ਤਰਨਤਾਰਨ ‘ਚ ਘਰਾਂ ਵਿੱਚ ਚੋਰੀਆਂ ਕਰਨ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ

4674238
Total views : 5505288

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਜਸਬੀਰ ਸਿੰਘ ਲੱਡੂ 

ਤਰਨ ਤਾਰਨ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਚੋਰ ਗ੍ਰਹਿ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਇਸ ਲਈ ਜਾਣਕਾਰੀ ਦੇਣ ਦੇ ਹੋਏ ਗੋਦਵਾਲ ਸਾਹਿਬ ਦੇ ਡੀ.ਐਸ.ਪੀ ਰਵੀ ਸ਼ੇਰ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਪਿੰਡ ਰਾਣੀ ਵਲਾ ਵਿੱਚੋਂ ਦੋ ਘਰਾਂ ਵਿੱਚੋਂ ਪਿੰਡ ਰਾਣੇ ਵਲਾ ਦੇ ਹੀ ਰਹਿਨ ਵਾਲੇ ਤਿੰਨ ਜਣਿਆਂ ਵੱਲੋਂ ਗਹਿਣੇ ਅਤੇ ਮੋਬਾਇਲ ਫੋਨ ਘੜੀਆਂ ਚੋਰੀ ਕੀਤੀਆਂ ਸਨ ।

ਜਿਸ ਦੇ ਤਹਿਤ ਥਾਣਾ ਚੋਲਾ ਸਾਹਿਬ ਵਿਖੇ ਮੁਕਦਮਾ ਦਰਜ ਕੀਤਾ ਗਿਆ ਸੀ ਅਤੇ ਇਸੇ ਲੜੀ ਤਹਿਤ ਹੀ ਉਹਨਾਂ ਵੱਲੋਂ ਰਾਜਨ ਸਿੰਘ ਧਰਮਿੰਦਰ ਸਿੰਘ ਗਗਨਦੀਪ ਸਿੰਘ ਨੂੰ ਗ੍ਰਿਫਤਾਰ ਕਰਕੇ ਪੁੱਛਗਿੱਛ ਕੀਤੀ ਤਾਂ ਉਕਤ ਵਿਅਕਤੀਆਂ ਕੋਲੋਂ ਭਾਰੀ ਮਾਤਰਾ ਵਿੱਚ ਸੋਨੇ ਮੋਬਾਈਲ ਫੋਨ ਲੇਡੀਜ ਪਰਸ ਬਰਾਮਦ ਹੋਏ ਹਨ। ਜਿਨਾਂ ਦੀ ਕਰੀਬ 8 ਲੱਖ ਰੁਪਏ ਦੇ ਕਰੀਬ ਬਣਦੀ ਹੈ ਡੀਐਸਪੀ ਨੇ ਦੱਸਿਆ ਕਿ ਉਕਤ ਬੈਕ ਦੀਆਂ ਨੋ ਪੇਸ਼ ਅਦਾਲਤ ਕਰਕੇ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿਛ ਕੀਤੀ ਜਾਵੇਗੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News