ਸੁਖਬੀਰ ਸਿੰਘ ਬਾਦਲ ਨੂੰ ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਤੱਲਬ ਕਰਨਾ ਇੱਕ ਸਿਆਸੀ ਸਟੰਟ ਤੇ ਡਰਾਮੇਬਾਜੀ

4678103
Total views : 5511711

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ

ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਭਾਈ ਰਘਬੀਰ ਸਿੰਘ ਦੇ ਵੱਲੋਂ ਸਾਬਕਾ ਉਪ ਮੁੱਖ ਮੰਤਰੀ ਤੇ ਸ਼ੋ੍ਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤੱਲਬ ਕਰਨ ਨੂੰ ਸਰਬੱਤ ਖਾਲਸਾ ਸੰਮੇਲਨ 2015 ਦੇ ਮੁੱਖ ਪ੍ਰਬੰਧਕ ਭਾਈ ਜਰਨੈਲ ਸਿੰਘ ਸਖੀਰਾ ਨੇ ਇੱਕ ਸਿਆਸੀ ਸਟੰਟਬਾਜੀ ਤੇ ਡਰਾਮੇਬਾਜੀ ਕਰਾਰ ਦਿੱਤਾ ਹੈ। ਭਾਈ ਜਰਨੈਲ ਸਿੰਘ ਸਖੀਰਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਬਰਗਾੜੀ ਕਾਂਡ ਤੇ ਸ਼ਬਦ ਗੁਰੂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੇ ਨਾਲ ਨਾਲ ਕੌਮ ਤੇ ਪੰਥ ਦਾ ਦੋਸ਼ੀ ਹੈ। ਜਦੋਂ ਕਿ ਸਿੱਖਾਂ ਦੇ 10ਵੇਂ ਗੁਰੂ ਸ਼੍ਰੀ ਗੋਬਿੰਦ ਸਿੰਘ ਜੀ ਦਾ ਸਵਾਗ ਰਚਨ ਵਾਲੇ ਡੇਰਾ ਸੱਚਾ ਸੌਦਾ ਸਿਰਸਾ ਦੇ ਅਖੌਤੀ ਮੁੱਖੀ ਰਾਮ ਰਹੀਮ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੋੋਂ ਮੁਆਫੀ ਦਵਾਉਣ ਵਿੱਚ ਵੀ ਬਾਦਲ ਪਰਿਵਾਰ ਦੀ ਅਹਿਮ ਭੂਮਿਕਾ ਰਹੀ ਹੈ। ਅਜਿਹੇ ਵਿੱਚ ਐਨੇ ਘਿਣੌਨੇ ਕਾਂਡ ਕਰਨ ਵਾਲਿਆਂ ਨੂੰ ਮੁਆਫ ਨਹੀਂ ਕੀਤਾ ਜਾ ਸੱਕਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਭਾਈ ਰਘਬੀਰ ਸਿੰਘ ਦੀ ਬਤੌਰ ਜੱਥੇਦਾਰ ਨਿਯੁੱਕਤੀ ਨੂੰ ਵਿਰਾਸਤੀ ਸਿਧਾਂਤਾ ਦੇ ਉਲਟ ਮੰਨਦੇ ਹਾਂ।

ਤਲਬ ਕਰਨ ਤੇ ਸਜਾ ਦੇਣ ਦਾ ਹੱਕ ਸਿਰਫ ਤੇ ਸਿਰਫ ਭਾਈ ਹਵਾਰਾ ਨੂੰ: ਸਖੀਰਾ

ਉਨ੍ਹਾਂ ਕਿਹਾ ਕਿ ਸੰਨ 2015 ਦੇ ਸਰਬੱਤ ਖਾਲਸਾ ਸੰਮੇਲਨ ਦੇ ਦੌਰਾਨ ਸਮੁੱਚੀ ਕੌਮ ਤੇ ਪੰਥ ਦੀ ਪ੍ਰਵਾਨਗੀ ਦੇ ਨਾਲ ਸਿੰਘ ਸਾਹਿਬ ਭਾਈ ਜਗਤਾਰ ਸਿੰਘ ਹਵਾਰਾ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦਾ ਜੱਥੇਦਾਰ ਥਾਪਿਆ ਗਿਆ ਸੀ ਅਤੇ ਉਨ੍ਹਾਂ ਦੀ ਗੈਰ ਮੌਜੂਦਗੀ ਵਿੱਚ ਇਸ ਜ਼ਿੰਮੇਵਾਰੀ ਦੀ ਵਾਗਡੋਰ ਸਿੰਘ ਸਾਹਿਬ ਭਾਈ ਧਿਆਨ ਸਿੰਘ ਮੰਡ ਨੂੰ ਬਤੌਰ ਕਾਰਜਕਾਰੀ ਜੱਥੇਦਾਰ ਦੇ ਰੂਪ ਵਿੱਚ ਸੌਂਪੀ ਗਈ ਹੈ। ਜਿਸ ਨੂੰ ਉਨ੍ਹਾਂ ਵੱਲੋਂ ਬਾਖੂਬੀ ਨਿਭਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੱਥੇਦਾਰ ਰਘਬੀਰ ਸਿੰਘ ਬਾਦਲ ਪਰਿਵਾਰ ਦੀ ਕੱਠਪੁਤਲੀ ਹੈ। ਅਜਿਹੇ ਵਿੱਚ ਕੌਮ ਤੇ ਪੰਥ ਦੇ ਨਾਲ ਕਿਸੇ ਵੀ ਕਿਸਮ ਦੇ ਇਨਸਾਫ ਦੀ ਆਸ ਨਹੀਂ ਕੀਤੀ ਜਾ ਸੱਕਦੀ। ਉਨ੍ਹਾਂ ਕਿਹਾ ਕਿ ਬਰਗਾੜੀ ਕਾਂਡ ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੇ ਮਾਮਲੇ ਨੂੰ ਲੈ ਕੇ ਉਸ ਸਮੇਂ ਬਾਦਲ ਪਰਿਵਾਰ ਦੇ ਵੱਲੋਂ ਆਪਣੀ ਤਾਕਤ ਤੇ ਲਿਆਕਤ ਦਾ ਦੁਰਉਪਯੋਗ ਕਰਦਿਆਂ ਲੱਖਾਂ ਰੁਪਏ ਦੇ ਫਰਜੀ ਇਸ਼ਤਿਆਰ ਅਖਬਾਰਾ ਵਿੱਚ ਛਪਵਾ ਕੇ ਇੰਨ੍ਹਾਂ ਸਮੁੱਚੇ ਘਟਨਾਕ੍ਰਮਾਂ ਤੇ ਪਰਦਾ ਪਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਜਿਸ ਦੀ ਸੱਚਾਈ ਨੂੰ ਨਾਂ ਤਾਂ ਅੱਖੋ ਪਰੋਖੇ ਕੀਤਾ ਜਾ ਸੱਕਦਾ ਹੈ ਤੇ ਨਾਂ ਹੀ ਨਜ਼ਰ ਅੰਦਾਜ ਕੀਤਾ ਜਾ ਸੱਕਦਾ ਹੈ।

ਉਨ੍ਹਾਂ ਕਿਹਾ ਕਿ ਇਸ ਹਾਈ ਵੋਲਟੇਜ ਡਰਾਮੇ ਦਾ ਸੱਚ ਛੇਤੀ ਬਾਹਰ ਆ ਜਾਵੇਗਾ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਇਸ ਮਾਮਲੇ ਨੂੰ ਲੈ ਕੇ ਕੌਮ ਤੇ ਪੰਥ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਤੱਲਬ ਕਰਨ ਤੇ ਕਿਸੇ ਵੀ ਕਿਸਮ ਦੀ ਸਜਾ ਲਗਾਉਣ ਦਾ ਹੱਕ ਸਿਰਫ ਤੇ ਸਿਰਫ ਸੰਨ 2015 ਦੇ ਸਰਬੱਤ ਖਾਲਸਾ ਸੰਮੇਲਨ ਦੇ ਦੌਰਾਨ ਸਮੁੱਚੀ ਕੌਮ ਤੇ ਪੰਥ ਦੀ ਪ੍ਰਵਾਨਗੀ ਦੇ ਨਾਲ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਥਾਪੇ ਗਏ ਸਿੰਘ ਸਾਹਿਬ ਜੱਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਜਾਂ ਫਿਰ ਉਨ੍ਹਾਂ ਦੀ ਗੈਰ ਹਾਜ਼ਰੀ ਵਿੱਚ ਬਤੌਰ ਕਾਰਜਕਾਰੀ ਜੱਥੇਦਾਰ ਸੇਵਾਵਾਂ ਨਿਭਾ ਰਹੇ ਸਿੰਘ ਸਾਹਿਬ ਭਾਈ ਧਿਆਨ ਸਿੰਘ ਮੰਡ ਨੂੰ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਤੇ ਕੌਮ ਤੇ ਪੰਥ ਦੀਆਂ ਰਹੁ^ਰੀਤਾਂ, ਰਵਾਇਤਾਂ ਤੇ ਪਰੰਪਰਾਵਾਂ ਨੂੰ ਵੀ ਨਜ਼ਰ ਅੰਦਾਜ ਕੀਤਾ ਗਿਆ ਹੈ। ਜਿਸ ਨੂੰ ਬਿਲਕੁਲ ਸਹਿਣ ਨਹੀਂ ਕੀਤਾ ਜਾਵੇਗਾਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News