ਪੰਜਾਬ ਦੇ ਹਾਲਾਤ ਬੇਹੱਦ ਚਿੰਤਾਜਨਕ !1800 ਕਰੌੜ ਰੁਪਏ ਹੋਰ ਕਰਜ਼ਾ ਲੈਣ ਦੀ ਤਿਆਰੀ ਕਰ ਰਹੇ ਮੁੱਖ ਮੰਤਰੀ ਭਗਵੰਤ ਮਾਨ-ਰਵਿੰਦਰ ਬ੍ਰਹਮਪੁਰਾ

4674240
Total views : 5505295

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਜਸਬੀਰ ਸਿੰਘ ਲੱਡੂ, ਬੱਬੂ ਬੰਡਾਲਾ

ਇਹਨੀਂ ਦਿਨੀਂ ਸੂਬੇ ਵਿਚ ਮਾਰੂ ਅਤੇ ਹਿੰਸਕ ਘਟਨਾਵਾਂ ਦੇ ਕਾਰਨ ਪੰਜਾਬ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ ਹੁੰਦੀ ਦਿਖਾਈ ਦੇ ਰਹੀ ਹੈ ਜਿਸ ਦੇ ਚਲਦਿਆਂ ਪੰਜਾਬ ਦੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਅਤੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਦਹਿਸ਼ਤ ਅਤੇ ਤਣਾਅ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ।

ਇਸ ਮੌਕੇ ਉਹਨਾਂ ਕਿਹਾ ਕਿ ਪੰਜਾਬ ਵਿੱਚ ਗੁੰਡਾਗਰਦੀ, ਗੈਂਗਸਟਰਵਾਦ, ਦਿਨ ਦਿਹਾੜੇ ਲੁੱਟ ਖਸੁੱਟ, ਅਤੇ ਕਤਲੋਗਾਰਦ ਕਰਕੇ ਕੋਈ ਵੀ ਵਪਾਰੀ ਅਤੇ ਵੱਡੇ ਬਿਜਨਸਮੈਨ ਪੰਜਾਬ ਵਿੱਚ ਆਪਣਾਂ ਕਾਰੋਬਾਰ ਕਰਨ ਤੋਂ ਡਰ ਰਹੇ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹੋਰ 1800 ਕਰੋੜ ਰੁਪਏ ਕਰਜ਼ਾ ਲੈਣ ਦੀ ਤਿਆਰੀ ਕਰ ਰਹੀ ਹੈ। 

ਉਹਨਾਂ ਕਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਕਾਂਗਰਸ ਸਰਕਾਰ ਦੇ ਰਾਹ ਤੇ ਚੱਲ ਪਈ ਹੈ ਅਤੇ ਆਪਣੀਆਂ ਗੰਦੀਆਂ ਨੀਤੀਆ ਨਾਲ ਪੰਜਾਬ ਵਿੱਚ ਭੈਅ ਦਾ ਮਾਹੌਲ ਬਨਾਉਣ ਦੀ ਕੋਸ਼ਿਸ਼ ਕਰ ਰਹੀ ਹੈ ਜਿਸ ਕਰਕੇ ਪੰਜਾਬ ਦੇ ਦੁਕਾਨਦਾਰ, ਵਪਾਰੀ ਅਤੇ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਤ ਮਹਿਸੂਸ ਕਰ ਰਹੇ ਹਨ ਅਤੇ ਆਪਣੇ ਘਰਾਂ ਤੋਂ ਬਾਹਰ ਨਿਕਲਣ ਲਈ ਵੀ ਸੋਚਣ ਤੇ ਮਜਬੂਰ ਹੋ ਚੁੱਕੇ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਵਿੱਚ ਜਾਨਬੂਝ ਕੇ ਡੱਰ ਦਾ ਮਾਹੌਲ ਪੈਦਾ ਕਿਤਾ ਜਾ ਰਿਹਾ ਹੈ। ਜਿਸ ਕਰਕੇ ਪੰਜਾਬ ਦੇ ਹਾਲਾਤ ਬੇਹੱਦ ਚਿੰਤਾਜਨਕ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ, ਭਾਈਚਾਰਕ ਸਾਂਝ ਅਤੇ ਵਿਕਾਸ ਦੀ ਲੋੜ ਹੈ। ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਲੁੱਟਾਂ ਖੋਹਾਂ ਕਰਨ ਵਾਲੇ ਅਤੇ ਗੈਂਗਸਟਰਾਂ ਨਾਲ ਸਖਤੀ ਨਾਲ ਪੇਸ਼ ਆ ਕੇ ਪੰਜਾਬ ਦਾ ਮਾਹੌਲ ਵਧੀਆ ਅਤੇ ਸੁੱਖ ਸ਼ਾਂਤੀ ਵਾਲਾ ਬਣਾਉਣਾ ਚਾਹੀਦਾ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News