





Total views : 5949194







Total views : 5949194ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਜਲੰਧਰ/ਬੀ.ਐਨ.ਈ ਬਿਊਰੋ
ਵਿਧਾਨ ਸਭਾ ਲਈ ਜਿਮਨੀ ਚੋਣ ‘ਚ ਜਲੰਧਰ ਪੱਛਮੀ ਤੋ ਅਕਾਲੀ ਉਮੀਦਾਵਾਰ ਬੀਬੀ ਸੁਰਜੀਤ ਕੌਰ ਅੱਜ ‘ਆਪ’ ‘ਚ ਸ਼ਾਮਿਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸੁਰਜੀਤ ਕੌਰ ਨੂੰ ਸਿਰੋਪਾ ਪਾ ਕੇ ਪਾਰਟੀ ਵਿਚ ਸ਼ਮੂਲੀਅਤ ਕਰਵਾਈ । ਬੀਬੀ ਸੁਰਜੀਤ ਕੌਰ ਪੰਥਕ ਪਿਛੋਕੜ ਤੋਂ ਹਨ ਤੇ ਉਨ੍ਹਾਂ ਦੇ ਮਰਹੂਮ ਪਤੀ ਜਥੇਦਾਰ ਪ੍ਰੀਤਮ ਸਿੰਘ ਵੀ ਇਕ ਵਾਰ ਕੌਂਸਲਰ ਰਹੇ ਹਨ। ਸੁਰਜੀਤ ਕੌਰ ਵੀ ਆਪਣੇ ਸਮਾਜ ਸੇਵੀ ਕੰਮਾਂ ਵਾਸਤੇ ਜਾਣੇ ਜਾਂਦੇ ਹਨ।
ਸ਼੍ਰੋਮਣੀ ਅਕਾਲੀ ਦਲ ਵਲੋ ਬੀਬੀ ਤੋ ਕਿਨਾਰਾ ਕਰਨ ਉਪਰੰਤ ਉਸ ਨੇ ਫੜਿਆ ਆਪ ਦਾ ਝਾੜੂ
ਦੱਸ ਦੇਈਏ ਕਿ ਇਸ ਹਫ਼ਤੇ ਦੇ ਸ਼ੁਰੂ ਵਿਚ ਅਕਾਲੀ ਦਲ ਨੇ ਪਹਿਲਾਂ ਹੀ ਦੋ ਵਾਰ ਨਗਰ ਕੌਂਸਲਰ ਤੋਂ ਸਮਰਥਨ ਵਾਪਸ ਲੈ ਲਿਆ ਸੀ, ਇਹ ਦਾਅਵਾ ਕਰਦੇ ਹੋਏ ਕਿ ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਖਿਲਾਫ ਬਗਾਵਤ ਕਰਨ ਵਾਲੇ ਬਾਗੀ ਧੜੇ ਨਾਲ ਸਬੰਧਤ ਹੈ। ਜ਼ਿਕਰਯੋਗ ਹੈ ਕਿ ਅਕਾਲੀ ਦਲ ਵੱਲੋਂ ਸੁਰਜੀਤ ਕੌਰ ਨੂੰ ਜਲੰਧਰ ਪੱਛਮੀ ਜ਼ਿਮਨੀ ਚੋਣ ਲਈ 20 ਜੂਨ ਨੂੰ ਟਿਕਟ ਦਿੱਤੀ ਗਈ ਸੀ। 21 ਜੂਨ ਨੂੰ ਉਨ੍ਹਾਂ ਨਾਮਜ਼ਦਗੀ ਕਾਗਜ਼ ਭਰੇ ਜਦਕਿ 26 ਜੂਨ ਨੂੰ ਪਾਰਟੀ ਨੇ ਸਮਰਥਨ ਵਾਪਸ ਲੈ ਲਿਆ। ਹਾਲਾਂਕਿ ਬਾਗ਼ੀ ਧੜੇ ਵੱਲੋਂ ਉਨ੍ਹਾਂ ਨੂੰ ਪੂਰਨ ਸਮਰਥਨ ਦਿੱਤਾ ਗਿਆ। ਅਜਿਹੀ ਸਥਿਤੀ ‘ਚ ਉਹ ਡਾਵਾਂਡੋਲ ਮਹਿਸੂਸ ਕਰਨ ਲੱਗੀ ਤੇ ਅੱਜ ਇਹ ਫੈਸਲਾ ਲਿਆ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-