ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡਿਪੂ ਹੋਲਡਰਾਂ ਅਤੇ ਸੂਬੇ ਦੀ ਆਰਥਿਕਤਾ ਵਿੱਚ ਸ਼ਾਮਲ ਸਾਰੇ ਹਿੱਸੇਦਾਰਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਡਿਪੂ ਹੋਲਡਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਸਮੁੱਚੀ ਵਚਨਬੱਧਤਾ ਦੇ ਹਿੱਸੇ ਵਜੋਂ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਡਿਪੂ ਹੋਲਡਰਾਂ ਨੂੰ ਅਦਾ ਕੀਤੇ ਜਾਣ ਵਾਲੇ ਕਮਿਸ਼ਨ ਦੀ ਬਕਾਇਆ 45 ਕਰੋੜ ਰੁਪਏ ਦੀ ਮਾਰਜਨ ਮਨੀ ਅਗਲੇ ਹਫਤੇ ਤੱਕ ਸਿੱਧੇ ਡਿਪੂ ਹੋਲਡਰਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰ ਦਿੱਤੀ ਜਾਵੇਗੀ।ਉਨ੍ਹਾਂ ਦੱਸਿਆ ਕਿ 14000 ਇਲੈਕਟ੍ਰਾਨਿਕ ਭਾਰ ਤੋਲਣ ਵਾਲੀਆਂ ਮਸ਼ੀਨਾਂ ਲਈ ਵਰਕ ਆਰਡਰ ਵੀ ਜਾਰੀ ਕਰ ਦਿੱਤਾ ਗਿਆ ਹੈ ਅਤੇ ਆਉਣ ਵਾਲੇ 4 ਹਫਤਿਆਂ ਵਿੱਚ ਸਾਰੀਆਂ ਉਚਿਤ ਮੁੱਲ ਦੀਆਂ ਦੁਕਾਨਾਂ ਨੂੰ ਇਲੈਕਟ੍ਰਾਨਿਕ ਭਾਰ ਤੋਲਣ ਵਾਲੀਆਂ ਮਸ਼ੀਨ ਨਾਲ ਲੈਸ ਕਰ ਦਿੱਤਾ ਜਾਵੇਗਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-