ਖ਼ਾਲਸਾ ਕਾਲਜ ਨਰਸਿੰਗ ਵਿਖੇ ਯੋਗਾ ਸੈਸ਼ਨ ਕਰਵਾਇਆ ਗਿਆ

4674998
Total views : 5506411

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ੳਪਿੰਦਰਜੀਤ ਸਿੰਘ

ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੀ ਸਿਹਤ ਤੰਦਰੁਸਤੀ ਦੇ ਮੰਤਵ ਤਹਿਤ ਯੋਗਾ ਸੈਸ਼ਨ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੇ ਸਹਿਯੋਗ ਨਾਲ ‘ਯੋਗਾ ਫ਼ਾਰ ਸੈਲਫ਼ ਐਂਡ ਸੋਸਾਇਟੀ’ ਵਿਸ਼ੇ ’ਤੇ ਕਰਵਾਏ ਇਸ ਸੈਸ਼ਨ ਮੌਕੇ ਡਾਕਟਰ ਯੋਗਾ ਆਰਗੇਨਾਈਜੇਸ਼ਨ ਤੋਂ ਮਾਹਿਰ ਸ੍ਰੀ ਰਾਹੁਲ ਮਿੱਤਲ, ਸ੍ਰੀ ਸਾਇਦ ਅਨਵਰ ਅਤੇ ਦਿਆ ਨੇ ਯੋਗਾ ਦਿਵਸ ਦੀ ਮਹੱਤਤਾ ’ਤੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।

ਇਸ ਮੌਕੇ ਪ੍ਰਿੰ: ਡਾ. ਅਮਨਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਸੈਸ਼ਨ ਅੰਤਰਰਾਸ਼ਟਰੀ ਯੋਗਾ ਦਿਵਸ ਨੂੰ ਸਮਰਪਿਤ ਸੀ। ਜਿਸ ਦੌਰਾਨ ਵਿਦਿਆਰਥੀਆਂ ਦੀ ਤੰਦਰੁਸਤ ਸਿਹਤ ਨੂੰ ਬਰਕਰਾਰ ਰੱਖਣ ਦੇ ਮੰਤਵ ਨਾਲ ‘ਸਵੈ ਅਤੇ ਸਮਾਜ ਲਈ ਯੋਗਾ’ ਵਿਸ਼ੇ ’ਤੇ ਯੋਗ ਅਭਿਆਸ ਕਰਵਾਉਣ ਦਾ ਨਿਵੇਕਲਾ ਉਪਰਾਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਉਪਰੰਤ ਵਿਦਿਆਰਥੀਆਂ ਨੇ ਸਿਹਤਮੰਦ ਸਮਾਜ ਦੀ ਸਿਰਜਣਾ ਦੇ ਉਪਰਾਲੇ ਅਤੇ ਸਿਹਤ ਦੀ ਤੰਦਰੁਸਤੀ ਲਈ ਯੋਗਾ ਨੂੰ ਅਪਨਾਉਣ ਦਾ ਪ੍ਰਣ ਵੀ ਲਿਆ। ਇਸ ਸੈਸ਼ਨ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਪ੍ਰਿੰ: ਡਾ. ਅਮਨਪ੍ਰੀਤ ਕੌਰ ਅਤੇ ਯੋਗਾ ਮਾਹਿਰ ਦੇ ਸਹਿਯੋਗ ਲਈ ਮੈਡਮ ਜਤਿੰਦਰ ਅਤੇ ਸ਼ਿਵਾਨੀ ਵੱਲੋਂ ਧੰਨਵਾਦ ਕੀਤਾ ਗਿਆ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News