ਅੰਮ੍ਰਿਤਸਰ ਦਾ ਅਧਿਆਪਕ ਰਿਸ਼ਵਤਖੋਰੀ ਦੇ ਮਾਮਲੇ ‘ਚ ਸਿੱਖਿਆ ਵਿਭਾਗ ਪੰਜਾਬ ਵਲੋ ਮੁਅੱਤਲ

4675350
Total views : 5506914

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਮੁਹਾਲੀ/ਬੀ.ਐਨ.ਈ ਬਿਊਰੋ

ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਸਕੱਤਰ ਕਮਲ ਕਿਸ਼ੋਰ ਯਾਦਵ ਨੇ ਰਿਸ਼ਵਤ ਮਾਮਲੇ ‘ਚ ਸਖ਼ਤ ਕਾਰਵਾਈ ਕਰਦਿਆਂ ਸਰਕਾਰੀ ਹਾਈ ਸਕੂਲ, ਈਦਗਾਹ, ਜ਼ਿਲ੍ਹਾ ਅੰਮ੍ਰਿਤਸਰ ‘ਚ ਸੇਵਾਵਾਂ ਦੇ ਰਹੇ ਇੰਗਲਿਸ਼ ਮਾਸਟਰ ਨਵਦੀਪ ਮਹਿੰਦਰਾ ਨੂੰ ਮੁਅੱਤਲ ਕਰ ਦਿੱਤਾ ਹੈ। ਨਵਦੀਪ ਮਹਿੰਦਰਾ ਨੂੰ ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਨਿਯਮਾਂਵਲੀ 170 ਦੇ ਨਿਯਮ 4(1) ਅਨੁਸਾਰ ਸਰਕਾਰੀ ਸੇਵਾ ਤੋਂ ਮੁਅੱਤਲ ਕੀਤਾ ਗਿਆ ਹੈ। ਮੁਅੱਤਲੀ ਦੌਰਾਨ ਉਨ੍ਹਾਂ ਦਾ ਹੈੱਡਕੁਆਰਟਰ ਦਫ਼ਤਰ ਜ਼ਿਲ੍ਹਾ ਸਿੱਖਿਆ ਵਿਭਾਗ (ਸੈ.ਸਿੰ.) ਜਲੰਧਰ ਰਹੇਗਾ। ਜ਼ਿਕਰਯੋਗ ਹੈ ਕਿ ਨਵਦੀਪ ਮਹਿੰਦਰਾ ‘ਤੇ ਸਕੂਲ ਆਫ ਐਮੀਨੈਂਸ, ਛੇਹਰਟਾ ਵਿਖੇ ਬਤੌਰ ਕਲਰਕ ਰਿਟਾਇਰਡ ਮੁਲਾਜ਼ਮਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਲੱਗੇ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News