ਨਾਲ ਭਰੇ ਜ਼ਬਤ ਕੀਤੇ ਗਏ।
ਹੈਰੀਟੇਜ ਸਟਰੀਟ ‘ਤੇ ਕਬਜ਼ੇ ਹਟਾਉਣ ਲਈ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਅਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਵਿਚਾਲੇ ਮੀਟਿੰਗ ਹੋਈ, ਜਿਸ ਲਈ ਅੰਮ੍ਰਿਤਸਰ ਟਰੈਫਿਕ ਪੁਲਸ ਇੰਚਾਰਜ ਏ.ਡੀ.ਸੀ.ਪੀ ਹਰਪਾਲ ਸਿੰਘ, ਐਸ.ਐਚ.ਓ ਸਿਟੀ ਕੋਤਵਾਲੀ ਅਤੇ ਨਗਰ ਨਿਗਮ ਅੰਮ੍ਰਿਤਸਰ ਦੇ ਅਸਟੇਟ ਅਫਸਰ ਧਰਮਿੰਦਰਜੀਤ ਸਿੰਘ ਨੇ ਫੋਰਸ ਨਾਲ ਸਾਂਝੇ ਤੌਰ ‘ਤੇ ਕਾਰਵਾਈ ਕੀਤੀ।
ਇਹ ਮੁਹਿੰਮ ਭਰਵਾਂ ਦਾ ਢਾਬਾ ਤੋਂ ਲੈ ਕੇ ਦਰਬਾਰ ਸਾਹਿਬ ਚੌਕ ਅਤੇ ਬਜ਼ਾਰ ਮਾਈ ਸਿਵਨ ਤੱਕ ਚਲਾਈ ਗਈ। ਦਰਅਸਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗਲਿਆਰੇ ਵਾਲੇ ਪਾਸੇ ਕੁਝ ਰੇਹੜੀ-ਫੜ੍ਹੀ ਵਾਲਿਆਂ ਵੱਲੋਂ ਨਾਜਾਇਜ਼ ਕਬਜ਼ਿਆਂ ਦੀਆਂ ਸ਼ਿਕਾਇਤਾਂ ਅਤੇ ਕੁਝ ਦੁਕਾਨਦਾਰਾਂ ਵੱਲੋਂ ਸੜਕਾਂ ‘ਤੇ ਨਾਜਾਇਜ਼ ਤੌਰ ‘ਤੇ ਆਪਣੀਆਂ ਦੁਕਾਨਾਂ ਦਾ ਵਿਸਥਾਰ ਕਰਕੇ ਕਬਜ਼ਾ ਕਰਨ ਦੀਆਂ ਸ਼ਿਕਾਇਤਾਂ , ਸ਼੍ਰੋਮਣੀ ਕਮੇਟੀ ਵਲੋ ਪ੍ਰਾਪਤ ਹੋਈਆਂ ਸਨ।
ਇਸ ਕਾਰਵਾਈ ਵਿੱਚ ਟਰੱਕਾਂ, ਟਿੱਪਰਾਂ ਅਤੇ ਜੇ.ਸੀ.ਬੀ ਮਸ਼ੀਨਾਂ ਦੀ ਵਰਤੋਂ ਕੀਤੀ ਗਈ ਅਤੇ ਜੇ.ਸੀ.ਬੀ ਮਸ਼ੀਨਾਂ ਰਾਹੀਂ ਸਾਰੇ ਨਜਾਇਜ਼ ਕਬਜੇ ਅਤੇ ਕਬਜੇ ਹਟਾਏ ਗਏ ਅਤੇ ਅੱਠ ਟਰੱਕ ਨਜਾਇਜ਼ ਕਬਜੇ ਸਮਾਨ ਦੇ ਜ਼ਬਤ ਕਰਕੇ ਨਿਗਮ ਦੇ ਸਟੋਰ ਵਿੱਚ ਜਮ੍ਹਾ ਕਰਵਾਏ ਗਏ। ਨਗਰ ਨਿਗਮ ਅੰਮਿ੍ਤਸਰ ਅਤੇ ਟ੍ਰੈਫ਼ਿਕ ਪੁਲਿਸ ਅੰਮਿ੍ਤਸਰ ਨੇ ਇਕ ਸਾਂਝੇ ਬਿਆਨ ‘ਚ ਕਿਹਾ ਕਿ ਸਮੂਹ ਦੁਕਾਨਦਾਰਾਂ ਅਤੇ ਕਬਜ਼ਾਧਾਰੀਆਂ ਨੂੰ ਇਸ ਵਿਰਾਸਤੀ ਸੜਕ ‘ਤੇ ਕਬਜ਼ਾ ਨਾ ਕਰਨ ਲਈ ਕਈ ਵਾਰ ਚਿਤਾਵਨੀ ਦਿੱਤੀ ਜਾ ਚੁੱਕੀ ਹੈ ਕਿਉਂਕਿ ਰੋਜ਼ਾਨਾ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਅਤੇ ਹੋਰ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਆਉਂਦੇ ਹਨ ਅਤੇ ਉਨ੍ਹਾਂ ਨੂੰ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ |
ਇਹ ਵੀ ਕਿਹਾ ਕਿ ਸਰਕਾਰ ਗਰੀਬ ਲੋਕਾਂ ਨੂੰ ਪ੍ਰਭਾਵਿਤ ਨਹੀਂ ਕਰਨਾ ਚਾਹੁੰਦੀ ਪਰ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਇਹ ਕਾਰਵਾਈ ਜ਼ਰੂਰੀ ਹੈ ਅਤੇ ਅੱਗੇ ਕਿਹਾ ਕਿ ਜ਼ਬਤ ਕੀਤੇ ਗਏ ਸਮਾਨ ਨੂੰ ਕਿਸੇ ਵੀ ਕੀਮਤ ‘ਤੇ ਛੱਡਿਆ ਨਹੀਂ ਜਾਵੇਗਾ। ਸਥਾਨਕ ਪ੍ਰਸ਼ਾਸਨ ਨੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਸਮਾਨ ਆਪਣੀਆਂ ਦੁਕਾਨਾਂ ਦੇ ਅੰਦਰ ਹੀ ਰੱਖਣ ਨਹੀਂ ਤਾਂ ਭਵਿੱਖ ਵਿੱਚ ਵੀ ਇਹ ਕਾਰਵਾਈ ਜਾਰੀ ਰਹੇਗੀ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-