





Total views : 5914374







Total views : 5914374ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ਗੰਡੀ ਵਿੰਡ
ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ, ਐਨ.ਆਰ.ਆਈ ਥਾਣਾ, ਜਲੰਧਰ ਸ਼ਹਿਰ ਵਿਖੇ ਕੰਪਿਊਟਰ ਆਪਰੇਟਰ ਵਜੋਂ ਤਾਇਨਾਤ ਹੌਲਦਾਰ ਸਚਿਨ ਸ਼ਰਮਾ (903/ਜਲੰਧਰ) ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਹੌਲਦਾਰ ਨੂੰ, ਸੁਸ਼ੀਲ ਕੁਮਾਰ ਵਾਸੀ ਗੁਰੂ ਨਾਨਕਪੁਰਾ ਮੁਹੱਲਾ, ਜਲੰਧਰ ਸ਼ਹਿਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।
ਇਸ ਬਾਬਤ ਹੋਰ ਜਾਣਕਾਰੀ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਪੁਲਿਸ ਕਰਮੀ ਨੇ ਐਨ.ਆਰ.ਆਈ ਥਾਣੇ ਵਿੱਚ ਦਰਜ ਕਰਵਾਈ ਗਈ ਵਿਆਹ ਦੀ ਸ਼ਿਕਾਇਤ ਵਿੱਚ ਉਸਦੀ ਮਦਦ ਕਰਨ ਬਦਲੇ 55,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਦੋਸ਼ੀ ਪਹਿਲਾਂ ਹੀ 10,000 ਰੁਪਏ ਰਿਸ਼ਵਤ ਵਜੋਂ ਲੈ ਚੁੱਕਾ ਹੈ ਅਤੇ ਇਸੇ ਇਰਾਦੇ ਨਾਲ 20,000 ਰੁਪਏ ਦੀ ਹੋਰ ਮੰਗ ਕਰ ਰਿਹਾ ਹੈ।
