





Total views : 5841086







Total views : 5841086ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ‘ਗੰਡੀ ਵਿੰਡ’
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜੂਨੀਅਰ ਇੰਜੀਨੀਅਰ, ਇੰਜੀਨੀਅਰਿੰਗ ਸ਼ਾਖਾ-ਕਮ-ਬਿਲਡਿੰਗ ਇੰਸਪੈਕਟਰ, ਨਗਰ ਨਿਗਮ ਪਠਾਨਕੋਟ ਅਤੇ ਵਾਧੂ ਚਾਰਜ ਐਮ.ਸੀ. ਬਟਾਲਾ ਜਤਿੰਦਰ ਕੁਮਾਰ ਨੂੰ ਇੱਕ ਲੱਖ ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਰਸ਼ਪਾਲ ਸਿੰਘ ਵਾਸੀ ਪਿੰਡ ਭਾਰੋਲੀ ਕਲਾਂ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਦੀ (ਸ਼ਿਕਾਇਤਕਰਤਾ) ਦੀ ਵਾਹੀਯੋਗ ਜ਼ਮੀਨ ਨੂੰ ਉਕਤ ਜੇ.ਈ ਵੱਲੋਂ ਪੜਤਾਲ ਕੀਤੀ ਜਾ ਰਹੀ ਗੈਰ-ਕਾਨੂੰਨੀ ਕਲੋਨੀ ਦਾ ਹਿੱਸਾ ਨਾ ਦੱਸਣ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 100,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਵਿੱਚ ਹੋਰ ਪੁੱਛਗਿੱਛ ਜਾਰੀ ਹੈ।ਖਬਰ ਨੂੰ ਵੱਧ ਤੋ ਵੱਧ ਸ਼ੇਅਰ ਕਰੋ-