Total views : 5510674
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ ਦੇ ਮੈਂਬਰਾਂ ਨੂੰ ਸਾਲ 2024-25 ਲਈ ਹਾਊਸ ਦੀਆਂ ਵੱਖ-ਵੱਖ ਕਮੇਟੀਆਂ ‘ਤੇ ਸੇਵਾਵਾਂ ਨਿਭਾਉਣ ਲਈ ਨਾਮਜ਼ਦ ਕੀਤਾ ਗਿਆ ਹੈ। ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਸਰਵਣ ਸਿੰਘ ਧੁੰਨ ਨੂੰ ਖੇਤੀਬਾੜੀ ਅਤੇ ਇਸ ਨਾਲ ਜੁੜੀਆਂ ਗਤੀਵਿਧੀਆਂ ਸਬੰਧੀ ਕਮੇਟੀ ਦਾ ਚੇਅਰਮੈਨ ਨਾਮਜ਼ਦ ਕੀਤਾ ਗਿਆ ਹੈ।
ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਮੁਤਾਬਿਕ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਰਾਣਾ ਗੁਰਜੀਤ ਸਿੰਘ ਨੂੰ ਲੋਕ ਲੇਖਾ ਕਮੇਟੀ ਦਾ ਚੇਅਰਮੈਨ, ਸਰਵਜੀਤ ਕੌਰ ਮਾਣੂਕੇ ਨੂੰ ਸਰਕਾਰੀ ਕਾਰੋਬਾਰ ਕਮੇਟੀ ਦੀ ਚੇਅਰਪਰਸਨ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੂੰ ਅਨੁਮਾਨ ਕਮੇਟੀ ਦਾ ਚੇਅਰਮੈਨ, ਡਾ. ਰਵਜੋਤ ਸਿੰਘ ਨੂੰ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਕਮੇਟੀ ਦਾ ਚੇਅਰਮੈਨ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਨੂੰ ਹਾਊਸ ਕਮੇਟੀ ਦਾ ਚੇਅਰਮੈਨ, ਗੁਰਪ੍ਰੀਤ ਬੱਸੀ ਗੋਗੀ ਨੂੰ ਸਥਾਨਕ ਸੰਸਥਾਵਾਂ ਸਬੰਧੀ ਕਮੇਟੀ ਦਾ ਚੇਅਰਮੈਨ, ਬੁੱਧ ਰਾਮ ਨੂੰ ਪੰਚਾਇਤੀ ਰਾਜ ਇਕਾਈਆਂ ਸਬੰਧੀ ਕਮੇਟੀ ਦਾ ਚੇਅਰਮੈਨ,
ਸਰਵਣ ਸਿੰਘ ਧੁੰਨ ਨੂੰ ਖੇਤੀਬਾੜੀ ਅਤੇ ਇਸ ਨਾਲ ਜੁੜੀਆਂ ਗਤੀਵਿਧੀਆਂ ਸਬੰਧੀ ਕਮੇਟੀ ਦਾ ਚੇਅਰਮੈਨ,
ਗੁਰਪ੍ਰੀਤ ਸਿੰਘ ਬਨਾਂਵਾਲੀ ਨੂੰ ਸਹਿਕਾਰਤਾ ਅਤੇ ਇਸ ਨਾਲ ਜੁੜੀਆਂ ਗਤੀਵਿਧੀਆਂ ਸਬੰਧੀ ਕਮੇਟੀ ਦਾ ਚੇਅਰਮੈਨ, ਕੁਲਵੰਤ ਸਿੰਘ ਪੰਡੋਰੀ ਨੂੰ ਵਿਸ਼ੇਸ਼ ਅਧਿਕਾਰ ਕਮੇਟੀ ਦਾ ਚੇਅਰਮੈਨ, ਦਵਿੰਦਰਜੀਤ ਸਿੰਘ ਲਾਡੀ ਢੋਸ ਨੂੰ ਸਰਕਾਰੀ ਆਸ਼ਵਾਸਨਾਂ ਕਮੇਟੀ ਦਾ ਚੇਅਰਮੈਨ, ਅਮਰਪਾਲ ਸਿੰਘ ਨੂੰ ਅਧੀਨ ਵਿਧਾਨ ਕਮੇਟੀ ਦਾ ਚੇਅਰਮੈਨ, ਮਨਜੀਤ ਸਿੰਘ ਬਿਲਾਸਪੁਰ ਨੂੰ ਪਟੀਸ਼ਨ ਕਮੇਟੀ ਦਾ ਚੇਅਰਮੈਨ, ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਮੇਜ਼ ‘ਤੇ ਰੱਖੇ ਗਏ/ਰੱਖੇ ਜਾਣ ਵਾਲੇ ਕਾਗਜ਼-ਪੱਤਰਾਂ ਸਬੰਧੀ ਅਤੇ ਲਾਇਬ੍ਰੇਰੀ ਕਮੇਟੀ ਦਾ ਚੇਅਰਮੈਨ ਅਤੇ ਜਗਰੂਪ ਸਿੰਘ ਗਿੱਲ ਨੂੰ ਕੁਐਸਚਨਜ਼ ਅਤੇ ਰੈਫ਼ਰੈਂਸਿਜ਼ ਕਮੇਟੀ ਦਾ ਚੇਅਰਮੈਨ ਨਾਮਜ਼ਦ ਕੀਤਾ ਗਿਆ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-