Total views : 5506916
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚਵਿੰਡਾ ਦੇਵੀ/ਵਿੱਕੀ ਭੰਡਾਰੀ
ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਚੇਤਨਾ ਮਾਰਚ ਇਲਾਕੇ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਸਦਕਾ ਮਨਾਇਆ ਜਾਂਦਾ ਹੈ। ਜਿਸ ਸਬੰਧੀ ਵਿਸ਼ਾਲ ਚੇਤਨਾ ਮਾਰਚ ਪੂਰੀ ਸ਼ਾਨੋ ਸ਼ੌਕਤ ਨਾਲ ਸਜਾਇਆ ਜਾਂਦਾ ਹੈ। ਇਸ ਸਬੰਧੀ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਕੱਥੂਨੰਗਲ ਵਿਖੇ ਧਾਰਮਿਕ ਸਿਆਸੀ ਤੇ ਸਮਾਜਿਕ ਸੰਸਥਾਵਾਂ ਦੀ ਪ੍ਰਮੁੱਖ ਸ਼ਖਸ਼ੀਅਤਾ ਨੇ ਸ਼ਿਰਕਤ ਕਰਦਿਆਂ ਸਰਬ ਸੰਮਤੀ ਨਾਲ ਫੈਸਲਾ ਲਿਆ ਕਿ ਇਸ ਵਾਰ ਵਿਸ਼ਾਲ ਚੇਤਨਾ ਮਾਰਚ ਪਿੰਡ ਕੱਥੂਨੰਗਲ ਦੇ ਗੁਰਦੁਆਰਾ ਸਾਹਿਬ ਤੋਂ ਸਜਾਇਆ ਜਾਵੇਗਾ।
ਇਹ ਜਾਣਕਾਰੀ ਪ੍ਰੈਸ ਨੂੰ ਬਾਬਾ ਰਾਮ ਸਿੰਘ ਅਬਦਾਲ ਨੇ ਦਿੱਤੀ। ਉਨਾਂ ਕਿਹਾ ਕਿ ਇਹ ਵਿਸ਼ਾਲ ਚੇਤਨਾ ਮਾਰਚ 4 ਸਤੰਬਰ ਦਿਨ ਬੁੱਧਵਾਰ ਨੂੰ ਸਵੇਰੇ 9 ਵਜੇ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਪਿੰਡ ਕੱਥੂਨੰਗਲ ਤੋਂ ਆਰੰਭ ਹੋਵੇਗਾ ਤੇ ਸ਼ਾਮ ਨੂੰ ਗੁਰਦੁਆਰਾ ਤੱਪ ਅਸਥਾਨ ਸਾਹਿਬ ਭਾਈ ਜੇਤਾ ਜੀ ਬਾਬਾ ਜੀਵਨ ਸਿੰਘ ਜੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੇਗਾ। ਇਹ ਮਹਾਨ ਨਗਰ ਕੀਰਤਨ ਧੰਨ- ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਵੇਗਾ। ਨਗਰ ਕੀਰਤਨ ਦੀ ਆਰੰਭਤਾ ਸਮੇਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਮਜੀਠਾ ਹਲਕੇ ਦੇ ਅਕਾਲੀ ਵਿਧਾਇਕ ਬੀਬੀ ਗਨੀਵ ਕੌਰ ਮਜੀਠੀਆ ਅਤੇ ਹੋਰ ਮਹਾਨ ਸ਼ਖਸ਼ੀਅਤਾਂ ਇਸ ਸਮਾਰੋਹ ਵਿੱਚ ਹਾਜ਼ਰੀ ਭਰਨਗੀਆਂ। ਸਮੂਹ ਸਾਧ ਸੰਗਤ ਨੂੰ ਬੇਨਤੀ ਹੈ ਕਿ ਉਹ ਇਸ ਮਹਾਨ ਨਗਰ ਕੀਰਤਨ ਵਿੱਚ ਆਪਣੇ ਵਹੀਕਲਾਂ ਤੇ ਪਹੁੰਚ ਕੇ ਹਾਜ਼ਰੀ ਭਰਨ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-