Total views : 5506912
Total views : 5506912
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ਗੰਡੀ ਵਿੰਡ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਐਸ.ਬੀ.ਐਸ. ਨਗਰ ਦੇ ਥਾਣਾ ਬੰਗਾ ਸਿਟੀ ਵਿਖੇ ਤਾਇਨਾਤ ਹੈੱਡ ਕਾਂਸਟੇਬਲ (ਹੌਲਦਾਰ) ਅਵਤਾਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਬੰਗਾ ਸ਼ਹਿਰ ਦੀ ਰਹਿਣ ਵਾਲੀ ਰੇਖਾ ਦੇਵੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਬੰਗਾ ਸ਼ਹਿਰ ਦੀ ਰਹਿਣ ਵਾਲੀ ਰੇਖਾ ਦੇਵੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
ਸ਼ਕਾਇਤ ਕਰਤਾ ਤੋ 5500 ਰੁਪਏ ਪਹਿਲਾਂ ਵੀ ਰਿਸ਼ਵਤ ਵਜੋ ਲੈ ਚੁੱਕਾ ਸੀ ਵਿਜੀਲੈਸ ਦੇ ਅੜਿੱਕੇ ਚੜਿਆ ਹੌਲਦਾਰ
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਔਰਤ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਹੈ ਕਿ ਉਸ ਦੇ ਲੜਕੇ ਵਿਰੁੱਧ ਥਾਣਾ ਬੰਗਾ ਵਿਖੇ ਮੁਕੱਦਮਾ ਦਰਜ ਹੈ ਅਤੇ ਉਕਤ ਪੁਲਿਸ ਮੁਲਾਜ਼ਮ ਅਦਾਲਤ ਵਿੱਚ ਚਲਾਣ ਪੇਸ਼ ਕਰਨ ਮੌਕੇ ਉਸਦੇ ਲੜਕੇ ਦਾ ਪੱਖ ਲੈਣ ਅਤੇ ਅਦਾਲਤ ਵਿਚੋਂ ਉਸ ਨੂੰ ਇਸ ਕੇਸ ਵਿੱਚੋਂ ਬਰੀ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਉਸ ਕੋਲੋਂ ਪਹਿਲਾਂ ਹੀ ਰਿਸ਼ਵਤ ਵਜੋਂ ਕਿਸ਼ਤਾਂ ਵਿੱਚ 5500 ਰੁਪਏ ਲੈ ਚੁੱਕਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਉਕਤ ਪੁਲਿਸ ਮੁਲਾਜ਼ਮ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-