ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਬਦਲੀਆਂ ਸਬੰਧੀ ਅਰਜ਼ੀ ਦੇਣ ਦੀ ਮਿਤੀ ਵਿੱਚ ਕੀਤਾ ਵਾਧਾ

4675606
Total views : 5507389

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਅਰਜ਼ੀਆਂ ਦੇਣ ਦੀ ਮਿਤੀ ਵਿੱਚ 10 ਅਗਸਤ, 2024 ਤੱਕ ਵਾਧਾ ਕਰ ਦਿੱਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਪੋਰਟਲ 25 ਜੁਲਾਈ 2024 ਤੋਂ 5 ਅਗਸਤ 2024 ਤੱਕ ਖੋਲ੍ਹਿਆ ਗਿਆ ਸੀ ਪਰੰਤੂ ਵੈਬਸਾਈਟ ਡਾਊਨ ਹੋਣ ਕਾਰਨ ਅਧਿਆਪਕ ਆਪਣੀਆਂ ਅਰਜ਼ੀਆਂ ਦਾਇਰ ਨਹੀਂ ਕਰ ਸਕੇ। ਜਿਸ ਨੂੰ ਧਿਆਨ ਵਿੱਚ ਰੱਖਦਿਆਂ ਬਦਲੀਆਂ ਸਬੰਧੀ ਆਨਲਾਈਨ ਅਰਜ਼ੀਆਂ ਦੇਣ ਦੀ ਮਿਤੀ ਵਿੱਚ 10 ਅਗਸਤ 2024 ਤੱਕ ਵਾਧਾ ਕੀਤਾ ਗਿਆ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News