ਖ਼ਾਲਸਾ ਕਾਲਜ ਐਜ਼ੂਕੇਸ਼ਨ ਜੀ. ਟੀ. ਰੋਡ ਵਿਖੇ ਮਨਾਇਆ ਗਿਆ ‘ਵਿਸ਼ਵ ਵਾਤਾਵਰਣ ਦਿਵਸ”’

4675399
Total views : 5507073

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ

ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਜੀ. ਟੀ. ਰੋਡ ਵਿਖੇ ਵਾਤਾਵਰਣ ਨੂੰ ਹਰਿਆ‐ਭਰਿਆ ਰੱਖਣ ਅਤੇ ਕੁਦਰਤੀ ਆਕਸੀਜ਼ਨ ਦੀ ਮਾਤਰਾ ਵਧਾਉਣ ਦੇ ਮਕਸਦ ਤਹਿਤ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ। ਉਕਤ ਪ੍ਰੋਗਰਾਮ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਾਲਜ ਦੇ ਰੈਡ ਰੀਬਨ ਕਲੱਬ ਵੱਲੋਂ ਐਸੋਸੀਏਟ ਪ੍ਰੋ: ਡਾ. ਗੁਰਜੀਤ ਕੌਰ ਅਤੇ ਅਸਿਸਟੈਂਟ ਪ੍ਰੋ: ਡਾ. ਬਿੰਦੂ ਸ਼ਰਮਾ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੂੰ ਦਿਨ-ਬ-ਦਿਨ ਵੱਧ ਰਹੀ ਗਰਮੀ ਅਤੇ ਆਕਸੀਜ਼ਨ ਦੇ ਘੱਟ ਰਹੇ ਪੱਧਰ ਪ੍ਰਤੀ ਜਾਗਰੂਕ ਕੀਤਾ ਗਿਆ।

ਇਸ ਮੌਕੇ ਡਾ. ਕੁਮਾਰ ਨੇ ਕਿਹਾ ਕਿ ਦਿਨ‐ਬ‐ਦਿਨ ਵੱਧ ਰਹੀ ਤਪਸ਼ ਅਤੇ ਲੂੰ ਦਾ ਮੁੱਖ ਕਾਰਨ ਰੁੱਖਾਂ ਦੀ ਘੱਟ ਗਿਣਤੀ ਹੈ। ਉਨ੍ਹਾਂ ਕਿਹਾ ਕਿ ਆਕਸੀਜਨ ਦੇ ਘੱਟ ਰਹੇ ਪੱਧਰ ਨੂੰ ਦੇਖਦੇ ਹੋਏ ਅਜੋਕੇ ਦੌਰ ’ਚ ਹਰੇਕ ਇਨਸਾਨ ਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ ਅਤੇ ਰੁੱਖਾਂ ਨੂੰ ਨਾ ਕੱਟਣ ਦਾ ਪ੍ਰਣ ਵੀ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਨੁੱਖ ਨੂੰ ਆਪਣੀ ਦੌੜ‐ਭੱਜ ਭਰੀ ਜਿੰਦਗੀ ’ਚ ਸਮੇਂ ਦਾ ਸਦਉਪਯੋਗ ਕਰਦੇ ਹੋਏ ਕੁਦਰਤ ਅਤੇ ਵਾਤਾਵਰਨ ਨੂੰ ਹਰਿਆ‐ਭਰਿਆ ਰੱਖਣ ਲਈ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਦਿਨੋਂ ਦਿਨ ਦਰੱਖਤਾਂ ਦੀ ਗਿਣਤੀ ਘੱਟਦੀ ਗਈ ਤਾਂ ਆਉਣ ਵਾਲੇ ਸਮੇਂ ’ਚ ਮਨੁੱਖਤਾ ਲਈ ਭਿਆਨਕ ਸਿੱਟੇ ਸਾਹਮਣੇ ਆ ਸਕਦੇ ਹਨ।
ਇਸ ਮੌਕੇ ਪ੍ਰਿੰ: ਡਾ. ਕੁਮਾਰ ਵੱਲੋਂ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਮਿਲ ਕੇ ਕਾਲਜ ਦੀ ਹਰਿਆਵਲ ਨੂੰ ਚਾਰ ਚੰਦ ਲਗਾਉਣ ਲਈ ਪੌਦੇ ਵੀ ਲਗਾਏ ਗਏ ਅਤੇ ਵਿਦਿਆਰਥੀਆਂ ਨੂੰ ਸੀਡ ਬੰਬ ਵੀ ਵੰਡੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਨ੍ਹਾਂ ਪੌਦਿਆਂ ਨੂੰ ਸੰਭਾਲਣ ਅਤੇ ਪਾਲਣ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ ਸਬੰਧੀ ਅਤੇ ਇਸ ਨੂੰ ਬਚਾਉਣ ਦਾ ਸੁਨੇਹਾ ਦਿੰਦਿਆਂ ਵਾਤਾਵਰਣ ਦੀ ਮਹੱਤਤਾ ਨੂੰ ਦਰਸਾਉਦੇ ਹੋਏ ਕਵਿਤਾ ਉਚਾਰਨ, ਭਾਸ਼ਣ ਅਤੇ ਪੀ. ਪੀ. ਟੀ. ਦੀ ਪੇਸ਼ਕਾਰੀ ਵੀ ਕੀਤੀ ਗਈ। ਇਸ ਮੌਕੇ ਵਿਦਿਆਰਥਣਾਂ ਨੇ ਪੌਦਿਆਂ ਦੀ ਦੇਖਭਾਲ ਦਾ ਪ੍ਰਣ ਵੀ ਲਿਆ। ਇਸ ਮੌਕੇ ਸਟਾਫ਼ ਤੋਂ ਇਲਾਵਾ ਵਿਦਿਆਰਥੀ ਮੌਜ਼ੂਦ ਸਨ ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News