Total views : 5505500
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ /ਬਾਰਡਰ ਨਿਊਜ ਸਰਵਿਸ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 5 ਜੁਲਾਈ ਯਾਨੀ ਕਿ ਕੱਲ੍ਹ ਨੂੰ ਬਤੌਰ MP ਸਹੁੰ ਚੁੱਕਣਗੇ । ਅੰਮ੍ਰਿਤਪਾਲ ਸਿੰਘ ਨੂੰ ਸ਼ਰਤਾਂ ‘ਤੇ ਚਾਰ ਦਿਨਾਂ ਦੀ ਪੈਰੋਲ ਦਿੱਤੀ ਗਈ ਹੈ । ਹਾਲਾਂਕਿ ਅੰਮ੍ਰਿਤਪਾਲ ਦੀ ਪੈਰੋਲ ‘ਤੇ ਕਈ ਸ਼ਰਤਾਂ ਲਾਈਆਂ ਗਈਆਂ ਹਨ । ਗ੍ਰਹਿ ਵਿਭਾਗ ਵੱਲੋਂ ਭੇਜੀ ਅਰਜ਼ੀ ਮਗਰੋਂ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ 5 ਜੁਲਾਈ ਨੂੰ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਏ ਜਾਣ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਸਬੰਧੀ ਅੰਮ੍ਰਿਤਸਰ ਦੇ ਜ਼ਿਲ੍ਹਾ ਮਜਿਸਟਰੇਟ ਵੱਲੋਂ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਨੂੰ ਅੰਮ੍ਰਿਤਪਾਲ ਦੇ ਅਸਥਾਈ ਰਿਲੀਜ਼ ਆਰਡਰ ਦੀ ਕਾਪੀ ਵੀ ਭੇਜ ਦਿੱਤੀ ਗਈ ਹੈ ।
ਭਾਈ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ‘ਚੋ ਲਿਆਉਣ ਲਈ ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਟੀਮ ਡਿਬੜੂਗੜ੍ਹ ਪੁੱਜੀ
ਰਿਲੀਜ਼ ਆਰਡਰ ਵਿੱਚ ਲਿਖੀਆਂ ਸ਼ਰਤਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦੌਰਾਨ ਦਿੱਲੀ ਵਿੱਚ ਹੀ ਰਹਿਣਾ ਪਵੇਗਾ। ਉਨ੍ਹਾਂ ਦਾ ਯਾਤਰੀ ਸਟਾਪਓਵਰ ਵੀ ਦਿੱਲੀ ਵਿੱਚ ਹੀ ਹੋਵੇਗਾ। ਇਸ ਸਮੇਂ ਦੌਰਾਨ ਉਹ ਰਈਆ ਸਥਿਤ ਆਪਣੇ ਘਰ ਨਹੀਂ ਜਾ ਸਕਦੇ, ਨਾ ਹੀ ਆਪਣੇ ਲੋਕ ਸਭਾ ਹਲਕੇ ਅਤੇ ਨਾ ਹੀ ਪੰਜਾਬ ਜਾ ਸਕਦੇ ਹਨ। ਪੈਰੋਲ ਦੌਰਾਨ ਵੀ ਅੰਮ੍ਰਿਤਪਾਲ ਸਿੰਘ ਨੂੰ ਸੁਰੱਖਿਆ ਘੇਰੇ ਵਿੱਚ ਰਹਿਣਾ ਪਵੇਗਾ। ਇੱਥੋਂ ਤੱਕ ਕਿ ਅੰਮ੍ਰਿਤਪਾਲ ਸਿੰਘ ਨੂੰ ਹਵਾਈ, ਸੜਕ ਜਾਂ ਰੇਲ ਰਾਹੀਂ ਦਿੱਲੀ ਲਿਆਂਦਾ ਜਾਵੇਗਾ, ਇਹ ਵੀ ਗੁਪਤ ਰੱਖਿਆ ਗਿਆ ਹੈ । ਪੁਲਿਸ ਪ੍ਰਸ਼ਾਸਨ ਤੈਅ ਕਰੇਗਾ ਕਿ ਉਨ੍ਹਾਂ ਨੂੰ ਦਿੱਲੀ ਕਿਵੇਂ ਲਿਆਂਦਾ ਜਾਵੇਗਾ।
ਦੱਸ ਦੇਈਏ ਕਿ ਅੰਮ੍ਰਿਤਪਾਲ ਨੂੰ 5 ਜੁਲਾਈ ਨੂੰ ਅੰਮ੍ਰਿਤਸਰ ਦਿਹਾਤੀ ਪੁਲਸ ਵੱਲੋਂ ਡਿਬਰੂਗੜ੍ਹ ਜੇਲ੍ਹ ਤੋਂ ਦਿੱਲੀ ਲਿਜਾਇਆ ਜਾਵੇਗਾ, ਜਿੱਥੇ ਉਹ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਗੇ। ਸਹੁੰ ਚੁੱਕਣ ਤੋਂ ਬਾਅਦ ਸਿੱਧਾ ਡਿਬਰੂਗੜ੍ਹ ਜੇਲ੍ਹ ਵਾਪਸ ਲਿਜਾਇਆ ਜਾਵੇਗਾ। ਪੈਰੋਲ ਦੌਰਾਨ ਅੰਮ੍ਰਿਤਪਾਲ ਸਿੰਘ ਨੂੰ ਕਿਸੇ ਨੂੰ ਵੀ ਮਿਲਣ ਦੀ ਆਗਿਆ ਨਹੀਂ ਹੋਵੇਗੀ, ਹਾਲਾਂਕਿ ਉਹ ਸਿਰਫ ਪਰਿਵਾਰ ਨੂੰ ਮਿਲ ਸਕਣਗੇ ਪਰ ਕਿਸੇ ਤਰ੍ਹਾਂ ਦੀ ਬਿਆਨਬਾਜ਼ੀ ‘ਤੇ ਰੋਕ ਰਹੇਗੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-