ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵਲੋ ਪੰਜਾਬ ‘ਚ 14 ਜੁਲਾਈ ਨੂੰ ਲਈ ਜਾਏਗੀ ਪੀਸੀਐੱਸ ਦੀ ਲਿਖਤੀ ਪ੍ਰੀਖਿਆ

4677794
Total views : 5511196

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਪਟਿਆਲਾ/ਬਾਰਡਰ ਨਿਊਜ ਸਰਵਿਸ

ਬਹੁਤ ਜਲਦ ਸੂਬੇ ਵਿੱਚ ਪੀਸੀਐੱਸ ਅਫ਼ਸਰਾਂ ਦੇ ਪਰਿਵਾਰ ਵਿੱਚ ਵਾਧਾ ਹੋਣ ਜਾ ਰਿਹਾ ਹੈ,ਕਿਉਂਕਿ ਪੀਪੀਐੱਸਸੀ ਵੱਲੋਂ ਪੀਸੀਐੱਸ ਦੀ ਪ੍ਰੀਖਿਆ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ।ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਨੇ ਕਿਹਾ ਹੈ ਕਿ ਪੀਸੀਐੱਸ ਲਈ ਰਜਿਸਟਰ-ਸੀ ਅਤੇ ਰਜਿਸਟਰ-ਏ-ਟੂ ਦੀ ਪ੍ਰੀਖਿਆ 14 ਜੁਲਾਈ ਨੂੰ ਕਰਵਾਈ ਜਾ ਰਹੀ ਹੈ।

ਲੋਕ ਸੇਵਾ ਕਮਿਸ਼ਨ ਨੇ ਕੀਤੇ ਪੁਖ਼ਤਾ ਪ੍ਰਬੰਧ-ਔਲਖ

ਉਨ੍ਹਾਂ ਕਿਹਾ ਕਿ ਇਸ ਪ੍ਰੀਖਿਆ ਲਈ ਪੰਜਾਬ ਲੋਕ ਸੇਵਾ ਕਮਿਸ਼ਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹਰੇਕ ਪ੍ਰੀਖਿਆ ਦੀ ਤਰ੍ਹਾਂ ਇਸ ਇਮਤਿਹਾਨ ਲਈ ਵੀ ਪਾਰਦਰਸ਼ਤਾ ਪੂਰੀ ਤਰ੍ਹਾਂ ਕਾਇਮ ਰੱਖੀ ਜਾਵੇਗੀ। ਇਸ ਤੋਂ ਇਲਾਵਾ ਸੁਰੱਖਿਆ ਦੇ ਵੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News