ਅੰਮ੍ਰਿਤਸਰ ਸਿਟੀ ਪੁਲਿਸ ਨੇ ਤਿੰਨ ਵੱਖ ਵੱਖ ਮਾਮਲਿਆ ‘ਚ 7 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ

4677780
Total views : 5511169

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਡੀ.ਸੀ.ਪੀ ਜਾਂਚ ਸ: ਹਰਪ੍ਰੀਤ ਸਿੰਘ ਮੰਡੇਰ ਨੇ ਇਕ ਪੱਤਰਕਾਰ ਸੰਮੇਲਨ ਦੌਰਾਨ ਵੱਖ ਵੱਖ ਦਰਜ ਤਿੰਨ ਮਕੁੱਦਮਿਆਂ ‘ਚ 7 ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਸਬੰਧੀ ਜਾਣਕਾਰੀ ਦੇਦਿਆਂ ਦੱਸਿਆ ਕਿਥਾਣਾ ਵੇਰਕਾ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ ਅਫੀਮ ਦੇ ਨਾਲ ਗ੍ਰਿਫਤਾਰ ਕੀਤਾ ਹੈ ਅਤੇ ਥਾਣਾ ਮਕਬੂਲਪੁਰਾ ਦੀ ਪੁਲਿਸ ਨੇ ਲੁੱਟ ਖੋਹ ਦੇ ਮਾਮਲੇ ਦੇ ਵਿੱਚ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਕ੍ਰਾਈਮ ਦੀਆਂ ਵਾਰਦਾਤਾਂ ਤੋਂ ਅੰਜਾਮ ਦੇਣ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਡੀਸੀਪੀ ਇਨਵੈਸਟੀਗੇਸ਼ਨ ਹਰਪ੍ਰੀਤ ਸਿੰਘ ਮੰਡੇਰ ਨੇ ਕਿਹਾ ਕਿ ਥਾਣਾ ਮਕਬੂਲਪੁਰਾ ਦੀ ਪੁਲਿਸ ਵੱਲੋਂ ਚਾਰ ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਇਹ ਆਰੋਪੀ ਪਸਤੌਲ ਦੀ ਨੋਕ ਤੇ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ ਅਤੇ ਗਿਰਫਤਾਰ ਕੀਤੇ ਗਏ ਆਰੋਪੀਆਂ ਦੀ ਪਹਿਚਾਣ ਰਾਜਪਾਲ ਸਿੰਘ ਉਰਫ ਰਾਜਾ ਰੋਬਿਨ ਸਿੰਘ ਉਰਫ ਰੋਬਿਨ ਸੁਮਿਤ ਸ਼ਰਮਾ ਉਰਫ ਸੁਮਿਤ ਅਤੇ ਲੱਕੀ ਦੇ ਰੂਪ ਵਿੱਚ ਹੋਈ ਹੈ। ਪੁਲਿਸ ਨੇ ਇਹਨਾਂ ਦੇ ਕੋਲੋਂ ਇੱਕ ਪਿਸਤੋਲ ਸਮੇਤ ਇੱਕ ਰੋਂਦ ਅਤੇ ਖੋਲ ਬਰਾਮਦ ਕੀਤਾ ਹੈ।

ਪੁਲਿਸ ਨੇ 1 ਕਿਲੋ 595 ਗ੍ਰਾਮ ਅਫੀਮ ਅਤੇ 04 ਪਿਸਤੋਲ ਕੀਤੇ ਬਰਾਮਦ 

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਥਾਣਾ ਵੇਰਕਾ ਦੀ ਪੁਲਿਸ ਵੱਲੋਂ 01 ਕਿਲੋ 595 ਗ੍ਰਾਮ ਅਫੀਮ ਸਮੇਤ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਜਿਸ ਦਾ ਨਾਮ ਇਮਰਾਨ ਖਾਨ ਹੈ। ਅਤੇ ਉਸ ਵਿਅਕਤੀ ਨੂੰ ਥਾਣਾ ਵੇਰਕਾ ਦੀ ਪੁਲਿਸ ਵੱਲੋਂ ਬਾਈਪਾਸ ਨਜ਼ਦੀਕ ਨਾਕੇਬੰਦੀ ਕਰਕੇ ਕਾਬੂ ਕੀਤਾ ਗਿਆ ਜਿਸ ਦੇ ਕੋਲੋਂ 01 ਕਿਲੋ 595 ਗ੍ਰਾਮ ਅਫੀਮ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਦੱਸਿਆ ਕਿ ਪਿਛਲੇ ਦਿਨੀ ਪੁਲਿਸ ਵੱਲੋਂ ਔਰਗਨਾਈਜ਼ ਕ੍ਰਾਈਮ ਸਿੰਡੀਕੇਟ ਦਾ ਪਰਦਾ ਫਾਸ਼ ਕਰਦੇ ਹੋਏ ਪੰਜ ਵਿਅਕਤੀਆਂ ਨੂੰ ਕਾਬੂ ਕੀਤਾ ਸੀ ਅਤੇ ਹੁਣ ਉਸੇ ਮਾਮਲੇ ਚ ਪੁਲਿਸ ਨੇ ਦੋ ਹੋਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਿਨਾਂ ਦੀ ਪਹਿਚਾਨ ਗੋਵਿੰਦ ਅਤੇ ਸੰਜੀਵ ਕੁਮਾਰ ਦੇ ਰੂਪ ਵਿੱਚ ਹੋਈ ਹੈ।

ਪੁਲਿਸ ਨੇ ਇਹਨਾਂ ਦੇ ਕੋਲੋਂ ਇੱਕ ਨਜਾਇਜ਼ ਪਿਸਤੌਲ 32 ਬੋਰ 01 ਮੈਗਜ਼ੀਨ ਅਤੇ 10 ਜਿੰਦਾ ਰੋਂਦ ਕਾਰਤੂਸ ਬਰਾਮਦ ਕੀਤੇ ਹਨ। ਫਿਲਹਾਲ ਪੁਲਿਸ ਵੱਲੋਂ ਇਹਨਾਂ ਸਾਰੇ ਆਰੋਪੀਆਂ ਦੇ ਵਿਰੁੱਧ ਮਾਮਲਾ ਦਰਜ ਕਰ ਲਿੱਤਾ ਗਿਆ ਹੈ ਅਤੇ ਇਹਨਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਅਤੇ ਹੋਰ ਬਰੀਕੀ ਨਾਲ ਇਹਨਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ। ਇਸ ਸਮੇ  ਸ੍ਰੀ ਨਵਜੋਤ ਸਿੰਘ, ਏ.ਡੀ.ਸੀ.ਪੀ ਸਿਟੀ-3  ਤੇ ਸ੍ਰੀ ਗੁਰਿੰਦਰਬੀਰ ਸਿੰਘ, ਪੀ.ਪੀ.ਐੱਸ, ਏ.ਸੀ.ਪੀ ਈਸਟ, ਅੰਮ੍ਰਿਤਸਰ  ਇੰਸਪੈਕਟਰ ਅਮਨਜੋਤ ਕੌਰ, ਮੁੱਖ ਅਫਸਰ ਥਾਣਾ ਵੇਰਕਾ ਵੀ ਹਾਜਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News