Total views : 5506767
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਰਈਆ /ਬਲਵਿੰਦਰ ਸਿੰਘ ਸੰਧੂ
ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਅਧੀਨ ਸੰਚਾਲਿਤ ਸੰਸਥਾ ਸ਼੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਦੇ ਵਿਦਿਆਰਥੀਆਂ ਵਲੋਂ ਯੂਨੀਵਰਸਿਟੀ ਨਤੀਜਿਆਂ ਵਿੱਚ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਾਲਜ ਦੇ ਓਐਸਡੀ ਡਾ. ਤੇਜਿੰਦਰ ਕੌਰ ਸ਼ਾਹੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਬੀ ਕਾਮ ਸਮੈਸਟਰ ਚੌਥੇ ਦੇ ਐਲਾਨੇ ਨਤੀਜਿਆਂ ਵਿੱਚ ਕਾਲਜ ਦੀ ਹੋਣਹਾਰ ਵਿਦਿਆਰਥਣ ਅਮਨਦੀਪ ਕੌਰ ਅਤੇ ਰਮਨਦੀਪ ਕੌਰ ਨੇ 253/350 ਅੰਕ ਹਾਸਿਲ ਕਰਕੇ ਕਾਲਜ ਵਿੱਚੋ ਪਹਿਲਾ ਸਥਾਨ ਹਾਸਿਲ ਕੀਤਾ ਹੈ।
ਜਦਕਿ ਅਰਸ਼ਦੀਪ ਕੌਰ ਨੇ 244/350 ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਹਾਸਿਲ ਕੀਤਾ ਅਤੇ ਅਰਪਨਦੀਪ ਕੌਰ ਅਤੇ ਕਿਰਤਪ੍ਰੀਤ ਕੌਰ 237/350 ਅੰਕ ਲੈ ਕੇ ਕਾਲਜ ਵਿੱਚੋ ਤੀਜੇ ਸਥਾਨ ਤੇ ਰਹੀਆਂ।ਓਐਸਡੀ ਡਾ. ਤੇਜਿੰਦਰ ਕੌਰ ਵਲੋਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕੀਤੀ ਗਈ ਅਤੇ ਕਾਮਰਸ ਵਿਭਾਗ ਨੂੰ ਵਧਾਈ ਦਿੱਤੀ ਗਈ ਕਿ ਉਹਨਾਂ ਦੀ ਮੇਹਨਤ ਅਤੇ ਯੋਗ ਅਗਵਾਈ ਸਦਕਾ ਬੇਹਤਰ ਨਤੀਜੇ ਆ ਰਹੇ ਹਨ । ਇਸ ਮੌਕੇ ਕਾਮਰਸ ਵਿਭਾਗ ਦੇ ਪ੍ਰੋ. ਰਾਜਨ ਬੇਦੀ, ਪ੍ਰੋ, ਹਰਪ੍ਰੀਤ ਕੌਰ ਅਤੇ ਪ੍ਰੋ. ਹੀਰਾ ਲਾਲ, ਪੰਜਾਬੀ ਦੇ ਡਾ. ਹਰਸਿਮਰਨ ਕੌਰ, ਅੰਗਰੇਜ਼ੀ ਵਿਭਾਗ ਦੇ ਪ੍ਰੋ.ਕਰਮਬੀਰ ਸਿੰਘ ਅਤੇ ਕੰਪਿਊਟਰ ਵਿਭਾਗ ਦੇ ਪ੍ਰੋ. ਸਤਬੀਰ ਸਿੰਘ ਮੱਤੇਵਾਲ ਅਤੇ ਡਾ.ਹਰਕਿਰਨ ਕੌਰ ਵਲੋਂ ਵੀ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ ਅਤੇ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ