Total views : 5506768
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ ਰਵੀ ਸਹਿਗਲ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਬਾ ਵਿਖੇ ਪੰਜਾਬ ਸਰਕਾਰ ਵੱਲੋਂ ਜੋਨ ਪੱਧਰੀ ਖੇਡਾਂ 2024 ਕਰਵਾਈਆਂ ਜਾ ਰਹੀਆਂ ਹਨ ਜਿਸ ਵਿੱਚ ਜੋਨ ਨੰਬਰ ਪੰਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਬਾ ਵਿਚ ਫੁਟਬਾਲ ਮੈਚ ਵੱਖ-ਵੱਖ ਸਕੂਲਾਂ ਤੋਂ ਆਈਆਂ ਹੋਈਆਂ ਟੀਮਾਂ ਦੇ ਵਿੱਚ ਕਰਵਾਇਆ ਗਿਆ। ਇਸ ਜੋਨ ਪੱਧਰੀ ਖੇਡਾਂ ਦੇ ਵਿੱਚ ਅੰਡਰ 19 ਫੁੱਟਬਾਲ ਮੈਚ ਵਿੱਚ ਸੰਤ ਬਾਬਾ ਭੂਰੀ ਵਾਲੇ ਸਕੂਲ ਦੀ ਟੀਮ ਦੇ ਵਿਦਿਆਰਥੀਆਂ ਨੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਦੀ ਟੀਮ ਨੂੰ 3-0 ਨਾਲ ਹਰਾ ਕੇ ਸੰਤ ਬਾਬਾ ਭੂਰੀ ਵਾਲੇ ਸੀਨੀਅਰ ਸੈਕੈਂਡਰੀ ਸਕੂਲ ਦੀ ਫੁਟਬਾਲ ਟੀਮ ਫਾਈਨਲ ਮੁਕਾਬਲੇ ਵਿੱਚ ਪਹੁੰਚੀ।
ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਚੱਬਾ ਦੇ ਵਿੱਚ ਹੋਏ ਫਾਈਨਲ ਮੁਕਾਬਲੇ ਵਿੱਚ ਸੰਤ ਬਾਬਾ ਭੂਰੀ ਵਾਲੇ ਸੀਨੀਅਰ ਸੈ. ਸਕੂਲ ਦੇ ਫੁੱਟਬਾਲ ਟੀਮ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਬੇ ਦੀ ਟੀਮ ਨੂੰ ਫੁਟਬਾਲ ਮੈਚ ਵਿੱਚ ਹਰਾ ਕੇ ਜਿੱਤ ਹਾਸਲ ਕੀਤੀ ਅਤੇ ਸੰਤ ਬਾਬਾ ਭੂਰੀ ਵਾਲੇ ਸਕੂਲ ਦੀ ਫੁੱਟਬਾਲ ਟੀਮ ਜ਼ਿਲ੍ਹਾ ਮੁਕਾਬਲੇ ਦੇ ਵਿੱਚ ਪੁੱਜੀ।ਇਸ ਮੌਕੇ ਆਮ ਆਦਮੀ ਪਾਰਟੀ ਦੇ ਸਪੋਰਟਸ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਜੱਗਾ ਪਹੁੰਚੇ ਅਤੇ ਉਨ੍ਹਾਂ ਨੇ ਸੰਤ ਬਾਬਾ ਭੂਰੀ ਵਾਲੇ ਸੀਨੀਅਰ ਸੈਕੰਡਰੀ ਸਕੂਲ ਦੀ ਫੁੱਟਬਾਲ ਟੀਮ ਦੇ ਖਿਡਾਰੀਆਂ ਗੁਰਪਿੰਦਰ ਸਿੰਘ,ਸਾਹਿਲਪ੍ਰੀਤ ਸਿੰਘ,ਸੁਪਨਪ੍ਰੀਤ ਸਿੰਘ,ਸ਼ਿਵਪਾਲ ਸਿੰਘ,ਪ੍ਰਿੰਸ,ਪ੍ਰਿੰਸ ਪਾਲ ਸਿੰਘ, ਜਸਪ੍ਰੀਤ ਸਿੰਘ, ਅਨਮੋਲਦੀਪ ਸਿੰਘ, ਹਰਪ੍ਰੀਤ ਸਿੰਘ, ਬਲਰਾਜ ਸਿੰਘ, ਮਨਦੀਪ ਸਿੰਘ ਨੂੰ ਚੱਬਾ ਜੋਨ 5 ਵਿੱਚ ਫੁੱਟਬਾਲ ਮੈਚ ਵਿੱਚ ਪਹਿਲਾਂ ਸਥਾਨ ਹਾਸਲ ਕਰਨ ਲਈ ਸਕੂਲ ਦੇ ਪ੍ਰਬੰਧਕਾਂ ਅਤੇ ਅਧਿਆਪਕਾਂ ਅਤੇ ਸਕੂਲ ਦੀ ਫੁੱਟਬਾਲ ਟੀਮ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਜੇਤੂ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਅੱਗੇ ਵਧਣ ਲਈ ਜੋ ਬਣਦੀ ਮਦਦ ਹੋਵੇਗੀ ਕੀਤੀ ਜਾਵੇਗੀ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਸਿਮਰਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਜਿੱਤ ਦੀ ਵਧਾਈ ਦਿੱਤੀ ਅਤੇ ਜ਼ਿਲ੍ਹਾ ਪੱਧਰ ਤੇ ਹੋਣ ਵਾਲੇ ਫੁੱਟਬਾਲ ਮੁਕਾਬਲਿਆਂ ਵਿੱਚ ਇਸ ਤਰ੍ਹਾਂ ਹੀ ਜਿੱਤ ਹਾਸਲ ਕਰਨ ਦੀ ਪ੍ਰੇਰਨਾ ਦਿੱਤੀ।ਇਸ ਮੌਕੇ ਐਮਡੀ ਸਰਦਾਰ ਮੋਹਨ ਸਿੰਘ, ਪ੍ਰਿੰਸੀਪਲ ਸਿਮਰਨਜੀਤ ਕੌਰ, ਕੋਆਰਡੀਨੇਟਰ ਕਿਰਨਪ੍ਰੀਤ ਕੌਰ,ਮਾਸਟਰ ਦਲਜਿੰਦਰ ਸਿੰਘ ਭੰਗੂ, ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਜੱਗਾ, ਰਵੀਸ਼ੇਰ ਸਿੰਘ ਖਾਲਸਾ,ਆਦਿ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-