Total views : 5512128
Total views : 5512128
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾ
ਅੱਜ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਹਰਪ੍ਰੀਤ ਸਿੰਘ ਨੇ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਇਸਲਾਮਾਬਾਦ ਰੋਡ ਦੀ ਹਾਲਤ ਬਹੁਤ ਖਸਤਾ ਹੈ ਅਤੇ ਬਰਸਾਤਾਂ ਕਾਰਨ ਰਸਤੇ ਵਿੱਚ ਪਏ ਟੋਇਆਂ ਕਾਰਨ ਸ਼ਹਿਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨੇ ਪ੍ਰੀਮਿਕਸ ਪਾ ਕੇ ਸੜਕ ਨੂੰ ਨਵਾਂ ਰੂਪ ਦਿੱਤਾ ਹੈ ਅਤੇ ਕੰਮ ਬੜੀ ਤੇਜ਼ੀ ਨਾਲ ਚੱਲ ਰਿਹਾ ਹੈ।
ਕਮਿਸ਼ਨਰ ਨੇ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਕਈ ਸੜਕਾਂ ਟੁੱਟ ਚੁੱਕੀਆਂ ਹਨ ਪਰ ਨਿਗਮ ਵੱਲੋਂ ਸ਼ਹਿਰੀਆਂ ਦੀ ਆਵਾਜਾਈ ਨੂੰ ਦੇਖਦੇ ਹੋਏ ਰੋਜ਼ਾਨਾ ਇਸ ਦੀ ਮੁਰੰਮਤ ਕੀਤੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਸਿਵਲ ਵਿਭਾਗ ਦੇ ਅਧਿਕਾਰੀ ਸਾਰੀਆਂ ਸੜਕਾਂ ‘ਤੇ ਨਜ਼ਰ ਰੱਖ ਰਹੇ ਹਨ ਅਤੇ ਜਿੱਥੇ ਕਿਤੇ ਵੀ ਰਸਤੇ ਵਿੱਚ ਟੋਏ ਪਏ ਹਨ, ਉਸ ਨੂੰ ਬਿਨਾਂ ਦੇਰੀ ਤੋਂ ਮੁਰੰਮਤ ਕੀਤਾ ਜਾਵੇਗਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-