





Total views : 5604380








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਮੁਹਾਲੀ/ ਬਾਰਡਰ ਨਿਊਜ ਸਰਵਿਸ
ਮੁਹਾਲੀ ਐਸਟੀਐਫ ਨੇ ਫਰੀਦਕੋਟ ਜ਼ਿਲ੍ਹੇ ਦੀ ਪੁਲਿਸ ਲਾਈਨ ‘ਚ ਤਾਇਨਾਤ ਇੱਕ ਪੁਲਿਸ ਮੁਲਾਜ਼ਮ ਅਤੇ ਉਸ ਦੀ ਮਹਿਲਾ ਸਾਥੀ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਪੁਲਿਸ ਮੁਲਾਜ਼ਮ ਕੁਝ ਸਮਾਂ ਪਹਿਲਾਂ ਹੀ ਬਹਾਲ ਹੋ ਕੇ ਫਰੀਦਕੋਟ ਪੁਲਿਸ ਲਾਈਨ ਵਿੱਚ ਤਾਇਨਾਤ ਸੀ। ਫੜੇ ਗਏ ਮੁਲਜ਼ਮ ਦਾ ਨਾਮ ਗੁਰਪ੍ਰੀਤ ਸਿੰਘ ਅਤੇ ਔਰਤ ਦਾ ਨਾਂ ਨਵਕਿਰਨ ਕੌਰ ਦੱਸਿਆ ਜਾ ਰਿਹਾ ਹੈ।
ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਈ ਉਪਰਾਲੇ ਕੀਤੇ ਜਾ ਰਹੇ ਹਨ। ਪੁਲਿਸ ਵਿਭਾਗ ਦੇ ਆਧੁਨਿਕੀਕਰਨ ਦੇ ਨਾਲ-ਨਾਲ ਲੰਬੇ ਸਮੇਂ ਤੋਂ ਇੱਕੋ ਥਾਣੇ ਜਾਂ ਜ਼ਿਲ੍ਹੇ ਵਿੱਚ ਤਾਇਨਾਤ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੇ ਵੱਡੇ ਪੱਧਰ ‘ਤੇ ਤਬਾਦਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਫਰੀਦਕੋਟ ਜ਼ਿਲ੍ਹੇ ਵਿੱਚੋਂ 2000 ਦੇ ਕਰੀਬ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-