Total views : 5511751
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਅੰਮ੍ਰਿਤਸਰ ਸ਼ਹਿਰੀ ਪੁਲਿਸ ਨੇ ਨਿਹੰਗ ਨੂੰ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (ਆਈਆਈਐੱਮ) ਵਿਚ ਤਲਵਾਰ ਲੈ ਕੇ ਦਾਖ਼ਲ ਹੋਣ ਅਤੇ ਗੁੱਟ ਕੱਟਣ ਦੀ ਧਮਕੀ ਦੇਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਨੇ ਧਮਕੀ ਦਿੱਤੀ ਸੀ ਕਿ ਉਹ ਤੰਬਾਕੂ, ਬੀੜੀ ਅਤੇ ਸਿਗਰਟ ਦਾ ਸੇਵਨ ਕਰਨ ਵਾਲਿਆਂ ਦੇ ਗੁੱਟ ਵੱਢ ਦੇਵੇਗਾ। ਘਟਨਾ ਤੋਂ ਬਾਅਦ ਆਈਆਈਐਮ ਕੈਂਪਸ ਵਿਚ ਕਾਫੀ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ।
ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸ: ਰਣਜੀਤ ਸਿੰਘ ਢਿਲੋ ਨੇ ਅੱਜ ਸ਼ਾਮ ਸੀਪੀ ਦਫ਼ਤਰ ਵਿਚ ਕੀਤੀ ਪ੍ਰੈੱਸ ਕਾਨਫਰੰਸ ਵਿਚ ਫੜੇ ਗਏ ਨਿਹੰਗ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਬਿੱਟੂ ਵਾਸੀ ਕਾਲੇ ਘਣੂਪੁਰ ਵਜੋਂ ਹੋਈ। ਸੀਪੀ ਨੇ ਕਿਹਾ ਕਿ ਮੁਲਜਮ ਨਿਹੰਗ ਵਿਰੁੱਧ ਦਰਜ ਕੀਤੀ ਗਈ ਐਫਆਈਆਰ ਵਿਚ ਨਫ਼ਰਤ ਭਰੀ ਭਾਸ਼ਾ ਬੋਲਣ, ਕਾਨੂੰਨ ਨੂੰ ਆਪਣੇ ਹੱਥਾਂ ਵਿਚ ਲੈਣ ਅਤੇ ਲੋਕਾਂ ਵਿਚ ਡਰ ਪੈਦਾ ਕਰਨ ਦੀਆਂ ਧਾਰਾਵਾਂ ਸ਼ਾਮਿਲ ਕੀਤੀਆਂ ਗਈਆਂ ਹਨ। ਪੁੱਛਗਿੱਛ ਦੌਰਾਨ ਮੁਲਜਮ ਨੇ ਦੱਸਿਆ ਕਿ ਉਹ ਗੁਰੂ ਨਗਰੀ ‘ਚ ਤੰਬਾਕੂ, ਬੀੜੀ ਅਤੇ ਸਿਗਰਟ ਵੇਚਣ ਵਾਲਿਆਂ ਅਤੇ ਇਸਤੇਮਾਲ ਕਰਨ ਵਾਲਿਆਂ ਨੂੰ ਨਹੀਂ ਰਹਿਣ ਦੇਵੇਗਾ।ਇਸ ਸਮੇ ਉਨਾਂ ਨਾਲ ਡੀਸੀਪੀ ਹਰਪ੍ਰੀਤ ਸਿੰਘ ਮੰਡੇਰ ਅਤੇ ਏਡੀਸੀਪੀ ਨਵਜੋਤ ਸਿੰਘ,ਇੰਸ: ਰਣਜੀਤ ਸਿੰਘ ਧਾਲੀਵਾਲ ਵੀ ਹਾਜਰ ਸਨ।