ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀ ਗੋਲੀ ’ਚ 2 ਦੀ ਮੌਤ, 4 ਜ਼ਖ਼ਮੀ ! ਮਾਮਲਾ 40 ਸਾਲ ਪਹਿਲਾਂ ਜ਼ਮੀਨ ਦੀ ਹੋਈ ਵੰਡ ਦਾ

4675350
Total views : 5506914

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅਟਾਰੀ/ਰਣਜੀਤ ਸਿੰਘ ਰਾਣਾਨੇਸ਼ਟਾ

ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਤਰੀਨ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਹੋਈ ਖ਼ੂਨੀ ਤਕਰਾਰ ’ਚ ਚੱਲੀ ਗੋਲੀ ਵਿਚ 2 ਵਿਅਕਤੀਆਂ ਦੀ ਮੌਤ ਤੇ 4 ਵਿਅਕਤੀਆਂ ਦੇ ਗੰਭੀਰ ਰੂਪ ’ਚ ਜ਼ਖ਼ਮੀ ਹੋਣ ਦੀ ਖ਼ਬਰ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਲੋਪੋਕੇ ਦੇ ਐਸ. ਐਚ. ਓ. ਬਲਕਾਰ ਸਿੰਘ ਪੁਲਿਸ ਪਾਰਟੀ ਨਾਲ ਘਟਨਾ ਸਥਾਨ ’ਤੇ ਪਹੁੰਚੇ। ਪ੍ਰਾਪਤੀ ਜਾਣਕਾਰੀ ਅਨੁਸਾਰ ਚਾਰ ਕਨਾਲਾਂ ਜ਼ਮੀਨ ਨੂੰ ਲੈ ਕੇ ਦੋਵਾਂ ਧਿਰਾਂ ਵਿਚ ਖੂਨੀ ਝੜਪ ਹੋਈ, ਜਿਸ ਵਿਚ ਗੁਰਪ੍ਰੀਤ ਸਿੰਘ ਅਤੇ ਬੇਅੰਤ ਸਿੰਘ ਦੀ ਮੌਤ ਹੋ ਗਈ ਤੇ ਜਗਤਾਰ ਸਿੰਘ, ਗੱਜਣ ਸਿੰਘ, ਬਲਜੀਤ ਸਿੰਘ, ਮੰਗਲ ਸਿੰਘ ਗੋਲੀ ਲੱਗਣ ਨਾਲ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਗਿਆ।

ਇਸ ਮੌਕੇ ਪੀੜਤ ਧਿਰ ਨੇ ਦੱਸਿਆ ਕਿ 40 ਸਾਲ ਪਹਿਲਾਂ ਜ਼ਮੀਨ ਦੀ ਵੰਡ ਹੋਈ ਸੀ। ਅੱਜ ਮੁਲਜ਼ਮ ਨੇ ਜ਼ਮੀਨ ਵਾਹੀ। ਜਿਸ ਤੋਂ ਬਾਅਦ ਪੀੜਤਾ ਗੱਲ ਕਰਨ ਗਈ। ਪਰ ਮੁਲਜ਼ਮਾਂ ਨੇ ਨਾਜਾਇਜ਼ ਅਸਲਾ ਕੱਢ ਲਿਆ। ਉਨ੍ਹਾਂ ਨੇ ਅੰਨ੍ਹੇਵਾਹ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਸ ਦੇ ਦੋ ਸਾਥੀ ਬਲਵੰਤ ਸਿੰਘ ਅਤੇ ਗੁਰਪ੍ਰੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। 
ਪੀੜਤ ਪਰਿਵਾਰ ਨੇ ਦੱਸਿਆ ਕਿ 2 ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 4 ਜ਼ਖ਼ਮੀ ਹੋ ਗਏ ਹਨ। ਉਸ ਨੂੰ ਤੁਰੰਤ ਨੇੜਲੇ ਹਸਪਤਾਲ ਲਿਜਾਇਆ ਗਿਆ। ਚਾਰ ਦੀ ਹਾਲਤ ਨਾਜ਼ੁਕ ਹੋਣ ਤੋਂ ਬਾਅਦ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਅਮਨਦੀਪ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। 
ਘਟਨਾ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਲਾਕੇ ਨੂੰ ਸੀਲ ਕਰਕੇ ਖੋਲ ਇਕੱਠੇ ਕੀਤੇ ਜਾ ਰਹੇ ਹਨ। ਜਾਂਚ ਅਧਿਕਾਰੀ ਏਐਸਆਈ ਭੁਪਿੰਦਰ ਸਿੰਘ ਨੇ ਦੱਸਿਆ ਕਿ ਮੁੱਢਲੇ ਇਲਾਜ ਤੋਂ ਬਾਅਦ ਜ਼ਖ਼ਮੀਆਂ ਦੇ ਬਿਆਨ ਲਏ ਜਾਣਗੇ। ਫ਼ਿਲਹਾਲ ਪੁਲਿਸ ਨੇ ਪਰਿਵਾਰ ਅਤੇ ਚਸ਼ਮਦੀਦ ਦੇ ਬਿਆਨਾਂ ਦੇ ਆਧਾਰ ‘ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News