Total views : 5507073
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਬੱਬੂ ਬੰਡਾਲਾ
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਚੱਲ ਰਹੇ ਪ੍ਰੋਜੈਕਟਾਂ ਦਾ ਮੁਲਾਂਕਣ ਕਰਨ ਹਿੱਤ ਜ਼ਿਲ੍ਹਾ ਤਰਨਤਾਰਨ ਦੇ ਸਕੂਲ ਮੁਖੀਆਂ ਦੀ ਮੀਟਿੰਗ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਤਰਨਤਾਰਨ ਸ਼੍ਰੀ ਸੁਰਿੰਦਰ ਕੁਮਾਰ ਵੱਲੋਂ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਤਰਨਤਾਰਨ ਵਿਖੇ ਰੱਖੀ ਗਈ।ਇਸ ਦੌਰਾਨ ਡਿਪਟੀ ਡੀਈਓ ਐਲੀਮੈਂਟਰੀ ਤਰਨਤਾਰਨ ਵੱਲੋਂ ਵਿਸ਼ੇਸ਼ ਤੌਰ ਤੇ ਉਹਨਾਂ ਸਕੂਲਾਂ ਬਾਰੇ ਅੰਕੜਿਆਂ ਸਹਿਤ ਵਿਸ਼ਲੇਸ਼ਣ ਕੀਤਾ ਗਿਆ ਜਿਨ੍ਹਾਂ ਸਕੂਲਾਂ ਦੀ ਐਨਰੋਲਮੈਂਟ ਵਿਦਿਅਕ ਵਰ੍ਹੇ 2023-24 ਦੇ ਮੁਕਾਬਲੇ ਮੌਜੂਦਾ ਸ਼ੈਸ਼ਨ ਵਿੱਚ ਘੱਟ ਹੋਈ ਹੈ।ਇਸ ਵਿਸਥਾਰਿਤ ਚਰਚਾ ਵਿੱਚ ਉਹਨਾਂ ਸਕੂਲਾਂ ਮੁਖੀਆਂ ਨੂੰ ਪ੍ਰੇਰਿਤ ਕੀਤਾ ਕਿ ਪਿੰਡ ਪੱਧਰ ਤੇ ਘਰ ਘਰ ਤੱਕ ਪਹੁੰਚ ਕਰਕੇ ਹਰ ਸੰਭਵ ਤਰੀਕੇ ਨਾਲ ਬੱਚਿਆਂ ਦੇ ਮਾਪਿਆਂ ਨੂੰ ਵਿਸ਼ਵਾਸ ਵਿੱਚ ਲੈ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਇਆ ਜਾਵੇ ਅਤੇ ਕਿਸੇ ਵੀ ਹਾਲਤ ਵਿੱਚ ਐਨਰੋਲਮੈਂਟ ਨੂੰ ਘਟਣ ਨਾ ਦਿੱਤਾ ਜਾਵੇ।ਇਸ ਮੌਕੇ ਉਹਨਾਂ ਪਿਛਲੇ ਸਾਲ ਦੇ ਨਾਲੋਂ ਇਸ ਸਾਲ ਵੱਧ ਐਨਰੋਲਮੈਂਟ ਕਰਨ ਵਾਲੇ ਸਕੂਲਾਂ ਦੀ ਸ਼ਲਾਘਾ ਕੀਤੀ।
ਐਨਰੋਲਮੈਂਟ, ਪਲਾਂਟੇਸ਼ਨ, ਬਰਸਾਤੀ ਮੌਸਮ ਦੌਰਾਨ ਸਕੂਲ ਦੀ ਸਾਂਭ ਸੰਭਾਲ, ਮਿਸ਼ਨ ਸਮਰੱਥ ਅਤੇ ਮਿਆਰੀ ਸਿੱਖਿਆ ਰਹੇ ਮੁੱਖ ਮੁੱਦੇ
ਇਸ ਮੌਕੇ ਉਹਨਾਂ ਸਕੂਲ ਮੁਖੀਆਂ ਨਾਲ ਮਿਸ਼ਨ ਸਮਰੱਥ ਸਬੰਧੀ ਜ਼ਰੂਰੀ ਨੁਕਤੇ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਜਿਸ ਤਰ੍ਹਾਂ ਰਾਸ਼ਟਰੀ ਸਕੂਲ ਸਿੱਖਿਆ ਦਰਜਾਬੰਦੀ ਵਿੱਚ ਪੰਜਾਬ ਨੇ ਸਿਖ਼ਰਲਾ ਸਥਾਨ ਹਾਸਲ ਕੀਤਾ ਸੀ, ਇਸੇ ਤਰ੍ਹਾਂ ਹੀ ਭਰਪੂਰ ਮਿਹਨਤ ਅਤੇ ਯੋਜਨਾਬੰਦੀ ਦੁਆਰਾ ਅਸੀਂ ਮਿਸ਼ਨ ਸਮਰੱਥ ਵਿੱਚੋਂ ਵੀ ਆਪਣੇ ਜਿਲ੍ਹੇ ਦਾ ਵਧੀਆ ਨਤੀਜਾ ਲਿਆਉਣਾ ਹੈ।ਜਿਸ ਲਈ ਹੁਣ ਤੋਂ ਹੀ ਹਰ ਬੱਚੇ ਤੇ ਫੋਕਸ ਕੀਤਾ ਜਾਣਾ ਚਾਹੀਦਾ ਹੈ।
ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਵਿਭਾਗ ਵੱਲੋਂ ਮਿਲ ਰਹੀਆਂ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਨੂੰ ਵਿਭਾਗ ਵੱਲੋਂ ਭੇਜੀਆਂ ਹਦਾਇਤਾਂ ਅਨੁਸਾਰ ਸਮਾਂ ਬੱਧ ਤਰੀਕੇ ਨਾਲ ਖਰਚਿਆ ਜਾਵੇ। ਉਹਨਾਂ ਕਿਹਾ ਕਿ ਇਹ ਮੌਸਮ ਪੌਦੇ ਲਗਾਏ ਜਾਣ ਦੇ ਪੂਰਨ ਅਨੂਕੂਲ ਹੈ ਸੋ ਸਕੂਲ ਵਿੱਚ ਵੱਧ ਤੋਂ ਵੱਧ ਪੌਦੇ ਲਗਾਏ ਜਾਣ ਅਤੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵੀ ਵੱਧ ਤੋਂ ਵੱਧ ਪੌਦੇ ਲਾਉਣ ਅਤੇ ਉਹਨਾਂ ਦੀ ਸਾਂਭ ਸੰਭਾਲ ਲਈ ਪ੍ਰੇਰਿਤ ਕੀਤਾ ਜਾਵੇ।ਬਰਸਾਤੀ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਛੱਤਾਂ ਦੀ ਸਫ਼ਾਈ,ਪਾਣੀ ਦਾ ਨਿਕਾਸ ਅਤੇ ਸਕੂਲ ਦੇ ਆਲੇ-ਦੁਆਲੇ ਘਾਹ ਤੇ ਗਾਜਰ ਬੂਟੀ ਦੀ ਰੋਕਥਾਮ ਯਕੀਨੀ ਬਣਾਈ ਜਾਵੇ।
ਡਿਪਟੀ ਡੀਈਓ ਐਲੀਮੈਂਟਰੀ ਤਰਨਤਾਰਨ ਸ਼੍ਰੀ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਸਕੂਲਾਂ ਵਿੱਚ ਹੋ ਰਹੇ ਵਧੀਆ ਉਪਰਾਲਿਆਂ ਨੂੰ ਆਪਣੇ ਪਿੰਡ ਦੇ ਲੋਕਾਂ ਤੱਕ ਲਿਜਾਇਆ ਜਾਵੇ ਤਾਂ ਜੋ ਉਹ ਜ਼ਿਲ੍ਹਾ ਤਰਨਤਾਰਨ ਦੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਤੋਂ ਵਾਕਿਫ਼ ਹੋਣ ਅਤੇ ਉਨ੍ਹਾਂ ਨੂੰ ਪ੍ਰੇਰਿਤ ਕੀਤਾ ਜਾਵੇ ਕਿ ਉਹ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ।
ਇਸ ਉਪਰੰਤ ਸਮੂਹ ਸਕੂਲ ਮੁਖੀਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਆਪਣੇ ਅਧੀਨ ਅਧਿਆਪਕਾਂ ਨਾਲ ਨਿਰੰਤਰ ਤਾਲਮੇਲ ਰੱਖਦਿਆਂ ਮੀਟਿੰਗ ਦੌਰਾਨ ਵਿਚਾਰੇ ਗਏ ਸਾਰੇ ਮੁੱਦਿਆਂ ਤੇ ਖਰਾ ਉਤਰਨ ਲਈ ਅਤੇ ਜ਼ਿਲ੍ਹਾ ਤਰਨਤਾਰਨ ਨੂੰ ਸਿੱਖਿਆ ਦੇ ਖੇਤਰ ਵਿੱਚ ਅੱਗੇ ਲਿਜਾਣ ਲਈ ਭਰਪੂਰ ਯਤਨ ਕਰਨਗੇ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-