Total views : 5510086
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ਗੰਡੀ ਵਿੰਡ
ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਗੁਰਮੇਲ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਅਤੇ ਲੈਂਣ ਮੌਕੇ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਰਾਜ ਕੁਮਾਰ ਵਾਸੀ ਬੱਲੂਆਣਾ, ਜ਼ਿਲ੍ਹਾ ਫਿਰੋਜ਼ਪੁਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸਦੇ ਭਰਾ ਮਦਨ ਲਾਲ, ਏ.ਐਸ.ਆਈ. ਵਿਰੁੱਧ ਫਿਰੋਜ਼ਪੁਰ ਥਾਣਾ ਸ਼ਹਿਰੀ ਵਿਖੇ ਜੁਲਾਈ 2023 ਵਿੱਚ ਪੁਲਿਸ ਕੇਸ ਦਰਜ ਹੋਇਆ ਸੀ ਅਤੇ ਉਕਤ ਏ.ਐਸ.ਆਈ. ਗੁਰਮੇਲ ਸਿੰਘ ਇਸ ਮੁਕੱਦਮੇ ਵਿੱਚ ਤਫਤੀਸ਼ੀ ਅਫਸਰ (ਆਈ.ਓ.) ਸੀ।
ਸ਼ਿਕਾਇਤਕਰਤਾ ਤੋਂ ਪਹਿਲਾਂ ਵੀ 10,000 ਰੁਪਏ ਰਿਸ਼ਵਤ ਲੈ ਚੁੱਕਾ ਹੈ ਉਕਤ ਪੁਲਿਸ ਮੁਲਾਜ਼ਮ
ਬੁਲਾਰੇ ਨੇ ਦੱਸਿਆ ਕਿ ਉਕਤ ਗੁਰਮੇਲ ਸਿੰਘ ਨੇ ਸ਼ਿਕਾਇਤਕਰਤਾ ਦੇ ਭਰਾ ਖ਼ਿਲਾਫ਼ ਇਹ ਕੇਸ ਦਰਜ ਹੋਣ ਸਮੇਂ ਵੀ 10 ਹਜ਼ਾਰ ਰੁਪਏ ਲਏ ਸਨ। ਇਸ ਮੁਕੱਦਮੇ ਦੌਰਾਨ ਸ਼ਿਕਾਇਤਕਰਤਾ ਦੇ ਭਰਾ ਦੀ ਇੱਕ ਹਾਦਸੇ ਵਿੱਚ ਮੌਤ ਹੋ ਗਈ ਅਤੇ ਉਕਤ ਆਈ.ਓ. ਗੁਰਮੇਲ ਸਿੰਘ ਨੇ ਉਸਦੇ ਭਰਾ ਦੀ ਮੌਤ ਬਾਰੇ ਅਦਾਲਤ ਵਿੱਚ ਰਿਪੋਰਟ ਪੇਸ਼ ਕਰਨੀ ਸੀ ਤਾਂ ਜੋ ਪਰਿਵਾਰ ਤਰਸ ਦੇ ਆਧਾਰ ’ਤੇ ਸਰਕਾਰੀ ਨੌਕਰੀ ਲੈਣ ਲਈ ਅਰਜ਼ੀ ਦੇ ਸਕੇ। ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਏ.ਐਸ.ਆਈ ਵੱਲੋਂ ਇਸ ਕੰਮ ਬਦਲੇ ਵੀ 10,000 ਰੁਪਏ ਰਿਸ਼ਵਤ ਦੀ ਮੰਗ ਰਿਹਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਏਐਸਆਈ ਗੁਰਮੇਲ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਦੇ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-