





Total views : 5949208







Total views : 5949208ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਕੁਝ ਸੀਨੀਅਰ ਆਗੂਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਿੱਤੀ ਸ਼ਿਕਾਇਤ ਵਿਚ ਲਾਏ ਦੋਸ਼ਾਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਆਪਣਾ ਲਿਖਤੀ ਸਪੱਸ਼ਟੀਕਰਨ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਨਿੱਜੀ ਤੌਰ ‘ਤੇ ਪੁੱਜ ਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸੌਂਪਿਆ ਹੈ।
ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਡਾ. ਦਲਜੀਤ ਸਿੰਘ ਚੀਮਾ, ਸ. ਮਹੇਸ਼ਇੰਦਰ ਸਿੰਘ ਗਰੇਵਾਲ, ਸ. ਬਲਵਿੰਦਰ ਸਿੰਘ ਭੂੰਦੜ ਅਤੇ ਸ. ਅਲਵਿੰਦਰਪਾਲ ਸਿੰਘ ਪੱਖੋਕੇ ਵੀ ਹਾਜ਼ਰ ਸਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਸੌਂਪੇ ਲਿਖਤੀ ਸਪੱਸ਼ਟੀਕਰਨ ‘ਤੇ ਪੰਜ ਸਿੰਘ ਸਾਹਿਬਾਨ ਵਲੋਂ ਆਉਂਦੇ ਦਿਨਾਂ ਵਿਚ ਹੋਣ ਵਾਲੀ ਇਕੱਤਰਤਾ ਵਿਚ ਵਿਚਾਰ ਕੀਤਾ ਜਾਵੇਗਾ।
ਧਾਮੀ ਨੇ ਵੀ 90 ਲੱਖ ਦੇ ਇਸ਼ਿਤਹਾਰਾਂ ਸਬੰਧੀ ਵੀ ਦਿੱਤਾ ਆਪਣਾ ਸਪਸ਼ਟੀਕਰਨ
ਪੰਜ ਸਿੰਘ ਸਾਹਿਬਾਨ ਵਲੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲੋਂ 90 ਲੱਖ ਦੇ ਇਸ਼ਤਿਹਾਰ ਦੇਣ ਦੇ ਕੁਝ ਅਕਾਲੀ ਆਗੂਆਂ ਦੁਆਰਾ ਲਾਏ ਦੋਸ਼ਾਂ ਸਬੰਧੀ ਸਪੱਸ਼ਟੀਕਰਨ ਮੰਗੇ ਜਾਣ ‘ਤੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਨਿੱਜੀ ਤੌਰ ‘ਤੇ ਪੁੱਜ ਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਲਿਖਤੀ ਪੱਖ ਸੌਂਪ ਦਿੱਤਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਸਾਬਕਾ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਅਤੇ ਸ. ਅਲਵਿੰਦਰਪਾਲ ਸਿੰਘ ਪੱਖੋਕੇ ਵੀ ਹਾਜ਼ਰ ਸਨ। ਪੰਜ ਸਿੰਘ ਸਾਹਿਬਾਨ ਦੀ ਆਉਂਦੇ ਦਿਨਾਂ ਵਿਚ ਹੋਣ ਵਾਲੀ ਇਕੱਤਰਤਾ ਵਿਚ ਇਸ ਸਪੱਸ਼ਟੀਕਰਨ ‘ਤੇ ਵਿਚਾਰ ਕੀਤਾ ਜਾਵੇਗਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-