





Total views : 5949228







Total views : 5949228ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਚਵਿੰਡਾ ਦੇਵੀ/ਵਿੱਕੀ ਭੰਡਾਰੀ
ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਚਵਿੰਡਾ ਦੇਵੀ ਦੇ ਵਿਦਿਆਰਥੀ ਵਿੱਦਿਅਕ ਖੇਤਰ ਦੇ ਨਾਲ -ਨਾਲ ਖੇਡਾਂ ਦੇ ਵਿੱਚ ਵੀ ਮੱਲਾਂ ਮਾਰ ਰਹੇ ਹਨ। ਪੰਜਾਬ ਬੋਰਡ ਟੂਰਨਾਮੈਂਟ ਫੁੱਟਬਾਲ ਜੋਨ ਮਜੀਠਾ ਵਿੱਚੋਂ ਸੇਂਟ ਸੋਲਜ਼ਰ ਸਕੂਲ ਦੀ ਫੁੱਟਬਾਲ ਟੀਮ ਨੇ ਕੋਚ ਸੁੱਖਚੈਨ ਸਿੰਘ ਦੀ ਅਗਵਾਈ ਹੇਠ ਖੇਡਕੇ ਤੀਸਰਾ ਸਥਾਨ ਹਾਸਲ ਕਰਕੇ ਸਕੂਲ ਦਾ ਅਤੇ ਆਪਣੇ ਮਾਤਾ -ਪਿਤਾ ਦਾ ਨਾਂ ਰੋਸ਼ਨ ਕੀਤਾ।
ਇਸ ਟੂਰਨਾਮੈਂਟ ਦੇ ਵਿੱਚੋਂ ਕੁਝ ਬੱਚੇ ਜ਼ਿਲਾ ਪੱਧਰ ਲਈ ਵੀ ਚੁਣੇ ਗਏ। ਇਸ ਮੌਕੇ ਸਕੂਲ ਦੇ ਚੇਅਰਮੈਨ ਅਸ਼ਵਨੀ ਕਪੂਰ, ਐੱਮ.ਡੀ ਕੋਮਲ ਕਪੂਰ ਅਤੇ ਪ੍ਰਿੰਸੀਪਲ ਪ੍ਰਵੀਨ ਸ਼ਰਮਾ ਨੇ ਵਿਦਿਆਰਥੀਆਂ ਅਤੇ ਕੋਚ ਸਾਹਿਬਾਨਾਂ ਨੂੰ ਵਧਾਈ ਦਿੰਦੇ ਹੋਇਆਂ ਭਵਿੱਖ ਵਿੱਚ ਹੋਰ ਤਰੱਕੀ ਕਰਨ ਦੀ ਹੱਲਾਸੇ਼ਰੀ ਦਿੱਤੀ। ਇਸ ਮੌਕੇ ਸਕੂਲ ਨਿਤਿਕਾ ਸੇਠੀ, ਕੋਆਰਡੀਨੇਟਰ ਰਾਜਵਿੰਦਰ ਕੌਰ, ਕੋਆਰਡੀਨੇਟਰ ਹਰਪ੍ਰੀਤ ਸਿੰਘ, ਉਮੇਸ਼ ਕਪੂਰ ਅਤੇ ਸਮੂਹ ਸਟਾਫ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
