Total views : 5507388
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਬੱਬੂ ਬੰਡਾਲਾ ,ਲਾਲੀ ਕੈਰੋ
ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਵਣ-ਮਹਾਂਉਤਸਵ ਮਨਾਉਣ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਕੱਕਾ ਕੰਡਿਆਲਾ ਵਿਖੇ ਵਿਸ਼ੇਸ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਤੇ ਐੱਸ. ਡੀ. ਐੱਮ. ਤਰਨ ਤਾਰਨ ਸਿਮਰਨਦੀਪ ਸਿੰਘ ਵੱਲੋਂ ਜ਼ਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪੌਦੇ ਲਗਾਏ ਗਏ।
ਵਣ-ਮਹਾਂਉਤਸਵ ਦੀ ਸ਼ੁਰੂਆਤ ਕਰਦਿਆਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਮਾਨਸੂਨ ਸੀਜ਼ਨ ਦੌਰਾਨ ਸੂਬੇ ਵਿੱਚ 3 ਕਰੋੜ ਪੌਦੇ ਲਗਾਉਣ ਦਾ ਟੀਚਾ ਮਿਥਿਆ ਹੈ ਅਤੇ ਜੰਗਲਾਤ ਵਿਭਾਗ ਵੱਲੋਂ ਹੁਣ ਤੱਕ 65 ਤੋਂ 70 ਫ਼ੀਸਦੀ ਟੀਚਾ ਪੂਰਾ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਇਸ ਸੀਜ਼ਨ ਦੌਰਾਨ ਲੱਗਭੱਗ 09 ਲੱਖ ਨਵੇਂ ਪੌਦੇ ਲਗਾਉਣ ਦਾ ਟੀਚਾ ਹੈ, ਜਿਸ ਵਿਚੋਂ 07 ਲੱਖ ਤੋਂ ਵੱਧ ਪੌਦੇ ਲਗਾਏ ਜਾ ਚੁੱਕੇ ਹਨ।
“ਹਰਿਆ-ਭਰਿਆ ਪੰਜਾਬ” ਮੁਹਿੰਮ ਤਹਿਤ ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਕੀਤੀ ਅਪੀਲ
ਡਾ. ਕਸ਼ਮੀਰ ਸਿੰਘ ਸੋਹਲ ਨੇ ਕਿਹਾ ਕਿ ਰੁੱਖ ਧਰਤੀ ਉੱਪਰ ਜੀਵਨ ਦਾ ਅਧਾਰ ਹਨ ਅਤੇ ਧਰਤੀ ਉੱਪਰ ਜੀਵਨ ਬਣਿਆ ਰਹੇ ਇਸ ਲਈ ਰੁੱਖਾਂ ਦਾ ਹੋਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਹਾਕਿਆਂ ਤੋਂ ਜਿਸ ਤਰਾਂ ਨਾਲ ਬੇਤਹਾਸ਼ਾ ਰੁੱਖਾਂ ਦੀ ਕਟਾਈ ਹੋਈ ਹੈ ਉਸ ਨਾਲ ਆਲਮੀ ਤਪਸ ਵਿੱਚ ਵਾਧਾ ਹੋਇਆ ਹੈ ਅਤੇ ਕਈ ਤਰਾਂ ਦੇ ਮੌਸਮੀ ਵਿਗਾੜ ਆਏ ਹਨ।ਉਨ੍ਹਾਂ ਕਿਹਾ ਕਿ ਵਾਤਾਵਰਨ ਦੇ ਤਵਾਜ਼ਨ ਨੂੰ ਕਾਇਮ ਰੱਖਣ ਲਈ ਸਾਨੂੰ ਵੱਧ ਤੋਂ ਵੱਧ ਪੌਦੇ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਨੀ ਚਾਹੀਦੀ ਹੈ ਤਾਂ ਜੋ ਸਾਡੀ ਧਰਤੀ ਜੀਵਨਦਾਇਕ ਬਣੀ ਰਹੇ।
ਉਹਨਾਂ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਹਰਿਆ-ਭਰਿਆ ਪੰਜਾਬ” ਮੁਹਿੰਮ ਤਹਿਤ ਸਰਕਾਰੀ ਦਫ਼ਤਰਾਂ, ਵਿਦਿਅਕ ਅਦਾਰਿਆਂ ਅਤੇ ਹੋਰਨਾਂ ਜਥੇਬੰਦੀਆਂ ਨੂੰ ਇਸ ਵਾਤਾਵਰਣ ਪੱਖੀ ਉਪਰਾਲੇ ਵਿਚ ਵੱਧ ਤੋਂ ਵੱਧ ਪੌਦੇ ਲਗਾ ਕੇ ਆਪਣਾ ਬਣਦਾ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸਿਮਰਨਦੀਪ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਇਸ ਮਾਨਸੂਨ ਦੇ ਸੀਜ਼ਨ ਦੌਰਾਨ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਰੁੱਖਾਂ ਦਾ ਸਭ ਤੋਂ ਵੱਧ ਯੋਗਦਾਨ ਹੈ, ਇਸ ਲਈ ਹਰ ਮਨੁੱਖ ਨੂੰ ਵੱਧ ਤੋਂ ਵੱਧ ਪੌਦੇ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੰਗਲਾਤ ਵਿਭਾਗ ਦੀਆਂ ਨਰਸਰੀਆਂ ਵਿਚੋਂ ਆਮ ਲੋਕਾਂ ਨੂੰ ਆਪਣੇ ਘਰਾਂ ਅਤੇ ਜਨਤਕ ਥਾਵਾਂ ਉੱਪਰ ਪੌਦੇ ਲਗਾਉਣ ਲਈ ਪੌਦੇ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੌਦੇ ਪ੍ਰਾਪਤ ਕਰਨ ਲਈ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨਾਲ ਰਾਬਤਾ ਕੀਤਾ ਜਾ ਸਕਦਾ ਹੈ।
ਇਸ ਮੌਕੇ ਸ੍ਰੀ ਗੁਰਵਿੰਦਰ ਸਿੰਘ ਬਹਿੜਵਾਲ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ, ਸ੍ਰੀ ਨਿਰਮਲ ਸਿੰਘ ਨਾਇਬ ਤਹਿਸੀਲਦਾਰ, ਸ੍ਰੀ ਗੁਰਮੁਖ ਸਿੰਘ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਤਰਨ ਤਾਰਨ ਅਤੇ ਸ੍ਰੀ ਸੱਤਪਾਲ ਸਿੰਘ ਸਟੈਨੋ ਤੋਂ ਇਲਾਵਾ ਤੋਂ ਪਤਵੰਤੇ ਵੀ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-