ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ ਜਿਨ੍ਹਾਂ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਕੁਲਜੀਤ ਸਿੰਘ ਵਾਸੀ ਗਲੀ ਫੱਟ ਵਾਲੀ, ਸੁਲਤਾਨਵਿੰਡ ਗੇਟ ਅੰਮ੍ਰਿਤਸਰ ਅਤੇ ਮਨਦੀਪ ਸਿੰਘ ਉਰਫ ਸੰਨੀ ਪੁੱਤਰ ਰਜਿੰਦਰ ਸਿੰਘ ਵਾਸੀ ਗਲੀ ਫੱਟ ਵਾਲੀ, ਸੁਲਤਾਨਵਿੰਡ ਗੇਟ, ਅੰਮ੍ਰਿਤਸਰ ਸ਼ਹਿਰ ਵਜੋਂ ਹੋਈ ਹੈ।
ਇਨ੍ਹਾਂ ਦੇ ਕਬਜ਼ੇ ‘ਚੋਂ 1.1 ਕਿਲੋ ਹੈਰੋਇਨ, 8.75 ਲੱਖ ਰੁਪਏ ਡਰੱਗ ਮਨੀ ਤੇ ਇਕ ਕਾਰ ਟਾਟਾ ਪੰਚ ਬਰਾਮਦ ਕੀਤੀ ਹੈ। ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਮੁਲਜ਼ਮ ਅਮਨਦੀਪ ਸਿੰਘ ਵਾਸੀ ਰਣੀਆਂ, ਲੋਪੋਕੇ ਕੋਲੋਂ 1 ਕਿਲੋ ਹੈਰੋਇਨ ਸਮੇਤ ਇਕ ਵੈਂਟੋ ਕਾਰ ਬਰਾਮਦ ਕੀਤੀ ਗਈ ਸੀ। ਪੁਲਿਸ ਮੁਤਾਬਕ ਕੁੱਲ ਰਿਕਵਰੀ 2.1 ਕਿਲੋਗ੍ਰਾਮ ਹੈਰੋਇਨ, 8.75 ਲੱਖ ਦੀ ਡਰੱਗ ਮਨੀ ਤੇ ਨਸ਼ਾ ਤਸਕਰੀ ਲਈ ਵਰਤੇ ਗਏ ਦੋ ਵਾਹਨ ਹੋਈ ਹੈ। ਇਨ੍ਹਾਂ ਦੇ ਫਾਰਵਰਡ ਤੇ ਬੈਕਵਰਡ ਸਬੰਧਾਂ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-