ਮਰਹੂਮ ਹਿੰਦੂ ਨੇਤਾ ਸੁਧੀਰ ਸੂਰੀ ਦੇ ਦੋਵੇਂ ਲੜਕੇ ਕਾਰੋਬਾਰੀ ਤੋਂ 6 ਲੱਖ ਰੁਪਏ ਦੀ ਫਿਰੌਤੀ ਵਸੂਲਣ ਦੇ ਮਾਮਲੇ ‘ਚ ਗ੍ਰਿਫਤਾਰ

4678124
Total views : 5511755

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ 

ਜਿਥੇ ਇਕ ਪਾਸੇ ਗੈਂਗਸਟਰਾਂ ਵਲੋਂ ਵਪਾਰੀਆਂ ਨੂੰ ਫੋਨ ਕਰਕੇ ਫਿਰੌਤੀਆਂ ਮੰਗਣ ਦੇ ਮਾਮਲੇ ਸਾਹਮਣੇ ਆ ਰਹੇ ਸਨ, ਉਥੇ ਹੀ ਦੂਸਰੇ ਪਾਸੇ ਇਕ ਅਜੀਬੋ ਗਰੀਬ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਮਰਹੂਮ ਹਿੰਦੂ ਨੇਤਾ ਸੁਧੀਰ ਸੂਰੀ ਦੇ ਦੋਵੇਂ ਲੜਕਿਆਂ ਵਲੋਂ ਇਕ ਵਪਾਰੀ ਤੋਂ 6 ਲੱਖ ਰੁਪਏ ਦੀ ਫਿਰੌਤੀ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਥਾਣਾ ਸਿਵਲ ਲਾਈਨ ਦੀ ਪੁਲਿਸ ਵਲੋਂ ਸੁਧੀਰ ਸੂਰੀ ਦੇ ਦੋਵੇਂ ਲੜਕੇ ਮਾਣਕ ਸੂਰੀ ਅਤੇ ਪਾਰਸ ਸੂਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਜਿਸ ਸਬੰਧੀ ਜਾਣਕਾਰੀ ਦੇਦਿਆ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸ: ਰਣਜੀਤ ਸਿੰਘ ਢਿਲ਼ੋ ਨੇ ਦੱਸਿਆ ਕਿ ਦੋਵੇਂ ਭਰਾਵਾਂ ਨੇ ਆਪਣੇ ਤਿੰਨ ਸਾਥੀਆਂ ਨਾਲ ਮਿਲ ਕੇ ਕਾਰੋਬਾਰੀ ਤੋਂ 6 ਲੱਖ ਰੁਪਏ ਦੀ ਰੰਗਦਾਰੀ ਵਸੂਲ ਕੀਤੀ ਸੀ।

ਇੰਨਾ ਹੀ ਨਹੀਂ 26 ਜੂਨ ਨੂੰ ਮੁਲਜ਼ਮਾਂ ਨੇ ਦੀਪ ਕੰਪਲੈਕਸ ਵਿਚ ਉਸ ਦੀ ਦੁਕਾਨ ਵਿਚ ਦਾਖ਼ਲ ਹੋ ਕੇ ਚਾਰ ਲੈਪਟਾਪ ਅਤੇ ਤੀਹ ਮੋਬਾਈਲ ਫੋਨ ਲੁੱਟ ਲਏ ਸਨ। ਘਟਨਾ ਦੇ ਤੁਰੰਤ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ, ਪਰ ਮੁਲਜਮ ਫਰਾਰ ਹੋ ਗਏ ਸੀ। ਫਿਲਹਾਲ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ 5 ਮੁਲਜਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਉਨਾਂ ਨੇ ਦੱਸਿਆ ਕਿ ਕਸ਼ਮੀਰ ਐਵੀਨਿਊ ਦੇ ਰਹਿਣ ਵਾਲੇ ਕਮਲਕਾਂਤ ਨੇ ਥਾਣਾ ਸਿਵਲ ਲਾਈਨ ਦੀ ਪੁਲਿਸ ਨੂੰ ਦੱਸਿਆ ਸੀ ਕਿ ਕੋਰਟ ਰੋਡ ’ਤੇ ਸਥਿਤ ਦੀਪ ਕੰਪਲੈਕਸ ਵਿਚ ਉਸ ਦੀ ਦੁਕਾਨ ਹੈ। ਉਸ ਦਾ ਲੈਪਟਾਪ ਅਤੇ ਮੋਬਾਈਲ ਦਾ ਕਾਰੋਬਾਰ ਹੈ।

ਦੋਵਾਂ ਮੁਲਜ਼ਮਾਂ ਨੇ ਉਸ ਨੂੰ ਧਮਕਾਇਆ ਸੀ ਕਿ ਉਹ ਆਪਣੀ ਦੁਕਾਨ ਦੇ ਅੰਦਰ ਜਾਅਲੀ ਪਤੇ ‘ਤੇ ਸਿਮ ਵੇਚਦਾ ਹੈ। ਇਸ ਤੋਂ ਬਾਅਦ ਦੋਵੇਂ ਭਰਾ ਆਪਣੇ ਤਿੰਨ ਸਾਥੀਆਂ ਸਮੇਤ ਉਕਤ ਦੁਕਾਨ ‘ਤੇ ਗਏ ਅਤੇ ਉਥੇ ਰੱਖੇ ਚਾਰ ਲੈਪਟਾਪ ਅਤੇ ਤੀਹ ਮੋਬਾਈਲ ਫੋਨ ਲੁੱਟ ਲਏ। ਫਿਰ ਕਮਲਕਾਂਤ ਨੂੰ ਇਕ ਸੁੰਨਸਾਨ ਜਗ੍ਹਾ ‘ਤੇ ਬੁਲਾਇਆ ਗਿਆ ਅਤੇ 6 ਲੱਖ ਰੁਪਏ ਦੀ ਰੰਗਦਾਰੀ ਵੀ ਵਸੂਲ ਕੀਤੀ ਤੇ  ਉਸ ਨੂੰ ਧਮਕਾਇਆ ਅਤੇ ਦੱਸਿਆ ਕਿ ਉਨ੍ਹਾਂ ਨੇ ਉਸ ਦੇ ਪੰਦਰਾਂ ਲੱਖ ਰੁਪਏ ਆਪਣੇ ਖਾਤੇ ਵਿਚ ਲਿਖ ਲਏ ਹਨ ਤੇ ਕਿਹਾ ਕਿ ਇਹ ਸ਼ਿਵ ਸੈਨਾ ਦੇ ਲਈ ਡੋਨੇਸ਼ਨ ਹੈ।ਦੱਸਣਯੋਗ ਹੈ ਕਿ ਮੁਲਜਮ ਪਾਰਸ ਸੂਰੀ ਅਤੇ ਮਾਣਕ ਸੂਰੀ ਦੇ ਪਿਤਾ ਸੁਧੀਰ ਸੂਰੀ ਸ਼ਿਵ ਸੈਨਾ (ਟਕਸਾਲੀ) ਦੇ ਪ੍ਰਧਾਨ ਸਨ।ਇਸ ਸਮੇ ਉਨਾਂ ਨਾਲ ਡੀਸੀਪੀ ਹਰਪ੍ਰੀਤ ਸਿੰਘ ਮੰਡੇਰ ਅਤੇ ਏਡੀਸੀਪੀ ਨਵਜੋਤ ਸਿੰਘ ਵੀ ਹਾਜਰ ਸਨ।

ਸੂਰੀ ਪ੍ਰੀਵਾਰ ਦੇ ਮੈਬਰਾਂ ਦੀ ਸਰੁੱਖਿਆ ਲਈ 30 ਤੋ ਵੱਧ ਪੁਲਿਸ ਮੁਲਾਜਮ ਹਨ ਤਾਇਨਾਤ

ਦੱਸਣਯੋਗ ਹੈ ਕਿ ਇਕ ਸਿੱਖ ਨੌਜਵਾਨ ਸੰਦੀਪ ਸਿੰਘ ਨੇ ਸੁਧੀਰ ਸੂਰੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ।ਇਸ ਸਮੇ  ਉਸ ਦੇ ਪਰਿਵਾਰ ਦੇ ਸਾਰੇ ਮੈਂਬਰਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦੇ ਤੀਹ ਤੋਂ ਵੱਧ ਮੁਲਾਜ਼ਮ ਤਾਇਨਾਤ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News