ਵੱਢੀਖੋਰ ਥਾਂਣੇਦਾਰ ਇਕ ਲੱਖ 10 ਹਜਾਰ ਰੁਪਏ ਰਿਸ਼ਵਤ ਲੈਦਾਂ ਵਿਜੀਲੈਂਸ ਵੱਲੋਂ ਰੰਗੇ ਹੱਥੀ ਕਾਬੂ

4675349
Total views : 5506913

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਸੁਖਮਿੰਦਰ ਸਿੰਘ ਗੰਡੀ ਵਿੰਡ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਦਰ, ਧੂਰੀ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਗੁਰਪ੍ਰੀਤ ਸਿੰਘ ਨੂੰ 1,10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦੀਪ ਸਿੰਘ ਵਾਸੀ ਪਿੰਡ ਰਾਜੋਮਾਜਰਾ, ਜ਼ਿਲ੍ਹਾ ਸੰਗਰੂਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਥਾਂਣੇਦਾਰ ਨੇ ਮੰਗੀ ਸੀ ਢੇਡ ਲੱਖ ਰੁਪਏ ਦੀ ਰਿਸ਼ਵਤ ਪਰ ਇਕ ਲੱਖ ਦਸ ਹਜਾਰ ‘ਚ ਤੈਅ ਹੋਇਆ ਸੀ ਸੌਦਾ


ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਦੇ ਸਹੁਰੇ ਪਰਿਵਾਰ ਦੇ ਮੈਂਬਰਾਂ ਵਿਰੁੱਧ ਥਾਣਾ ਧੂਰੀ ਸਦਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਵਿੱਚ ਉਸ ਦੇ ਸਹੁਰੇ ਅਤੇ ਸਾਲੇ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਨੇ ਅੱਗੇ ਦੱਸਿਆ ਕਿ ਉਕਤ ਏ.ਐਸ.ਆਈ. ਨੇ ਉਸ ਦੇ ਸਹੁਰੇ ਪਰਿਵਾਰ ਦੇ ਹੋਰ ਮੈਂਬਰਾਂ ਨੂੰ ਇਸ ਪੁਲਿਸ ਕੇਸ ਵਿੱਚ ਫਸਾਉਣ ਦੀ ਧਮਕੀ ਦੇ ਕੇ 1,50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਸੌਦਾ 1,10,000 ਰੁਪਏ ਵਿੱਚ ਤੈਅ ਹੋਇਆ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News