ਪਹਿਲੀ ਪਤਨੀ ਦੇ ਕਤਲ ‘ਚ 10 ਸਾਲ ਜੇਲ੍ਹ ਕੱਟਕੇ ਆਏ ਵਿਆਕਤੀ ਨੇ ਦੂਜੀ ਦਾ ਵੀ ਕੈਂਚੀ ਮਾਰਕੇ ਕੀਤਾ ਕਤਲ

4675387
Total views : 5507046

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਜਲਾਲਾਬਾਦ/ਬਾਰਡਰ ਨਿਊਜ ਸਰਵਿਸ

ਜਲਾਲਾਬਾਦ ਦੇ ਰਾਜਪੂਤ ਇਲਾਕੇ ‘ਚ ਇੱਕ ਵਿਅਕਤੀ ਵੱਲੋਂ ਆਪਣੀ ਦੂਸਰੀ ਪਤਨੀ ਦਾ ਕੈਂਚੀ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਪਹਿਲਾਂ ਉਕਤ ਵਿਅਕਤੀ ਆਪਣੀ ਪਹਿਲੀ ਪਤਨੀ ਦੇ ਕਤਲ ਮਾਮਲੇ ‘ਚ 10 ਸਾਲ ਦੀ ਜੇਲ੍ਹ ਕੱਟ ਕੇ 6 ਮਹੀਨੇ ਪਹਿਲਾਂ ਹੀ ਬਾਹਰ ਆਇਆ ਸੀ। 

ਦੱਸਿਆ ਜਾ ਰਿਹਾ ਹੈ ਕਿ ਕਰੀਬ 4 ਮਹੀਨੇ ਪਹਿਲਾਂ ਉਕਤ ਔਰਤ ਨੇ ਜੇਲ੍ਹ ‘ਚੋਂ ਆਏ ਇਕ ਵਿਅਕਤੀ ਨਾਲ ਕੋਰਟ ਮੈਰਿਜ ਕੀਤੀ ਸੀ। ਜਿਸ ਤੋਂ ਬਾਅਦ ਕਿਸੇ ਗੱਲ ਨੂੰ ਲੈ ਕੇ ਹੋਏ ਝਗੜੇ ਦੌਰਾਨ ਉਕਤ ਵਿਅਕਤੀ ਨੇ ਆਪਣੀ ਦੂਸਰੀ ਪਤਨੀ ਦਾ ਵੀ ਕਤਲ ਕਰ ਦਿੱਤਾ।  

6 ਮਹੀਨੇ ਪਹਿਲਾਂ ਹੀ ਜੇਲ੍ਹ ਤੋਂ ਬਾਹਰ ਆਇਆ ਸੀ

ਜਾਣਕਾਰੀ ਦਿੰਦੇ ਹੋਏ ਮ੍ਰਿਤਕ ਪ੍ਰਕਾਸ਼ ਕੌਰ (50 ਸਾਲ) ਦੇ ਭਤੀਜੇ ਸੰਟੀ ਨੇ ਦੱਸਿਆ ਕਿ ਉਸ ਦੀ ਤਾਈ ਦੇ ਪਤੀ ਦੀ ਮੌਤ ਹੋ ਚੁੱਕੀ ਸੀ। ਜਿਸ ਕਾਰਨ ਉਸਦੀ ਤਾਈ ਨੇ ਕਰੀਬ 4 ਮਹੀਨੇ ਪਹਿਲਾਂ ਰਮਨ ਸ਼ਰਮਾ ਨਾਂ ਦੇ ਵਿਅਕਤੀ ਨਾਲ ਵਿਆਹ ਕਰਵਾਇਆ ਸੀ। ਰਮਨ ਸ਼ਰਮਾ ਆਪਣੀ ਪਹਿਲੀ ਪਤਨੀ ਦੇ ਕਤਲ ਦੇ ਦੋਸ਼ ‘ਚ ਕਰੀਬ 10 ਸਾਲ ਦੀ ਸਜ਼ਾ ਕੱਟ ਕੇ 6 ਮਹੀਨੇ ਪਹਿਲਾਂ ਹੀ ਜੇਲ੍ਹ ‘ਚੋਂ ਬਾਹਰ ਆਇਆ ਸੀ।ਜਿਸ ਦਾ ਉਨ੍ਹਾਂ ਦੇ ਘਰ ਆਉਣਾ ਜਾਣਾ ਸੀ। 

ਉਸ ਨੇ ਦੱਸਿਆ ਕਿ ਉਕਤ ਵਿਅਕਤੀ ਵੱਲੋਂ ਮ੍ਰਿਤਕ ਔਰਤ ਨੂੰ ਬੇਟੇ ਦਾ ਘਰ ਛੱਡ ਕੇ ਆਪਣੇ ਨਾਲ ਰਹਿਣ ਲਈ ਮਜਬੂਰ ਕੀਤਾ ਜਾ ਰਿਹਾ ਸੀ ਪਰ ਔਰਤ ਆਪਣੇ ਬੇਟੇ ਅਤੇ ਨੂੰਹ ਨਾਲ ਰਹਿੰਦੀ ਸੀ, ਜੋ ਘਰ ਛੱਡ ਕੇ ਜਾਣਾ ਨਹੀਂ ਚਾਹੁੰਦੀ ਸੀ। ਇਸ ਨੂੰ ਲੈ ਕੇ ਉਸ ਵਿਅਕਤੀ ਨੇ ਉਕਤ ਮਹਿਲਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਅੱਜ ਉਸ ਨੇ ਔਰਤ ਦੇ ਘਰ ਆ ਕੇ ਉਸ ਦੀ ਕੈਂਚੀ ਮਾਰ ਕੇ ਹੱਤਿਆ ਕਰ ਦਿੱਤੀ, ਫਿਲਹਾਲ ਮਾਮਲਾ ਪੁਲਸ ਤੱਕ ਪਹੁੰਚ ਗਿਆ ਹੈ ਅਤੇ ਪੁਲਸ ਨੇ ਵੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਦੂਜੇ ਪਾਸੇ ਜਲਾਲਾਬਾਦ ਦੇ ਡੀਐਸਪੀ ਏਆਰ ਸ਼ਰਮਾ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪੁਲੀਸ ਮੌਕੇ ’ਤੇ ਪਹੁੰਚ ਗਈ ਹੈ, ਉਨ੍ਹਾਂ ਦੱਸਿਆ ਕਿ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ ਹੈ। ਫਿਲਹਾਲ ਪੁਲਿਸ ਫਰਾਰ ਮੁਲਜ਼ਮ ਦੀ ਭਾਲ ਵਿੱਚ ਜੁਟੀ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News