ਜਸਟਿਸ ਸ਼ੀਲ ਨਾਗੂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨਿਯੁਕਤ

4674015
Total views : 5504898

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਐਡਵੋਕੇਟ ਉਪਿੰਦਰਜੀਤ ਸਿੰਘ

ਜਸਟਿਸ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਕੀਤੀ ਗਈ ਹੈ।

ਸ਼ੀਲ ਨਾਗੂ ਇਸ ਵੇਲੇ ਮੱਧ ਪ੍ਰਦੇਸ਼ ਹਾਈ ਕੋਰਟ ਵਿੱਚ ਕਾਰਜਕਾਰੀ ਚੀਫ ਜਸਟਿਸ ਵਜੋਂ ਤਾਇਨਾਤ ਹਨ। ਇਸ ਸਬੰਧੀ ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰਾਲੇ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਹੈ। ਭਾਰਤ ਦੇ ਚੀਫ਼ ਜਸਟਿਸ ਡੀ ਵਾਈ ਚੰਦਰਚੂੜ ਨੇ ਪਿਛਲੇ ਸਾਲ ਦਸੰਬਰ ਵਿਚ ਜਸਟਿਸ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਸੀ। ਜਸਟਿਸ ਨਾਗੂ ਨੂੰ ਮਈ 2011 ਵਿੱਚ ਮੱਧ ਪ੍ਰਦੇਸ਼ ਹਾਈ ਕੋਰਟ ਦਾ ਜੱਜ ਨਿਯੁਕਤ ਕੀਤਾ ਗਿਆ ਸੀ। ਕੇਂਦਰ ਨੇ ਇਸ ਸਾਲ 22 ਮਈ ਨੂੰ ਉਨ੍ਹਾਂ ਨੂੰ ਐਮ ਪੀ ਹਾਈ ਕੋਰਟ ਦਾ ਕਾਰਜਕਾਰੀ ਚੀਫ਼ ਜਸਟਿਸ ਨਿਯੁਕਤ ਕੀਤਾ ਸੀ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News