Total views : 5506334
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਬਰਨਾਲਾ/ਬੀ.ਐਨ.ਈ ਬਿਊਰੋ
ਵਿਜੀਲੈਂਸ ਬਿਊਰੋ ਨੇ ਬਰਨਾਲਾ ਦੇ ਥਾਣਾ ਥਾਣਾ ਸ਼ਹਿਣਾ ਵਿੱਚ ਤਾਇਨਾਤ ਏਐਸਆਈ ਮੀਨਾ ਰਾਣੀ ਨੂੰ 5 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਸ਼ਿਕਾਇਤਕਰਤਾ ਔਰਤ ਦੇ ਲੜਕੇ ਨੇ ਇੱਕ ਲੜਕੀ ਨਾਲ ਪ੍ਰੇਮ ਵਿਆਹ ਕਰਵਾ ਲਿਆ ਸੀ, ਜਿਸ ਦਾ ਮਾਮਲਾ ਅਦਾਲਤ ਵਿੱਚ ਦਰਜ ਹੈ।
ਮਹਿਲਾ ਏ.ਐਸ.ਆਈ ਨੇ ਸ਼ਿਕਾਇਤਕਰਤਾ ਦੇ ਪਰਿਵਾਰ ਨੂੰ ਡਰਾ ਧਮਕਾ ਕੇ 15,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ
ਵਿਜੀਲੈਂਸ ਟੀਮ ਨੇ ਮੁਲਜ਼ਮ ਏਐਸਆਈ ਨੂੰ ਸ਼ਹਿਣਾ ਥਾਣੇ ਤੋਂ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਨੇ ਮੁਲਜ਼ਮ ਏਐਸਆਈ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਥਾਣਾ ਸ਼ਹਿਣਾ ਵਿਖੇ ਤਾਇਨਾਤ ਏ.ਐਸ.ਆਈ ਮੀਨਾ ਰਾਣੀ ਨੂੰ ਵਿਜੀਲੈਂਸ ਵੱਲੋਂ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਬਰਨਾਲਾ ਦੀ ਰਹਿਣ ਵਾਲੀ ਮਨਪ੍ਰੀਤ ਕੌਰ ਨੇ ਵਿਜੀਲੈਂਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਲੜਕੇ ਨੇ ਜਗਮੀਤ ਕੌਰ ਨਾਂ ਦੀ ਲੜਕੀ ਨਾਲ ਪ੍ਰੇਮ ਵਿਆਹ ਕਰਵਾ ਲਿਆ ਸੀ, ਜਿਸ ਦਾ ਮਾਮਲਾ ਵੀ ਅਦਾਲਤ ਵਿੱਚ ਦਰਜ ਹੈ। ਮੁਲਜ਼ਮ ਏਐਸਆਈ ਸ਼ਿਕਾਇਤਕਰਤਾ ਦੇ ਲੜਕੇ ਨੂੰ ਡਰਾ ਧਮਕਾ ਕੇ ਇਸ ਮਾਮਲੇ ਵਿੱਚ ਸ਼ਿਕਾਇਤ ਦਰਜ ਕਰਵਾਉਣ ਦੀ ਧਮਕੀ ਦੇ ਰਿਹਾ ਸੀ।
ਇਸ ਦੇ ਬਦਲੇ ਸ਼ਿਕਾਇਤਕਰਤਾ ਦੇ ਪਰਿਵਾਰ ਤੋਂ 15,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਗਈ। ਜਦੋਂਕਿ ਸ਼ਿਕਾਇਤਕਰਤਾ ਸਿਰਫ਼ 5000 ਰੁਪਏ ਹੀ ਵਸੂਲ ਸਕਿਆ। ਵਿਜੀਲੈਂਸ ਵਿਭਾਗ ਦੀ ਟੀਮ ਨੇ ਮੁਲਜ਼ਮ ਏਐਸਆਈ ਨੂੰ ਥਾਣਾ ਸ਼ਹਿਣਾ ਤੋਂ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਮਹਿਲਾ ਏਐਸਆਈ ਖ਼ਿਲਾਫ਼ ਵਿਜੀਲੈਂਸ ਵੱਲੋਂ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-