





Total views : 5841461







Total views : 5841461ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ‘ਗੰਡੀ ਵਿੰਡ’
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਵਸੀਕਾ ਨਵੀਸ (ਡੀਡ ਰਾਈਟਰ) ਸੁਭਾਸ਼ ਚੰਦਰ ਅਤੇ ਉਸਦੇ ਭਰਾ ਰਮੇਸ਼ ਚੰਦਰ ਅਸਟਾਮ ਫ਼ਰੋਸ਼ ਵਾਸੀ ਪਿੰਡ ਤਲੂਰ, ਤਹਿਸੀਲ ਨਰੋਟ ਜੈਮਲ ਸਿੰਘ, ਜ਼ਿਲ੍ਹਾ ਪਠਾਨਕੋਟ ਨੂੰ ਨਾਇਬ ਤਹਿਸੀਲਦਾਰ ਨਰੋਟ ਜੈਮਲ ਸਿੰਘ ਦੀ ਤਰਫ਼ੋਂ 30,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਹਾਸਲ ਕਰਨ ਲਈ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਗ੍ਰਿਫਤਾਰੀ ਉਪਰੰਤ ਪਿੰਡ ਤਲੂਰ ਵਿਖੇ ਉਕਤ ਮੁਲਜ਼ਮਾਂ ਦੇ ਘਰ ਦੀ ਤਲਾਸ਼ੀ ਦੌਰਾਨ ਵਿਜੀਲੈਂਸ ਟੀਮ ਨੇ 8,90,000 ਰੁਪਏ ਦੀ ਨਗਦੀ ਬਰਾਮਦ ਕੀਤੀ ਹੈ ਜਿਸ ਬਾਬਤ ਦੋਵਾਂ ਵੱਲੋਂ ਕੋਈ ਤਸੱਲੀਬਖ਼ਸ਼ ਵੇਰਵੇ ਪੇਸ਼ ਨਹੀਂ ਕੀਤੀ ਜਾ ਸਕੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਿਅਕਤੀਆਂ ਨੂੰ ਪਠਾਨਕੋਟ ਜ਼ਿਲ੍ਹੇ ਦੇ ਪਿੰਡ ਕੋਹਲੀਆਂ ਵਾਸੀ ਸੁਖਵੀਰ ਪਾਲ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਦੋਸ਼ੀਆਂ ਦੇ ਘਰ ਦੀ ਤਲਾਸ਼ੀ ਦੌਰਾਨ ਵਿਜੀਲੈਂਸ ਨੇ ਬਰਾਮਦ ਕੀਤੀ 8,90,000 ਰੁਪਏ ਦੀ ਨਗਦੀ

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮਾਂ ਨੇ ਨਾਇਬ ਤਹਿਸੀਲਦਾਰ ਨਰੋਟ ਜੈਮਲ ਸਿੰਘ ਦੀ ਤਰਫੋਂ ਉਸਦੇ ਪਲਾਟ ਦੀ ਰਜਿਸਟਰੀ ਕਰਵਾਉਣ ਲਈ 30,000 ਰੁਪਏ ਦੀ ਮੰਗ ਕੀਤੀ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਵੇਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।