





Total views : 5949265







Total views : 5949265ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਦੇ 2 ਵਿਦਿਆਰਥੀਆਂ ਨੇ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ ’ਚ ਸ਼ਾਨਦਾਰ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।
ਇਸ ਸਬੰਧੀ ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਕੈਨੀਕਲ ਇੰਜੀਨੀਅਰਿੰਗ (ਡਿਪਲੋਮਾ ਵਿੰਗ) ਦੇ ਐਮ. ਡੀ. ਨਾਜ ਬਾਬੂ ਨੇ ਪਹਿਲਾ, ਜਦਕਿ ਸਿਵਲ ਇੰਜੀਨੀਅਰਿੰਗ (ਡਿਪਲੋਮਾ ਵਿੰਗ) ਤੀਜਾ ਸਮੈਸਟਰ ਦੇ ਅਨੰਤ ਕੁਮਾਰ ਨੇ 7ਵਾਂ ਸਥਾਨ ਹਾਸਲ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ।
ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਫੈਕਲਟੀ ਦੁਆਰਾ ਕਰਵਾਈ ਗਈ ਸਖ਼ਤ ਮਿਹਨਤ ਸਦਕਾ ਹੀ ਉਕਤ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਲਜ ਵਿਦਿਆਰਥੀਆਂ ਨੂੰ ਸਿੱਖਿਆ ਦੀ ਗੁਣਵੱਤਾ, ਮਿਆਰ ਅਤੇ ਸਖ਼ਤ ਅਕਾਦਮਿਕ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-